ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਹੁਣ ਨਹੀਂ ਮਿਲੇਗਾ ਮੁਫ਼ਤ ਅਨਾਜ
Friday, Jun 30, 2023 - 03:01 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਭਰ 'ਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 2.86 ਲੱਖ ਰਾਸ਼ਨ ਕਾਰਡ ਰੱਦ ਕਰ ਦਿੱਤੇ ਗਏ ਹਨ। ਇਸ ਤਰ੍ਹਾਂ ਹੁਣ ਲੱਖਾਂ ਅਯੋਗ ਸ਼ਨਾਖ਼ਤ ਕੀਤੇ ਗਏ ਰਾਸ਼ਨ ਕਾਰਡ ਦੇ ਲਾਭਪਾਤਰੀਆਂ ਨੂੰ ਮੁਫ਼ਤ ਅਨਾਜ ਮਿਲਣਾ ਬੰਦ ਹੋ ਗਿਆ ਹੈ। ਪੰਜਾਬ ਸਰਕਾਰ ਦੇ ਖ਼ੁਰਾਕ ਤੇ ਸਪਲਾਈ ਵਿਭਾਗ ਨੇ ਸਤੰਬਰ, 2022 'ਚ ਕਰੀਬ 40 ਲੱਖ ਰਾਸ਼ਨ ਕਾਰਡਾਂ ਦੀ ਪੜਤਾਲ ਦਾ ਕੰਮ ਸ਼ੁਰੂ ਕੀਤਾ ਸੀ। ਹੁਣ ਤੱਕ ਪੜਤਾਲ ਦਾ ਕਰੀਬ 93 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 2 ਦਿਨਾਂ 'ਚ ਛਾ ਜਾਵੇਗਾ Monsoon, ਜਾਣੋ ਮੌਸਮ ਦੀ ਪੂਰੀ Update
ਪੰਜਾਬ 'ਚ ਇਨ੍ਹੀਂ ਦਿਨੀਂ ਅਪ੍ਰੈਲ ਤੋਂ ਜੂਨ ਮਹੀਨੇ ਦੀ ਮੁਫ਼ਤ ਕਣਕ ਵੰਡੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਇਹ ਰਾਸ਼ਨ ਹੁਣ ਮੁਫ਼ਤ ਦਿੱਤਾ ਜਾਂਦਾ ਹੈ, ਜਦੋਂ ਕਿ ਪਹਿਲਾਂ 2 ਰੁਪਏ ਪ੍ਰਤੀ ਕਿੱਲੋ ਹਿਸਾਬ ਨਾਲ ਕਣਕ ਦਿੱਤੀ ਜਾਂਦੀ ਸੀ। ਇਸ ਨਾਲ ਪਹਿਲੀ ਜਨਵਰੀ ਤੋਂ ਦਸੰਬਰ ਤੱਕ ਇਹ ਅਨਾਜ ਮੁਫ਼ਤ ਹੀ ਦਿੱਤਾ ਜਾਣਾ ਹੈ। ਪੰਜਾਬ 'ਚ ਇਸ ਵਾਲੇ 30 ਲੱਖ ਦੇ ਕਰੀਬ ਕੁੱਲ ਰਾਸ਼ਨ ਕਾਰਡ ਹਨ।
ਪੰਜਾਬ ਸਰਕਾਰ ਲਈ ਪਿਛਲੇ ਸਮੇਂ ਦੌਰਾਨ ਇਹ ਸਮੱਸਿਆ ਬਣ ਗਈ ਸੀ ਕਿ ਕੌਮੀ ਖ਼ੁਰਾਕ ਸੁਰੱਖਿਆ ਐਕਟ ਤਹਿਤ ਪੰਜਾਬ ਦੀ ਆਬਾਦੀ ਦੇ ਲਿਹਾਜ਼ ਨਾਲ ਅਨਾਜ ਦਾ ਕੋਟਾ ਦਿੱਤਾ ਗਿਆ। ਪੰਜਾਬ ਲਈ ਅਨਾਜ ਦਾ ਕੋਟਾ ਘੱਟ ਹੈ, ਜਦੋਂ ਕਿ ਰਾਸ਼ਨ ਕਾਰਡਾਂ ਦਾ ਅੰਕੜਾ ਵੱਧ ਹੈ, ਜਿਸ ਦੇ ਨਤੀਜੇ ਵਜੋਂ ਕਰੀਬ 12 ਫ਼ੀਸਦੀ ਰਾਸ਼ਨ ਕਾਰਡ ਹੋਲਡਰ ਮੁਫ਼ਤ ਅਨਾਜ ਲੈਣ ਤੋਂ ਵਾਂਝੇ ਰਹਿ ਜਾਂਦੇ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ