PPSC ਦੇ ਨਵੇਂ ਚੇਅਰਮੈਨ ਹੋਣਗੇ IPS ਜਤਿੰਦਰ ਸਿੰਘ ਔਲਖ

Thursday, Jan 25, 2024 - 01:52 PM (IST)

PPSC ਦੇ ਨਵੇਂ ਚੇਅਰਮੈਨ ਹੋਣਗੇ IPS ਜਤਿੰਦਰ ਸਿੰਘ ਔਲਖ

ਚੰਡੀਗੜ੍ਹ (ਪਰਮੀਤ)- ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੇ ਨਵੇਂ ਚੇਅਰਮੈਨ ਲਾਉਣ ਸਬੰਧੀ ਮਨਜ਼ੂਰੀ ਦੇ ਦਿੱਤੀ ਗਈ ਹੈ। ਪੀਪੀਐੱਸਸੀ ਦੇ ਨਵੇਂ ਚੇਅਰਮੈਨ ਆਈਪੀਐੱਸ ਜਤਿੰਦਰ ਸਿੰਘ ਔਲਖ ਹੋਣਗੇ। ਆਈਪੀਐੱਸ ਅਧਿਕਾਰੀ ਜਤਿੰਦਰ ਸਿੰਘ ਔਲਖ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰਨ ਲਈ ਰਾਜਪਾਲ ਨੂੰ ਸਿਫ਼ਾਰਸ਼ ਭੇਜਣ ਦਾ ਫ਼ੈਸਲਾ ਕੀਤਾ ਹੈ। ਦੱਸ ਦਈਏ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) 'ਚ ਚੇਅਰਮੈਨ ਦਾ ਅਹੁਦਾ ਪਿਛਲੇ ਸਾਲ ਸਤੰਬਰ ਤੋਂ ਖਾਲੀ ਪਿਆ ਸੀ। ਚੇਅਰਮੈਨ ਦਾ ਅਹੁਦਾ ਖਾਲੀ ਹੋਣ ਕਾਰਨ ਸਰਕਾਰ ਨੂੰ ਨਿਯੁਕਤੀਆਂ ਕਰਨ ਵਿੱਚ ਦਿੱਕਤ ਆ ਰਹੀ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਢ ਤੇ ਸੰਘਣੀ ਧੁੰਦ ਨੇ ਲੋਕਾਂ ਦੀ ਕਰਾਈ ਤੌਬਾ, ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ

1997 ਬੈਚ ਦੇ IPS ਅਧਿਕਾਰੀ ਔਲਖ ਪਿਛਲੇ ਸਾਲ ADGP ਵਜੋਂ ਸੇਵਾਮੁਕਤ ਹੋਏ ਸਨ। ਉਹ ਪੰਜਾਬ ਦੇ ਲੁਧਿਆਣਾ ਅਤੇ ਪਟਿਆਲਾ ਰੇਂਜ ਵਿੱਚ ਡੀਆਈਜੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਜਨਵਰੀ ਵਿੱਚ ਹੀ ਉਹ ਏਡੀਜੀਪੀ ਇੰਟੈਲੀਜੈਂਸ ਬਣੇ ਸਨ।

ਇਹ ਵੀ ਪੜ੍ਹੋ : ਦਵਾਈ ਦੇਣ ਤੋਂ ਇਨਕਾਰ ਕਰਨ 'ਤੇ ਪਤਨੀ ਨੇ ਪਤੀ ਦਾ ਕਰ 'ਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News