IPS Suicide Case : ਭਲਕੇ ਪੰਜਾਬ 'ਚ ਕੱਢਿਆ ਜਾਵੇਗਾ ਕੈਂਡਲ ਮਾਰਚ, ਪਰਿਵਾਰ ਨੂੰ ਮਿਲੇ ਰਾਜਾ ਵੜਿੰਗ
Sunday, Oct 12, 2025 - 03:59 PM (IST)

ਚੰਡੀਗੜ੍ਹ : ਹਰਿਆਣਾ ਦੇ ਸੀਨੀਅਰ ਆਈ. ਪੀ. ਐੱਸ. ਅਫ਼ਸਰ ਵਾਈ. ਪੂਰਨ ਕੁਮਾਰ ਦੀ ਖ਼ੁਦਕੁਸ਼ੀ ਨੇ ਸਿਆਸਤ 'ਚ ਹਲਚਲ ਮਚਾਈ ਹੋਈ ਹੈ। ਜਿੱਥੇ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਫ਼ਸਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਸੀ, ਉੱਥੇ ਹੀ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਵੀ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਵੰਡਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਅਣਹੋਣੀ ਘਟਨਾ ਹੈ ਅਤੇ ਅਜਿਹਾ ਘਟਨਾਕ੍ਰਮ ਪਹਿਲਾਂ ਕਦੇ ਨਹੀਂ ਸੁਣਿਆ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਵਿਰੋਧ 'ਚ ਭਲਕੇ ਪੂਰੇ ਪੰਜਾਬ 'ਚ ਕੈਂਡਲ ਮਾਰਚ ਕੱਢਿਆ ਜਾਵੇਗਾ। ਅਸੀਂ ਇਸ ਪਰਿਵਾਰ ਦੀ ਲੜਾਈ ਲੜਾਂਗੇ ਅਤੇ ਪਰਿਵਾਰ ਨੂੰ ਨਿਆ ਦੁਆ ਕੇ ਛੱਡਾਂਗੇ। ਉਨ੍ਹਾਂ ਕਿਹਾ ਕਿ ਖ਼ੁਦਕੁਸ਼ੀ ਨੋਟ ਮਿਲਣ ਮਗਰੋਂ ਬਣਦੀ ਕਾਰਵਾਈ ਕੀਤੀ ਜਾਂਦੀ ਹੈ ਪਰ ਜਿਸ ਤਰ੍ਹਾਂ ਏ. ਡੀ. ਜੀ. ਪੀ. ਦੇ ਪਰਿਵਾਰ ਨਾਲ ਹੋ ਰਿਹਾ ਹੈ, ਇਹ ਬੇਹੱਦ ਸ਼ਰਮ ਦੀ ਗੱਲ ਹੈ। ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਦੇ ਦਬਾਅ ਹੇਠ ਚੰਡੀਗੜ੍ਹ ਪੁਲਸ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਜਿਗਰੀ ਯਾਰ ਨੇ ਹੀ ਯਾਰੀ ਨੂੰ ਲਾਇਆ ਕਲੰਕ, NRI ਨਾਲ ਜੋ ਹੋਇਆ, ਸੁਣ ਤੁਸੀਂ ਵੀ ਹੋ ਜਾਵੋਗੇ ਹੈਰਾਨ
ਇਕ ਸੀਨੀਅਰ ਅਫ਼ਸਰ ਦੀ ਚੰਡੀਗੜ੍ਹ ਪੁਲਸ ਨੇ ਖੇਡ ਬਣਾ ਕੇ ਰੱਖ ਦਿੱਤੀ ਹੈ। ਇਹ ਪਰਿਵਾਰ ਨਾਲ ਬਹੁਤ ਵੱਡਾ ਧੱਕਾ ਹੈ। ਇਸ ਪਰਿਵਾਰ ਨੂੰ ਬਣਦਾ ਹੱਕ ਨਹੀਂ ਦਿੱਤਾ ਗਿਆ। ਇੱਥੋਂ ਇਹ ਸੁਨੇਹਾ ਜਾਂਦਾ ਹੈ ਕਿ ਜੇਕਰ ਆਮ ਬੰਦੇ ਨਾਲ ਅਜਿਹਾ ਹੁੰਦਾ ਹੈ ਤਾਂ ਉਸ ਨੂੰ ਤਾਂ ਇਨਸਾਫ਼ ਮਿਲਣਾ ਹੀ ਬਹੁਤ ਔਖਾ ਹੈ। ਇਕ ਏ. ਡੀ. ਜੀ. ਪੀ. ਦਾ ਪਰਿਵਾਰ ਐੱਫ. ਆਈ. ਆਰ. ਲਿਖਵਾਉਣ ਦੀ ਲੜਾਈ ਲੜ ਰਿਹਾ ਹੈ। ਇਸ ਘਟਨਾ ਦੀ ਮੈਂ ਨਿੰਦਾ ਕਰਦਾ ਹਾਂ। ਰਾਜਾ ਵੜਿੰਗ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਮੌਕੇ 'ਤੇ ਪੀੜਤ ਪਰਿਵਾਰ ਨਾਲ ਖੜ੍ਹੇ ਹੋਣਾ ਚਾਹੀਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8