ਮੰਡੀ ਗੋਬਿੰਦਗੜ੍ਹ 'ਚ IPL 'ਤੇ ਲੱਖਾਂ ਰੁਪਏ ਦਾ ਸੱਟਾ ਲਾਉਂਦੇ 4 ਵਿਅਕਤੀ ਗ੍ਰਿਫ਼ਤਾਰ

Thursday, Oct 29, 2020 - 06:37 PM (IST)

ਮੰਡੀ ਗੋਬਿੰਦਗੜ੍ਹ 'ਚ IPL 'ਤੇ ਲੱਖਾਂ ਰੁਪਏ ਦਾ ਸੱਟਾ ਲਾਉਂਦੇ 4 ਵਿਅਕਤੀ ਗ੍ਰਿਫ਼ਤਾਰ

ਮੰਡੀ ਗੋਬਿੰਦਗੜ੍ਹ (ਜਗਦੇਵ)— ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ 'ਚ ਪੁਲਸ ਵੱਲੋਂ ਆਈ. ਪੀ. ਐਲ. ਕ੍ਰਿਕਟ ਮੈਚਾਂ 'ਤੇ ਸੱਟਾ ਲਾਉਂਦੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਡੀ. ਐਸ. ਪੀ. ਅਮਲੋਹ ਸੁਖਵਿੰਦਰ ਸਿੰਘ ਨੇ ਦੱਸਿਆ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਤੋਂ 5 ਮੋਬਾਇਲ ਫੋਨ ਅਤੇ 2,86,300 ਰੁਪਏ ਦੀ ਰਕਮ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀਆਂ ਲਾਸ਼ਾਂ

PunjabKesari

ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਥਾਣਾ ਮੰਡੀ ਗੋਬਿੰਦਗੜ੍ਹ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ 4 ਵਿਅਕਤੀਆਂ 'ਚੋਂ 2 ਮੰਡੀ ਗੋਬਿੰਦਗੜ੍ਹ ਅਤੇ 2 ਖੰਨਾ ਨਾਲ ਸੰਬੰਧਤ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਅਦਾਲਤ 'ਚ ਪੇਸ਼ ਕਰਕੇ 4 ਦਿਨਾਂ ਦਾ ਰਿਮਾਂਡ ਲਿਆ ਗਿਆ ਹੈ, ਜਿਸ ਦੌਰਾਨ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਘਰ 'ਚ ਦਾਖ਼ਲ ਹੋ ਚਾਕੂ ਨਾਲ ਵੱਢਿਆ ਸੀ ਨੌਜਵਾਨ, ਮੌਤ ਦਾ ਕਾਰਨ ਜਾਣ ਹੋਵੋਗੇ ਹੈਰਾਨ


author

shivani attri

Content Editor

Related News