ਕੰਢੀ ਖੇਤਰ ਸਣੇ 9 ਜ਼ਿਲ੍ਹਿਆਂ ਦੇ 72,000 ਏਕੜ ਰਕਬੇ ''ਚ ਸਿੰਜਾਈ ਸਹੂਲਤਾਂ ਹੋਣਗੀਆਂ ਬਿਹਤਰ : ਡਾ. ਨਿੱਝਰ

08/17/2022 3:23:39 AM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕੁਦਰਤੀ ਸਰੋਤਾਂ ਦੀ ਵਰਤੋਂ ਕਰਦਿਆਂ ਸੂਬੇ 'ਚ ਸਿੰਜਾਈ ਸਹੂਲਤਾਂ ਮਜ਼ਬੂਤ ਕਰਨ ਲਈ ਕਰੀਬ 90 ਕਰੋੜ ਰੁਪਏ ਦੇ ਪ੍ਰਾਜੈਕਟ ਅਰੰਭੇ ਗਏ ਹਨ, ਜਿਨ੍ਹਾਂ ਨਾਲ 9 ਜ਼ਿਲ੍ਹਿਆਂ ਵਿੱਚ ਸਿੰਜਾਈ ਸਹੂਲਤਾਂ ਬਿਹਤਰ ਹੋਣਗੀਆਂ। ਇਸੇ ਤਰ੍ਹਾਂ 100 ਕਰੋੜ ਰੁਪਏ ਦੀ ਲਾਗਤ ਵਾਲੇ ਇਕ ਨਵੇਂ ਪ੍ਰਾਜੈਕਟ ਦੀ ਤਜਵੀਜ਼ ਵੀ ਰੱਖੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਭੂਮੀ ਅਤੇ ਜਲ ਸੰਭਾਲ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕੰਢੀ ਖੇਤਰ ਦੇ ਵਿਕਾਸ ਲਈ ਕਰੀਬ 80 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਵਾਟਰਸ਼ੈੱਡ ਪ੍ਰੋਗਰਾਮ ਪ੍ਰਵਾਨ ਕੀਤਾ ਗਿਆ ਹੈ, ਜਿਸ ਨਾਲ ਕਰੀਬ 70,000 ਏਕੜ ਖੇਤੀਯੋਗ ਜ਼ਮੀਨ ਵਿੱਚ ਸਿੰਜਾਈ ਸਹੂਲਤਾਂ ਨੂੰ ਬਿਹਤਰ ਕੀਤਾ ਜਾਵੇਗਾ। ਇਸ ਪ੍ਰਾਜੈਕਟ ਦਾ ਲਾਭ ਕੰਢੀ ਖੇਤਰ ਦੇ 6 ਜ਼ਿਲ੍ਹਿਆਂ ਨੂੰ ਹੋਵੇਗਾ, ਜਿਨ੍ਹਾਂ 'ਚ ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਐੱਸ.ਬੀ.ਐੱਸ. ਨਗਰ, ਰੂਪਨਗਰ ਤੇ ਐੱਸ.ਏ.ਐੱਸ. ਨਗਰ ਸ਼ਾਮਲ ਹਨ।

ਖ਼ਬਰ ਇਹ ਵੀ : ਪੁਲਸ ਦੀ ਗੱਡੀ ਨੂੰ ਬੰਬ ਨਾਲ ਉਡਾਉਣ ਦੀ ਕੋਸ਼ਿਸ਼, ਉਥੇ J&K 'ਚ ਫੌਜੀ ਜਵਾਨਾਂ ਨਾਲ ਵਾਪਰਿਆ ਵੱਡਾ ਹਾਦਸਾ, ਪੜ੍ਹੋ TOP 10

ਡਾ. ਨਿੱਝਰ ਨੇ ਦੱਸਿਆ ਕਿ ਕੁਦਰਤੀ ਸਰੋਤਾਂ ਜਲ ਅਤੇ ਭੂਮੀ ਦੀ ਸੰਭਾਲ ਲਈ ਸਿੰਜਾਈ ਸਕੀਮ ਤਹਿਤ ਵਾਟਰਸ਼ੈੱਡ ਸਕੀਮ ਦਾ ਮੁੱਖ ਉਦੇਸ਼ ਮੀਂਹ ਦੇ ਪਾਣੀ ਦੀ ਸੰਭਾਲ, ਖੇਤੀ ਉਤਪਾਦਨ, ਰੋਜ਼ੀ-ਰੋਟੀ ਦੀ ਸਹਾਇਤਾ ਅਤੇ ਕਮਿਊਨਿਟੀ ਵਿਕਾਸ ਗਤੀਵਿਧੀਆਂ ਰਾਹੀਂ ਕੁਦਰਤੀ ਸਰੋਤਾਂ ਦਾ ਪ੍ਰਬੰਧ ਕਰਨਾ ਹੈ। ਮਾਨ ਸਰਕਾਰ ਵੱਲੋਂ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਕਰਨ ਦੇ ਨਾਲ-ਨਾਲ ਆਪਣੀ ਵਚਨਬੱਧਤਾ ਤਹਿਤ 4 ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐੱਸ.ਟੀ.ਪੀਜ਼) ਦੇ ਟ੍ਰੀਟ ਕੀਤੇ ਪਾਣੀ ਨੂੰ ਸਿੰਜਾਈ ਲਈ ਵਰਤੋਂ ਵਿੱਚ ਲਿਆਉਣ ਦਾ ਉਪਰਾਲਾ ਕੀਤਾ ਗਿਆ ਹੈ। ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦਾ ਬੁਨਿਆਦੀ ਢਾਂਚਾ 7.71 ਕਰੋੜ ਰੁਪਏ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਨਾਲ ਜ਼ਿਲ੍ਹਾ ਹੁਸ਼ਿਆਰਪੁਰ, ਬਰਨਾਲਾ, ਫਤਿਹਗੜ੍ਹ ਸਾਹਿਬ ਤੇ ਲੁਧਿਆਣਾ ਦੀ 2,000 ਏਕੜ ਵਾਹੀਯੋਗ ਨੂੰ ਸਿੰਜਾਈ ਸਹੂਲਤਾਂ ਮਿਲਣਗੀਆਂ।

ਇਹ ਵੀ ਪੜ੍ਹੋ : ਟ੍ਰੀਟਮੈਂਟ ਪਲਾਂਟ 'ਚੋਂ ਮਿਲੀ ਨੌਜਵਾਨ ਦੀ ਲਾਸ਼, ਮੌਤ ਦਾ ਸੱਚ ਜਾਣ ਹੋ ਜਾਵੋਗੇ ਹੈਰਾਨ

ਭੂਮੀ ਅਤੇ ਜਲ ਸੰਭਾਲ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਡੂੰਘਾ ਜਾਣ ਤੋਂ ਰੋਕਿਆ ਜਾਵੇਗਾ ਅਤੇ ਵੇਸਟ ਪਾਣੀ ਨੂੰ ਸਿੰਜਾਈ ਸਕੀਮਾਂ ਤਹਿਤ ਵਰਤੋਂ ਵਿੱਚ ਲਿਆਂਦਾ ਜਾਵੇਗਾ।    ਡਾ. ਨਿੱਝਰ ਨੇ ਦੱਸਿਆ ਕਿ ਇਸੇ ਤਰ੍ਹਾਂ ਸਿੰਜਾਈ ਸਕੀਮਾਂ ਤਹਿਤ ਜ਼ਮੀਨਦੋਜ ਪਾਈਪਲਾਈਨ ਦੇ ਕਮਿਊਨਿਟੀ ਅਤੇ ਵਿਅਕਤੀਗਤ ਪ੍ਰਾਜੈਕਟਾਂ ਤੇ ਕਿਸਾਨਾਂ ਨੂੰ ਵਿੱਤੀ ਅਤੇ ਤਕਨੀਕੀ ਸਹਾਇਤਾ ਦੇਣ ਲਈ 100 ਕਰੋੜ ਰੁਪਏ ਦਾ ਇਕ ਨਵਾਂ ਪ੍ਰਾਜੈਕਟ ਵੀ ਪ੍ਰਸਤਾਵਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੰਢੀ ਖੇਤਰ ਵਿੱਚ ਵਾਟਰ ਹਾਰਵੈਸਟਿੰਗ-ਕਮ-ਨੈਚੁਰਲ ਰੀਚਾਰਜਿੰਗ ਸਟਰੱਕਚਰ/ਚੈੱਕ ਡੈਮਾਂ, ਪਿੰਡਾਂ ਦੇ ਛੱਪੜਾਂ ਵਿੱਚ ਸਟੋਰ ਕੀਤੇ ਪਾਣੀ ਦੀ ਉਤਪਾਦਕ ਵਰਤੋਂ ਲਈ ਸਿੰਜਾਈ ਦੇ ਬੁਨਿਆਦੀ ਢਾਂਚੇ ਅਤੇ ਸਰਕਾਰੀ/ਸੰਸਥਾਗਤ ਇਮਾਰਤਾਂ ਦੀਆਂ ਛੱਤਾਂ 'ਤੇ ਰੇਨ ਵਾਟਰ ਹਾਰਵੈਸਟਿੰਗ-ਕਮ-ਆਰਟੀਫੀਸ਼ਲ ਰੀਚਾਰਜਿੰਗ ਪ੍ਰਾਜੈਕਟਾਂ ਦੇ ਨਿਰਮਾਣ ਕਰਨ ਹਿੱਤ ਨਵੀਆਂ ਸਕੀਮਾਂ ਲਈ ਸੂਬੇ ਦੇ ਬਜਟ ਵਿੱਚ 11.00 ਕਰੋੜ ਰੁਪਏ ਦੀ ਰਕਮ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪਹਿਲਗਾਮ ਬੱਸ ਹਾਦਸੇ 'ਚ ਸ਼ਹੀਦ ਹੋਇਆ ਤਰਨਤਾਰਨ ਦਾ ਜਵਾਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News