ਮੰਤਰੀ ਧਾਲੀਵਾਲ ਨੇ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਜ਼ਮੀਨ ਘਪਲੇ ਦੀ ਜਾਂਚ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ
Thursday, Jul 28, 2022 - 11:39 PM (IST)
ਚੰਡੀਗੜ੍ਹ : ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਸ਼ਾਮ ਨੂੰ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਜ਼ਮੀਨ ਘਪਲੇ ਦੀ ਜਾਂਚ ਟੀਮ ਦੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਧਾਲੀਵਾਲ ਨੇ ਦੱਸਿਆ ਕਿ ਪੰਚਾਇਤ ਵਿਭਾਗ ਨੇ 20 ਮਈ ਨੂੰ 3 ਮੈਂਬਰੀ ਜਾਂਚ ਟੀਮ ਬਣਾਈ ਸੀ, ਜਿਸ ਵੱਲੋਂ ਜਾਂਚ ਪੂਰੀ ਕਰ ਲਈ ਗਈ ਹੈ ਤੇ ਇਸ ਦੀ ਰਿਪੋਰਟ ਅਗਲੀ ਕਾਰਵਾਈ ਹਿੱਤ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਗਈ ਹੈ।
ਖ਼ਬਰ ਇਹ ਵੀ : ਸੁਖਬੀਰ ਵੱਲੋਂ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ, ਉਥੇ ਕੈਬਨਿਟ ਮੀਟਿੰਗ 'ਚ ਅਹਿਮ ਫ਼ੈਸਲਿਆਂ 'ਤੇ ਮੋਹਰ, ਪੜ੍ਹੋ TOP 10
ਧਾਲੀਵਾਲ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਦੀ ਪੰਚਾਇਤ ਵੱਲੋਂ ਅਲਫਾ ਇੰਟਰਨੈਸ਼ਨਲ ਸਿਟੀ ਨੂੰ ਆਪਣੀ ਜ਼ਮੀਨ ਵੇਚੀ ਗਈ ਸੀ। ਸਰਕਾਰ ਬਣਦਿਆਂ ਉਨ੍ਹਾਂ ਦੇ ਧਿਆਨ 'ਚ ਇਹ ਮਾਮਲਾ ਆਇਆ ਸੀ ਕਿ ਇਸ ਜ਼ਮੀਨ ਨੂੰ ਵੇਚਣ ਲਈ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਇਆ ਗਿਆ ਹੈ ਤੇ ਹੋਰ ਕਈ ਤਕਨੀਕੀ ਗੜਬੜੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਵਿਭਾਗ ਦੇ 3 ਸੀਨੀਅਰ ਅਫ਼ਸਰਾਂ ‘ਤੇ ਅਧਾਰਿਤ 3 ਮੈਂਬਰੀ ਕਮੇਟੀ ਦਾ ਗਠਨ ਕਰਕੇ ਇਸ ਮਾਮਲੇ ਨੂੰ ਨਿਰਪੱਖਤਾ ਨਾਲ ਘੋਖਣ ਲਈ ਕਿਹਾ ਸੀ। ਜਾਂਚ ਟੀਮ ਵੱਲੋਂ ਇਸ ਮਾਮਲੇ ਨੂੰ ਬੜੀ ਬਾਰੀਕੀ ਨਾਲ ਘੋਖ ਕੇ ਰਿਪੋਰਟ ਤਿਆਰ ਕੀਤੀ ਗਈ ਹੈ, ਜੋ ਮੁੱਖ ਮੰਤਰੀ ਨੂੰ ਸੌਂਪੀ ਗਈ ਹੈ।
ਇਹ ਵੀ ਪੜ੍ਹੋ : ਜਲੇਬੀਆਂ ਖਾਣ ਨਾਲ ਪਰਿਵਾਰ ਦੇ 4 ਮੈਂਬਰਾਂ ਦੀ ਵਿਗੜੀ ਸਿਹਤ, ਇਕ ਦੀ ਮੌਤ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਇਕ ਵਾਰ ਫਿਰ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਆਮ ਲੋਕਾਂ ਦੇ ਪੈਸੇ ਜਾਂ ਸਾਧਨਾਂ ਦੀ ਲੁੱਟ-ਖਸੁੱਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਜਿਸ ਨੇ ਕੋਈ ਘਪਲਾ ਜਾਂ ਸਰਕਾਰੀ ਪੈਸੇ ਦੀ ਲੁੱਟ ਕੀਤੀ ਹੈ, ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਕੋਈ ਕਿੰਨਾ ਹੀ ਰਸੂਖਦਾਰ ਕਿਉਂ ਨਾ ਹੋਵੇ ਜਾਂ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ 14 ਦਿਨ ਦੀ ਨਿਆਇਕ ਹਿਰਾਸਤ ਭੇਜਿਆ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।