ਇਰਾਕ 'ਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮਿਲੇ ਸੁਖਪਾਲ ਖਹਿਰਾ (ਵੀਡੀਓ)

Saturday, Mar 31, 2018 - 07:26 PM (IST)

ਕਪੂਰਥਲਾ (ਓਬਰਾਏ) : ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਇਰਾਕ ਦੇ ਮੋਸੂਲ 'ਚ ਮਾਰੇ ਗਏ ਗੋਬਿੰਦਰ ਸਿੰਘ ਦੇ ਪਰਿਵਾਰ ਨੂੰ ਹੌਸਲਾ ਦੇਣ ਪਿੰਡ ਮੁਰਾਰ ਸਥਿਤ ਉਸ ਦੇ ਘਰ ਪਹੁੰਚੇ। ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮੌਕੇ ਖਹਿਰਾ ਨੇ ਉਨ੍ਹਾਂ ਨੂੰ ਸਰਕਾਰ ਵੱਲੋਂ ਸਰਕਾਰੀ ਨੌਕਰੀ ਅਤੇ ਬਣਦਾ ਮੁਆਵਜ਼ਾ ਦਿਵਾਉਣ ਲਈ ਪੂਰਾ ਸਹਿਯੋਗ ਕਰਨ ਦਾ ਭਰੋਸਾ ਦਿਵਾਇਆ।
ਇਸ ਦੇ ਨਾਲ ਹੀ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਦੀ ਵੀਡੀਓ ਫੇਸਬੁੱਕ 'ਤੇ ਪਾਏ ਜਾਣ ਨੂੰ ਸੰਵਿਧਾਨਕ ਤੌਰ 'ਤੇ ਗਲਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਹ ਜਲਦ ਹੀ ਕਾਨੂੰਨੀ ਕਾਰਵਾਈ ਲਈ ਸ਼ਿਕਾਇਤ ਕਰਨ ਜਾ ਰਹੇ ਹਨ। ਇਸ ਮੌਕੇ ਖਹਿਰਾ ਨੇ ਜਿਥੇ ਪੀੜਤ ਪਰਿਵਾਰ ਦੀ ਮਦਦ ਲਈ ਸਰਕਾਰ ਤੋਂ ਪੂਰੀ ਆਸ ਜਤਾਈ, ਉਥੇ ਉਨ੍ਹਾਂ ਨੂੰ ਇਹ ਵੀ ਆਸ ਹੈ ਕਿ ਦੋਹਰਾ ਮਾਪਦੰਡ ਨਾ ਅਪਣਾਉਂਦਿਆਂ ਮੁੱਖ ਮੰਤਰੀ 'ਤੇ ਵੀ ਪ੍ਰੀਵੀਲੇਜ ਮੋਸ਼ਨ ਲਾਗੂ ਕੀਤਾ ਜਾਵੇਗਾ।


Related News