IPS ਹਰਪ੍ਰੀਤ ਸਿੰਘ ਸਿੱਧੂ ਨੂੰ ਕੇਂਦਰ ਸਰਕਾਰ ਨੇ ਸੌਂਪੀ ਵੱਡੀ ਜ਼ਿੰਮੇਵਾਰੀ, ਸੰਭਾਲਣਗੇ ਇਹ ਅਹੁਦਾ

10/20/2022 10:52:40 PM

ਚੰਡੀਗੜ੍ਹ : ਆਈ. ਪੀ. ਐੱਸ. ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ ਨੂੰ ਭਾਰਤ ਸਰਕਾਰ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਦੱਸਿਆ ਜਾ ਰਿਹਾ ਹੈ ਕਿ ਹਰਪ੍ਰੀਤ ਸਿੰਘ ਸਿੱਧੂ ਨੂੰ ITBP ਦੇ ਏ. ਡੀ. ਜੀ. ਪੀ. ਨਿਯੁਕਤ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਚਾਰ ਸਾਲਾਂ ਲਈ ਡੈਪੂਟੇਸ਼ਨ ’ਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ।

ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ’ਚ 7ਵੀਂ ਕਲਾਸ ਦੀ ਵਿਦਿਆਰਥਣ ਨਾਲ 4 ਅਧਿਆਪਕਾਂ ਨੇ ਬੰਦੂਕ ਦੀ ਨੋਕ ’ਤੇ ਕੀਤਾ ਜਬਰ-ਜ਼ਿਨਾਹ

ਤੁਹਾਨੂੰ ਦੱਸ ਦੇਈਏ ਕਿ ਹਰਪ੍ਰੀਤ ਸਿੰਘ ਸਿੱਧੂ ਇਕ ਸਖ਼ਤ ਅਤੇ ਤੇਜ਼-ਤਰਾਰ ਅਫ਼ਸਰ ਵਜੋਂ ਜਾਣੇ ਜਾਂਦੇ ਹਨ। ਸਿੱਧੂ 1992 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਵੀ ਕਈ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਸਨ, ਜਿਨ੍ਹਾਂ ਨੂੰ ਉਨ੍ਹਾਂ ਨੇ ਬਾਖ਼ੂਬੀ ਨਿਭਾਇਆ। ਹਰਪ੍ਰੀਤ ਸਿੱਧੂ ਨੇ ਕਈ ਅੰਤਰਰਾਸ਼ਟਰੀ ਨਸ਼ਾ ਸਮੱਗਲਿੰਗ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਕਰ ਕੇ ਦਿਓ ਆਪਣੀ ਰਾਏ।

Manoj

This news is Content Editor Manoj