ਸਾਬਕਾ ਮੰਤਰੀ ਬਲਬੀਰ ਸਿੱਧੂ ਦੀਆਂ ਵਧੀਆਂ ਮੁਸ਼ਕਿਲਾਂ, ਵਿਜੀਲੈਂਸ ਨੇ ਕੱਸਿਆ ਸ਼ਿਕੰਜਾ

Tuesday, Jan 03, 2023 - 01:32 PM (IST)

ਸਾਬਕਾ ਮੰਤਰੀ ਬਲਬੀਰ ਸਿੱਧੂ ਦੀਆਂ ਵਧੀਆਂ ਮੁਸ਼ਕਿਲਾਂ, ਵਿਜੀਲੈਂਸ ਨੇ ਕੱਸਿਆ ਸ਼ਿਕੰਜਾ

ਮੋਹਾਲੀ (ਪਰਦੀਪ) : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਮੋਹਾਲੀ ਹਲਕੇ ਦੇ ਸਾਬਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਖ਼ਿਲਾਫ਼ ਪੰਜਾਬ ਵਿਜੀਲੈਂਸ ਵਿਭਾਗ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜਾਂਚ ਆਰੰਭ ਕੀਤੇ ਜਾਣ ਦੀਆਂ ਖ਼ਬਰਾਂ ਨਾਲ ਸਿੱਧੂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਸਰਕਾਰ ਵਲੋਂ ਇਸ ਤੋਂ ਪਹਿਲਾਂ ਬੀਤੀ 30 ਦਸੰਬਰ ਨੂੰ ਸਿੱਧੂ ਦੇ ਛੋਟੇ ਭਰਾ ਅਤੇ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਕੌਂਸਲਰ ਵਜੋਂ ਮੈਂਬਰਸ਼ਿਪ ਖਾਰਿਜ ਕਰ ਦਿੱਤੀ ਗਈ ਸੀ, ਜਿਸ ਕਾਰਨ ਉਹ ਮੇਅਰ ਦੇ ਅਹੁਦੇ ਤੋਂ ਫਾਰਗ ਹੋ ਗਏ ਹਨ ਅਤੇ ਹੁਣ ਵਿਜੀਲੈਂਸ ਵਲੋਂ ਸਿੱਧੂ ਦੇ ਮੰਤਰੀ ਹੁੰਦਿਆਂ ਵੱਖ-ਵੱਖ ਥਾਵਾਂ ’ਤੇ ਖ਼ਰੀਦੀਆਂ ਗਈਆਂ ਕੀਮਤੀ ਜ਼ਮੀਨਾਂ ਦੀ ਜਾਂਚ ਆਰੰਭ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅਬੋਹਰ 'ਚ 7 ਭਰਾ-ਭੈਣਾਂ 'ਚੋਂ ਸਭ ਤੋਂ ਛੋਟੇ ਲਾਡਲੇ ਭਰਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਦੇਖ ਨਿਕਲਿਆ ਤ੍ਰਾਹ

ਇਸ ਸਬੰਧੀ ਹਾਲਾਂਕਿ ਵਿਜੀਲੈਂਸ ਜਾਂਚ ਦੇ ਪੂਰੇ ਵੇਰਵੇ ਹਾਸਲ ਨਹੀਂ ਹੋਏ ਹਨ ਪਰ ਕਿਹਾ ਜਾ ਰਿਹਾ ਹੈ ਕਿ ਵਿਜੀਲੈਂਸ ਵਲੋਂ ਬਲਬੀਰ ਸਿੰਘ ਸਿੱਧੂ ਦੇ ਮੰਤਰੀ ਹੁੰਦਿਆਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਮ ’ਤੇ ਮੋਹਾਲੀ ਅਤੇ ਰੋਪੜ ਜ਼ਿਲ੍ਹੇ ਵਿਚ ਖ਼ਰੀਦੀਆਂ ਗਈਆਂ ਜ਼ਮੀਨਾਂ ਅਤੇ ਸਿੱਧੂ ਦੇ ਪਰਿਵਾਰਕ ਮੈਂਬਰਾਂ ਦੇ ਨਾਮ ’ਤੇ ਖ਼ਰੀਦੀਆਂ ਲਗਜਰੀ ਕਾਰਾਂ ਦੀ ਜਾਂਚ ਆਰੰਭ ਕੀਤੀ ਗਈ ਹੈ। ਇਸ ਦੇ ਨਾਲ ਹੀ ਬਲਬੀਰ ਸਿੰਘ ਸਿੱਧੂ ਦੇ ਛੋਟੇ ਭਰਾ ਅਤੇ ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਰੀਅਲ ਅਸਟੇਟ ਕੰਪਨੀ ਲੈਂਡ ਚੈਸਟਰ ਵਲੋਂ ਖ਼ਰੀਦੀ ਗਈ 70 ਏਕੜ ਜ਼ਮੀਨ ਦੀ ਵੀ ਜਾਂਚ ਕੀਤੀ ਜਾਣੀ ਹੈ। ਹਾਲਾਂਕਿ ਵਿਜੀਲੈਂਸ ਵਿਭਾਗ ਵਲੋਂ ਸਿੱਧੂ ਦੀ ਜਾਂਚ ਆਰੰਭ ਕੀਤੇ ਜਾਣ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਲਿਖੇ ਮਿਲੇ ਖਾਲਿਸਤਾਨੀ ਪੱਖੀ ਤੇ ਦੇਸ਼ ਵਿਰੋਧੀ ਨਾਅਰੇ, ਗੁਰਪਤਵੰਤ ਪੰਨੂੰ ਨੇ ਲਈ ਜ਼ਿੰਮੇਵਾਰੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News