ਇਨਵੈਸਟਮੈਟ ਦਾ ਝਾਂਸਾ ਦੇ ਕੇ 71 ਲੱਖ ਠੱਗੇ, ਪੈਸੇ ਮੰਗਣ ’ਤੇ ਦਿੱਤੀ ਖੁਦਕੁਸ਼ੀ ਦੀ ਧਮਕੀ
Thursday, Sep 11, 2025 - 05:02 PM (IST)

ਲੁਧਿਆਣਾ (ਰਾਜ): ਇਕ ਜਾਅਲੀ ਇਨਵੈਸਟਮੈਟ ਕੰਪਨੀ ਵਿਚ ਪੈਸੇ ਲਾਉਣ ਦਾ ਝਾਂਸਾ ਦੇ ਕੇ ਸ਼ਹਿਰ ਦੇ ਇਕ ਵਿਅਕਤੀ ਨਾਲ 71 ਲੱਖ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਤੋਂ ਬਾਅਦ ਪੁਲਸ ਨੇ ਦੋ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਫੀਲਡਗੰਜ ਕੂਚਾ ਨੰਬਰ-16 ਥਾਣਾ ਡਵੀਜ਼ਨ ਨੰਬਰ-2 ਦੇ ਰਹਿਣ ਵਾਲੇ ਸੰਜੀਵ ਕੁਮਾਰ ਡੰਗ ਦੀ ਸ਼ਿਕਾਇਤ ’ਤੇ ਪੁਲਸ ਨੇ ਅਮਨਦੀਪ ਸਿੰਘ ਅਤੇ ਅੰਮ੍ਰਿਤਪਾਲ ਸਿੰਘ, ਤਾਜਪੁਰ ਰੋਡ, ਭੋਲਾ ਕਲੋਨੀ ਦੇ ਰਹਿਣ ਵਾਲੇ ਲੋਕਾਂ ਨੂੰ ਧੋਖਾਦੇਹੀ ਦੀਆਂ ਸਬੰਧਤ ਧਾਰਾਵਾਂ ਤਹਿਤ ਨਾਮਜ਼ਦ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ! ਲੱਗ ਗਈਆਂ ਮੌਜਾਂ
ਸੰਜੀਵ ਕੁਮਾਰ ਅਨੁਸਾਰ ਮੁਲਜ਼ਮ ਨੇ ਉਸਨੂੰ ਅਤੇ ਉਸਦੇ ਕੁਝ ਦੋਸਤਾਂ ਨੂੰ ਸਨ ਕੈਪੀਟਲ ਨਾਂ ਦੀ ਇਕ ਜਾਅਲੀ ਕੰਪਨੀ ਵਿਚ ਨਿਵੇਸ਼ ਕਰ ਕੇ ਭਾਰੀ ਮੁਨਾਫ਼ਾ ਕਮਾਉਣ ਦਾ ਲਾਲਚ ਦਿੱਤਾ। ਉਸਦਾ ਵਿਸ਼ਵਾਸ ਜਿੱਤਣ ਤੋਂ ਬਾਅਦ ਮੁਲਜ਼ਮਾਂ ਨੇ ਨਿਵੇਸ਼ ਦੇ ਨਾਂ ’ਤੇ ਉਸ ਤੋਂ 71 ਲੱਖ ਰੁਪਏ ਲੈ ਲਏ ਪਰ ਪੈਸੇ ਲੈਣ ਤੋਂ ਬਾਅਦ ਉਹ ਟਾਲ-ਮਟੋਲ ਕਰਨ ਲੱਗ ਪਏ। ਜਦੋਂ ਪੀੜਤ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਮੁਲਜ਼ਮਾਂ ਨੇ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ’ਤੇ ਦਬਾਅ ਪਾਇਆ ਗਿਆ ਤਾਂ ਉਹ ਖੁਦਕੁਸ਼ੀ ਕਰ ਲੈਣਗੇ ਅਤੇ ਪੀੜਤ ਦਾ ਨਾਂ ਸੁਸਾਈਡ ਨੋਟ ਵਿਚ ਲਿਖ ਦੇਣਗੇ, ਜਿਸ ਤੋਂ ਬਾਅਦ ਸੰਜੀਵ ਕੁਮਾਰ ਅਤੇ ਉਸ ਦੇ ਦੋਸਤਾਂ ਨੇ ਮਾਮਲੇ ਦੀ ਸ਼ਿਕਾਇਤ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਕੀਤੀ। ਜਾਂਚ ਵਿਚ ਦੋਸ਼ ਸੱਚ ਪਾਏ ਜਾਣ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8