ਸਿੰਚਾਈ ਘਪਲਾ : ਸੇਵਾਮੁਕਤ ਚੀਫ ਇੰਜੀ. ਨੂੰ ਭੇਜਿਆ ਜੇਲ, ਠੇਕੇਦਾਰ 3 ਦਿਨ ਦੇ ਰਿਮਾਂਡ ''ਤੇ
Sunday, Dec 17, 2017 - 09:50 AM (IST)
ਮੋਹਾਲੀ (ਕੁਲਦੀਪ) - ਸਿੰਚਾਈ ਵਿਭਾਗ ਪੰਜਾਬ ਵਿਚ ਟੈਂਡਰ ਅਲਾਟ ਕਰਨ ਦੌਰਾਨ ਹੋਏ ਘਪਲੇ ਕਾਰਨ ਵਿਜੀਲੈਂਸ ਵਲੋਂ ਦਰਜ ਕੀਤੇ ਗਏ ਕੇਸ ਵਿਚ ਵਿਜੀਲੈਂਸ ਕੋਲ ਪੁਲਸ ਰਿਮਾਂਡ 'ਤੇ ਚੱਲ ਰਹੇ ਸਿੰਚਾਈ ਵਿਭਾਗ ਦੇ ਸੇਵਾਮੁਕਤ ਚੀਫ ਇੰਜੀਨੀਅਰ ਹਰਵਿੰਦਰ ਸਿੰਘ ਅਤੇ ਠੇਕੇਦਾਰ ਗੁਰਿੰਦਰ ਸਿੰਘ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ।
ਮਾਣਯੋਗ ਅਦਾਲਤ ਨੇ ਚੀਫ ਇੰਜੀਨੀਅਰ ਹਰਵਿੰਦਰ ਸਿੰਘ ਨੂੰ ਕਾਨੂੰਨੀ ਹਿਰਾਸਤ ਵਿਚ ਅਤੇ ਠੇਕੇਦਾਰ ਗੁਰਿੰਦਰ ਸਿੰਘ ਨੂੰ ਤਿੰਨ ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਅਦਾਲਤ ਵਿਚ ਪੇਸ਼ੀ ਦੌਰਾਨ ਵਿਜੀਲੈਂਸ ਨੇ ਠੇਕੇਦਾਰ ਗੁਰਿੰਦਰ ਸਿੰਘ ਦਾ ਰਿਮਾਂਡ ਮੰਗਦੇ ਹੋਏ ਦਲੀਲ ਦਿੱਤੀ ਕਿ ਠੇਕੇਦਾਰ ਦੀ ਪ੍ਰਾਪਰਟੀਜ਼ ਆਦਿ ਬਾਰੇ ਅਤੇ ਕਈ ਮਹੱਤਵਪੂਰਨ ਦਸਤਾਵੇਜ਼ਾਂ ਬਾਰੇ ਪੁੱਛਗਿੱਛ ਕਰਨੀ ਹੈ । ਮਾਣਯੋਗ ਅਦਾਲਤ ਨੇ ਉਸ ਨੂੰ ਤਿੰਨ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ । ਹੁਣ ਠੇਕੇਦਾਰ ਨੂੰ 19 ਦਸੰਬਰ ਨੂੰ ਫਿਰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ।