ਕਿਸਾਨੀ ਸੰਘਰਸ਼ ਦੌਰਾਨ ਪਿੰਡ ਗੰਧੜ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

Thursday, Jan 14, 2021 - 12:09 PM (IST)

ਕਿਸਾਨੀ ਸੰਘਰਸ਼ ਦੌਰਾਨ ਪਿੰਡ ਗੰਧੜ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ):ਦਿੱਲੀ ਦੇ ਟਿਕਰੀ ਬਾਰਡਰ ’ਤੇ ਕਿਸਾਨਾਂ ਦੇ ਸੰਘਰਸ਼ ’ਚ ਸਾਥ ਦੇ ਰਹੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੰਧੜ, ਜੋ ਪੁਲਸ ਥਾਣਾ ਮੰਡੀ ਲੱਖੇਵਾਲੀ ਅਧੀਨ ਆਉਂਦਾ ਹੈ, ਦੇ ਇਕ ਕਿਸਾਨ ਇਕਬਾਲ ਸਿੰਘ ਪੁੱਤਰ ਕਰਤਾਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। 

ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਕਿਸਾਨੀ ਸੰਘਰਸ਼ ’ਚੋਂ ਵਾਪਸ ਪਰਤੇ 26 ਸਾਲਾ ਨੌਜਵਾਨ ਦੀ ਮੌਤ

ਜਾਣਕਾਰੀ ਮੁਤਾਬਕ ਉਹ 45 ਵਰਿ੍ਹਆਂ ਦੇ ਸਨ ਤੇ ਪਿਛਲੇ 15 ਦਿਨਾਂ ਤੋਂ ਟਿਕਰੀ ਬਾਰਡਰ ਤੇ ਡਟੇ ਹੋਏ ਸਨ।ਮਿਲੀ ਜਾਣਕਾਰੀ ਅਨੁਸਾਰ ਜਦ ਇਕਬਾਲ ਸਿੰਘ ਨੂੰ ਤਕਲੀਫ ਹੋਈ ਤਾਂ ਉਸ ਨੂੰ ਬਠਿੰਡਾ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਲਿਆਂਦਾ ਗਿਆ, ਪਰ ਉਹ ਬਚ ਨਹੀਂ ਸਕੇ। ਜਿਵੇਂ ਹੀ ਮਿ੍ਰਤਕ ਦੇਹ ਨੂੰ ਪਿੰਡ ਗੰਧੜ ਵਿਖੇ ਲਿਆਂਦਾ ਗਿਆ ਤਾਂ ਸਮੁੱਚੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਸੂਤਰਾਂ ਅਨੁਸਾਰ ਮਿ੍ਰਤਕ ਦਾ ਪੋਸਟਮਾਰਟਮ ਕਰਵਾ ਕੇ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਘਰੇਲੂ ਕਲੇਸ਼ ਦੇ ਚੱਲਦਿਆਂ ਨੂੰਹ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਸਹੁਰਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Shyna

Content Editor

Related News