ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ''ਚ ਬਣੀ ਪੜਤਾਲ ਕਮੇਟੀ ਹੋਣੀ ਚਾਹੀਦੀ ਹੈ ਖਾਰਜ : ਜਥੇਦਾਰ ਗਿਆਨੀ ਰਘਬੀਰ ਸਿੰਘ
Monday, Jan 06, 2025 - 12:54 PM (IST)
ਅੰਮ੍ਰਿਤਸਰ- ਸਿੱਖਾਂ ਦੇ ਦਸਵੇਂ ਗੁਰੂ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚ ਰਹੀਆਂ ਹਨ। ਇਸ ਦੌਰਾਨ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਬਾਰੇ ਬੋਲਦੇ ਹੋਏ ਕਿਹਾ ਕਿ ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਾਰਨ ਵਾਲੇ ਵਿਅਕਤੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ 'ਤੇ ਆਪਣਾ ਮਾਫੀਨਾਮਾ ਪੱਤਰ ਭੇਜਿਆ ਗਿਆ ਹੈ ਉਸ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ
ਇਸ ਦੇ ਨਾਲ ਹੀ ਕਿਸਾਨਾਂ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਕਿਸਾਨ ਸੂਬੇ ਦੇ ਬਾਰਡਰ 'ਤੇ ਬੈਠ ਕੇ ਆਪਣੇ ਹੱਕੀ ਮੰਗਾਂ ਮਨਵਾਉਣ ਦੀ ਕੇਂਦਰ ਸਰਕਾਰ 'ਤੇ ਦਬਾਅ ਪਾ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਸੁਣ ਰਹੀ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਨੂੰ ਬਾਰਡਰ 'ਤੇ ਬੈਠ ਕੇ ਹੱਕ ਮੰਗਣੇ ਪੈਣ ਇਸ ਤੋਂ ਸ਼ਰਮ ਦੀ ਗੱਲ ਸਰਕਾਰ ਲਈ ਨਹੀਂ ਹੋ ਸਕਦੀ। ਇਸ ਦੌਰਾਨ ਸਿੰਘ ਸਾਹਿਬ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਚੱਲ ਰਹੀ ਜਾਂਚ ਬਾਰੇ ਬੋਲਦਿਆਂ ਕਿਹਾ ਕਿ ਜਥੇਦਾਰਾਂ ਦੀ ਪੜਤਾਲ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੀ ਹੋਣੀ ਚਾਹੀਦੀ ਹੈ ਤੇ ਜੋ ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਲਈ ਜਾਂਚ ਕਮੇਟੀ ਬਣਾਈ ਗਈ ਹੈ ਉਸ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਸੁਖਬੀਰ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8