ਲੋਹਾ ਸਕ੍ਰੈਪ ਵਪਾਰੀਆਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ, ਸੈਂਕੜੇ ਕਰੋੜਾਂ ਦੇ ਰੈਵੀਨਿਊ ਦਾ ਨੁਕਸਾਨ
Wednesday, Sep 06, 2023 - 01:39 AM (IST)
ਮੰਡੀ ਗੋਬਿੰਦਗੜ੍ਹ (ਸੁਰੇਸ਼) : ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਲੋਹਾ ਵਪਾਰੀਆਂ ਦੀ ਠੀਕ ਬਿੱਲ ਪਰਚੀਆਂ ਅਤੇ ਈ-ਵੇਅ ਬਿੱਲ ਵਾਲੀਆਂ ਲੋਹੇ ਦੀਆਂ ਗੱਡੀਆਂ ਨੂੰ ਜੀਐੱਸਟੀ ਵਿਭਾਗ ਵੱਲੋਂ ਫਰਨਿਸ਼ਾਂ 'ਚੋਂ ਕੱਢ ਕੇ ਜ਼ਬਤ ਕਰਨ ਦੇ ਵਿਰੋਧ ’ਚ ਦੇਸ਼ ਦੀ ਸਭ ਤੋਂ ਵੱਡੀ ਸੰਸਥਾ ਦੀ ਆਇਰਨ ਸਕ੍ਰੈਪ ਟਰੇਡਰਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸ਼ੁਰੂ ਕੀਤੀ ਗਈ ਹੜਤਾਲ ਮੰਗਲਵਾਰ ਦੂਜੇ ਦਿਨ ਵੀ ਜਾਰੀ ਰਹੀ। ਇਸ ਦੌਰਾਨ ਲੋਹਾ ਵਪਾਰੀਆਂ ਵੱਲੋਂ ਲੋਹੇ ਦੀ ਸਕ੍ਰੈਪ ਦੀ ਸੇਲ-ਪ੍ਰਚੇਜ਼ ਬੰਦ ਕਰਕੇ ਸਰਕਾਰ ਅਤੇ ਜੀਐੱਸਟੀ ਵਿਭਾਗ ਖ਼ਿਲਾਫ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਲੜਕੀ ਨੇ ਸਪਾ ਸੈਂਟਰ 'ਚੋਂ ਫੜਿਆ ਮੰਗੇਤਰ, ਕੁੜੀਆਂ ਨਾਲ ਇਸ ਹਾਲਤ 'ਚ ਦੇਖ ਉੱਡੇ ਹੋਸ਼
ਦੂਜੇ ਪਾਸੇ ਜੀਐੱਸਟੀ ਵਿਭਾਗ ਅਤੇ ਲੋਹਾ ਕਾਰੋਬਾਰੀਆਂ ਦਰਮਿਆਨ ਚੱਲ ਰਹੇ ਵਿਵਾਦ ਨੂੰ ਰੋਕਣ ਲਈ ਪੰਜਾਬ ਦੇ ਜੀਐੱਸਟੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਪਿਛਲੇ 3 ਦਿਨਾਂ ਤੋਂ ਲੋਹਾ ਕਾਰੋਬਾਰੀਆਂ ਨਾਲ ਮੀਟਿੰਗਾਂ ਲਗਾਤਾਰ ਜਾਰੀ ਹਨ। ਇਸ ਤਹਿਤ ਲਗਾਤਾਰ ਤੀਸਰੇ ਦਿਨ ਦੀ ਆਇਰਨ ਸਕ੍ਰੈਪ ਟਰੇਡਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਮਨ ਸ਼ਰਮਾ ਦੀ ਅਗਵਾਈ ਵਿੱਚ ਇਕ ਵਫ਼ਦ ਐਡੀਸ਼ਨਲ ਕਮਿਸ਼ਨਰ ਜੀਵਨਜੋਤ ਕੌਰ ਦੇ ਸੱਦੇ ’ਤੇ ਉਨ੍ਹਾਂ ਨੂੰ ਪਟਿਆਲਾ ਸਥਿਤ ਉਨ੍ਹਾਂ ਦੇ ਦਫ਼ਤਰ 'ਚ ਮਿਲਿਆ। ਉਨ੍ਹਾਂ ਨੇ ਵਪਾਰੀਆਂ ਦੀਆਂ ਇਨ੍ਹਾਂ ਸਮੱਸਿਆਵਾਂ ਬਾਰੇ ਪੜਤਾਲ ਕਰਕੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਅਮਨ ਸ਼ਰਮਾ ਨੇ ਕਿਹਾ ਕਿ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਸਿਰਫ ਭਰੋਸੇ ਦਿੱਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਦਾ ਐਲਾਨ, ਸਿੱਖਿਆ ਵਿਭਾਗ 'ਚ ਵੱਡੇ ਪੱਧਰ 'ਤੇ ਹੋਣਗੀਆਂ ਭਰਤੀਆਂ
ਉਨ੍ਹਾਂ ਕਿਹਾ ਕਿ ਜੀਐੱਸਟੀ ਵਿਭਾਗ ਵੱਲੋਂ ਲੋਹਾ ਵਪਾਰੀਆਂ ’ਤੇ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਉਨ੍ਹਾਂ ਵੱਲੋਂ ਸ਼ੁਰੂ ਕੀਤੇ ਅੰਦੋਲਨ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਇੰਡਕਸ਼ਨ ਫਰਨਿਸ਼ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਗੁਪਤਾ ਅਤੇ ਸਟੀਲ ਸਿਟੀ ਫਰਨਿਸ਼ ਐਸੋਸੀਏਸ਼ਨ ਦੇ ਪ੍ਰਧਾਨ ਭਾਰਤ ਭੂਸ਼ਣ ਟੋਨੀ ਜਿੰਦਲ ਦੀ ਅਗਵਾਈ 'ਚ ਸ਼ਹਿਰ ਦੀਆਂ ਫਰਨਿਸ਼ ਇਕਾਈਆਂ ਨੇ ਵੀ ਖਰੀਦ ਬੰਦ ਕਰਕੇ ਉਨ੍ਹਾਂ ਦੀ ਹੜਤਾਲ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਕ੍ਰੈਪ ਵਪਾਰੀਆਂ ਵੱਲੋਂ ਕੀਤੀ ਹੜਤਾਲ ਕਾਰਨ ਪੰਜਾਬ ਸਰਕਾਰ ਨੂੰ ਹਰ ਰੋਜ਼ ਸੈਂਕੜੇ ਕਰੋੜ ਰੁਪਏ ਦੇ ਰੈਵੀਨਿਊ ਦਾ ਨੁਕਸਾਨ ਵੀ ਹੋਣਾ ਸ਼ੁਰੂ ਹੋ ਗਿਆ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8