ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ 'ਤੇ ਸ਼ੁਭਕਰਨ ਦੀ ਮੌਤ ਦੇ ਮਾਮਲੇ ’ਚ ਜਾਂਚ ਸ਼ੁਰੂ

Friday, Apr 19, 2024 - 10:14 AM (IST)

ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ 'ਤੇ ਸ਼ੁਭਕਰਨ ਦੀ ਮੌਤ ਦੇ ਮਾਮਲੇ ’ਚ ਜਾਂਚ ਸ਼ੁਰੂ

ਪਟਿਆਲਾ (ਜੋਸਨ): ਖਨੌਰੀ ਬਾਰਡਰ ’ਤੇ ਹਰਿਆਣਾ ਪੁਲਸ ਦੀ ਗੋਲੀ ਨਾਲ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ’ਚ ਮਾਣਯੋਗ ਹਾਈ ਕੋਰਟ ਵੱਲੋਂ ਬਣਾਏ ਗਏ ਜਾਂਚ ਕਮਿਸ਼ਨ ਨੇ ਬੀਤੇ ਦਿਨੀਂ ਖਨੌਰੀ ਬਾਰਡਰ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਕਮਿਸ਼ਨ ’ਚ ਮੌਜੂਦਾ ਹਾਈ ਕੋਰਟ ਦੇ ਸੀਟਿੰਗ ਜੱਜ ਹਨ ਤੇ ਉਨ੍ਹਾਂ ਨਾਲ ਏ. ਡੀ. ਜੀ. ਪੀ. ਢਿੱਲੋਂ ਤੇ ਏ. ਡੀ. ਜੀ. ਪੀ. ਪ੍ਰਮੋਦ ਜੈਨ ਦੇ ਨਾਲ-ਨਾਲ ਭਾਰੀ ਪੁਲਸ ਫੋਰਸ, ਵਕੀਲ ਤੇ ਕਿਸਾਨ ਨੇਤਾ ਵੀ ਮੌਕੇ ’ਤੇ ਮੌਜੂਦ ਰਹੇ। ਬਾਕਾਇਦਾ ਤੌਰ ’ਤੇ ਜਾਂਚ ਕਮਿਸ਼ਨ ਨੇ ਖਨੌਰੀ ਬਾਰਡਰ ’ਤੇ ਗੋਲੀ ਨਾਲ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ’ਚ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ। ਕਿਸਾਨਾਂ ਦਾ ਪੱਖ ਵੀ ਸੁਣਿਆ ਗਿਆ।

ਇਹ ਖ਼ਬਰ ਵੀ ਪੜ੍ਹੋ - ਕੁਲਤਾਰ ਸੰਧਵਾਂ ਤੇ ਲਾਲਜੀਤ ਭੁੱਲਰ ਸਮੇਤ 25 'ਆਪ' ਆਗੂਆਂ ਬਾਰੇ ਅਦਾਲਤ ਦਾ ਵੱਡਾ ਫ਼ੈਸਲਾ, ਪੜ੍ਹੋ ਪੂਰਾ ਮਾਮਲਾ

ਇਸ ਮੌਕੇ ਵਿਸ਼ੇਸ਼ ਤੌਰ ’ਤੇ ਕਿਸਾਨਾਂ ਦੀ ਰਿਟ ਪਟੀਸ਼ਨ ਦੇ ਨਾਲ-ਨਾਲ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਵੀ ਹਾਈ ਕੋਰਟ ਵਿਚ ਰਿਟ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਵੀ ਬਾਕਾਇਦਾ ਤੌਰ ’ਤੇ ਜਾਂਚ ਕਮਿਸ਼ਨ ਵੱਲੋਂ ਬੁਲਾਇਆ ਗਿਆ ਸੀ ਤੇ ਉਨ੍ਹਾਂ ਨੇ ਆਪਣੇ ਵੱਲੋਂ ਨਿਯੁਕਤ ਕੀਤੇ ਹਲਕਾ ਇੰਚਾਰਜ ਹਰਿੰਦਰ ਪਾਲ ਸਿੰਘ ਹੈਰੀਮਾਨ ਨੂੰ ਮੌਕੇ ’ਤੇ ਭੇਜਿਆ, ਜਿਨ੍ਹਾਂ ਪੂਰੀ ਡਿਟੇਲ ’ਚ ਜਾਂਚ ਕਮਿਸ਼ਨ ਕੋਲ ਕਿਸਾਨਾਂ ਦਾ ਪੱਖ ਰਖਿਆ ਤੇ ਦੱਸਿਆ ਕਿ ਕਿਸਾਨਾਂ ਨਾਲ ਧੱਕਾ ਹੋਇਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News