ਹੈਰੋਇਨ ਸਮੇਤ ਨੌਜਵਾਨ ਕਾਬੂ

Sunday, Mar 25, 2018 - 01:31 AM (IST)

ਹੈਰੋਇਨ ਸਮੇਤ ਨੌਜਵਾਨ ਕਾਬੂ

ਬਟਾਲਾ,   (ਬੇਰੀ, ਸੈਂਡੀ, ਗੋਰਾਇਆ)-  ਥਾਣਾ ਸਿਟੀ ਦੀ ਪੁਲਸ ਨੇ ਹੈਰੋਇਨ ਸਮੇਤ ਨੌਜਵਾਨ ਨੂੰ ਕਾਬੂ ਕੀਤਾ ਹੈ।  ਇਸ ਸਬੰਧ 'ਚ ਐੱਸ. ਆਈ. ਰਾਮ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਡੀ. ਐੱਸ. ਪੀ. ਸਿਟੀ ਸੁੱਚਾ ਸਿੰਘ ਬਲ ਦੀ ਅਗਵਾਈ ਅਤੇ ਐੱਸ. ਐੱਚ. ਓ. ਸਿਟੀ ਵਿਸ਼ਵਾਮਿੱਤਰ ਸ਼ਰਮਾ ਦੀ ਦੇਖ-ਰੇਖ ਹੇਠ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਬੋਹੜੀ ਮੰਦਰ ਨੇੜੇ ਨਾਕਾਬੰਦੀ ਦੌਰਾਨ ਰਾਘਵ ਪੁੱਤਰ ਅਸ਼ੋਕ ਕੁਮਾਰ ਵਾਸੀ ਟਿੱਬਾ ਬਾਜ਼ਾਰ ਬਟਾਲਾ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਐੱਸ. ਆਈ. ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਥਾਣਾ ਸਿਟੀ 'ਚ ਇਸ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। 


Related News