ਪੰਜਾਬ ਤੋਂ ਇਕਬਾਲ ਸਿੰਘ ਲਾਲਪੁਰਾ ਦੀ ਭਾਜਪਾ ''ਚ ਚੜ੍ਹਤ, ਸੰਸਦੀ ਬੋਰਡ ''ਚ ਮਿਲੀ ਥਾਂ

08/18/2022 4:45:31 PM

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਵੱਲੋਂ ਬੀਤੇ ਦਿਨ ਨਵੇਂ ਸੰਸਦੀ ਬੋਰਡ ਦਾ ਐਲਾਨ ਕੀਤਾ ਗਿਆ ਹੈ, ਜਿਸ 'ਚ ਪੰਜਾਬ ਤੋਂ ਇਕਬਾਲ ਸਿੰਘ ਲਾਲਪੁਰਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪਾਰਟੀ ਦੀ ਸਰਵਉੱਚ ਫ਼ੈਸਲੇ ਲੈਣ ਵਾਲੀ ਸੰਸਥਾ 'ਚ ਸਿੱਖ ਪ੍ਰਤੀਨਿਧਤਾ ਦੇਖਣ ਨੂੰ ਮਿਲੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਕਾਂਸਟੇਬਲ ਭਰਤੀ ਨਾਲ ਜੁੜੀ ਵੱਡੀ ਖ਼ਬਰ, CM ਮਾਨ ਇਸ ਤਾਰੀਖ਼ ਨੂੰ ਵੰਡਣਗੇ ਨਿਯੁਕਤੀ ਪੱਤਰ

ਲਾਲਪੁਰਾ ਇਸ ਸਮੇਂ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਵੱਜੋਂ ਸੇਵਾਵਾਂ ਨਿਭਾਅ ਰਹੇ ਹਨ। ਕੇਂਦਰ ਸਰਕਾਰ ਨੇ ਲਾਲਪੁਰਾ ਨੂੰ ਇਸੇ ਸਾਲ ਅਪ੍ਰੈਲ 'ਚ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦਾ ਪ੍ਰਧਾਨ ਬਣਾਇਆ ਸੀ।

ਇਹ ਵੀ ਪੜ੍ਹੋ : ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਮਾਮਲੇ 'ਚ ਪੰਜਾਬ ਮਹਿਲਾ ਕਮਿਸ਼ਨ ਦੀ ਐਂਟਰੀ, ਮੰਗੀ ਰਿਪੋਰਟ

ਉਹ 3 ਸਾਲ ਤੱਕ ਇਸ ਅਹੁਦੇ 'ਤੇ ਰਹਿਣਗੇ। ਉਨ੍ਹਾਂ ਨੇ ਸਿੱਖ ਬੁੱਧੀਜੀਵੀ, ਸਿੱਖ, ਪੰਜਾਬੀ ਅਤੇ ਸੰਸਕ੍ਰਿਤੀ 'ਤੇ ਵੀ ਕਿਤਾਬਾਂ ਲਿਖੀਆਂ ਹਨ। ਇਕਬਾਲ ਸਿੰਘ ਲਾਲਪੁਰਾ ਸਾਬਕਾ ਆਈ. ਪੀ. ਐੱਸ. ਅਧਿਕਾਰੀ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News