ਫਿਰ ਖੁੱਲ੍ਹਣਗੀਆਂ ਸੈਂਕੜੇ ਕਰੋੜਾਂ ਦੇ ਸਿੰਚਾਈ ਘਪਲੇ ਦੀਆਂ ਪਰਤਾਂ, CM ਮਾਨ ਨੇ ਦਿੱਤੀ ਜਾਂਚ ਨੂੰ ਮਨਜ਼ੂਰੀ

Monday, Oct 17, 2022 - 09:09 AM (IST)

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਦੇ ਸਿੰਚਾਈ ਵਿਭਾਗ 'ਚ ਹੋਏ 600 ਕਰੋੜ ਰੁਪਏ ਦੇ ਸਿੰਚਾਈ ਘਪਲੇ 'ਚ ਕਈ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲੇ ਹਨ। ਇਹ ਮਾਮਲਾ ਕਾਫੀ ਸਮੇਂ ਤੋਂ ਠੰਢੇ ਬਸਤੇ 'ਚ ਪਿਆ ਹੈ। ਸਾਬਕਾ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਤੋਂ ਹੀ ਚਰਚਾ 'ਚ ਆਏ ਇਸ ਕਥਿਤ ਘਪਲੇ ਦੇ ਮਾਮਲੇ 'ਚ ਮੁੱਖ ਕਿਰਦਾਰ ਠੇਕੇਦਾਰ ਗੁਰਿੰਦਰ ਸਿੰਘ ਉਰਫ਼ ਭਾਪਾ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਨੂੰ ਅੱਗੇ ਵਧਾਇਆ ਗਿਆ ਸੀ। ਕੁੱਝ ਅਧਿਕਾਰੀਆਂ ਖ਼ਿਲਾਫ਼ ਵੀ ਜਾਂਚ ਕੀਤੀ ਗਈ ਸੀ ਪਰ ਉਸ ਸਮੇਂ ਦੀਆਂ ਸਰਕਾਰਾਂ ਵਲੋਂ ਇਸ ਮਾਮਲੇ ਨੂੰ ਠੰਢੇ ਬਸਤੇ 'ਚ ਪਾਇਆ ਜਾਂਦਾ ਰਿਹਾ।

ਇਹ ਵੀ ਪੜ੍ਹੋ : USA ਡਾਲਰ ਦੇ ਚੱਕਰਾਂ 'ਚ ਪਏ ਨੌਜਵਾਨ ਨਾਲ ਫਿਲਮੀ ਸਟਾਈਲ 'ਚ ਜੋ ਕਹਾਣੀ ਵਾਪਰੀ, ਪੈਰਾਂ ਹੇਠੋਂ ਖ਼ਿਸਕਾ ਛੱਡੀ ਜ਼ਮੀਨ

ਹੁਣ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਕਤ ਕਥਿਤ ਘਪਲੇ ਨਾਲ ਜੁੜੀਆਂ ਸਾਰੀਆਂ ਪਰਤਾਂ ਦਾ ਪਰਦਾਫਾਸ਼ ਹੋਣ ਦੇ ਨਾਲ-ਨਾਲ ਉਕਤ ਘਪਲੇ 'ਚ ਤਤਕਾਲੀ ਉੱਚ ਅਹੁਦਿਆਂ ’ਤੇ ਕਾਬਜ਼ ਸਾਬਕਾ ਆਈ. ਏ. ਐੱਸ. ਅਧਿਕਾਰੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾਵੇਗੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਨੂੰ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸਲ, ਵਧੀਕ ਮੁੱਖ ਸਕੱਤਰ ਕੇ. ਬੀ. ਐੱਸ. ਸਿੱਧੂ ਅਤੇ ਸਾਬਕਾ ਪ੍ਰਮੁੱਖ ਸਕੱਤਰ ਕਾਹਨ ਸਿੰਘ ਪੰਨੂ ਅਤੇ ਦੋ ਸਾਬਕਾ ਸਿੰਚਾਈ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ ਢਿੱਲੋਂ ਦੀਆਂ ਭੂਮਿਕਾਵਾਂ ਦੀ ਜਾਂਚ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ (ਵੀਡੀਓ)

ਇਸ ਦੇ ਆਧਾਰ ’ਤੇ ਕਰੀਬ 10-12 ਸਾਲ ਪੁਰਾਣੇ ਇਸ ਕਥਿਤ ਘਪਲੇ ਦੀ ਜਾਂਚ ਇਕ ਵਾਰ ਫਿਰ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਇਸ ਵਾਰ ਜਾਂਚ ਠੇਕੇਦਾਰ ਜਾਂ ਛੋਟੇ ਮੁਲਾਜ਼ਮਾਂ ਤੋਂ ਸ਼ੁਰੂ ਨਹੀਂ ਹੋਈ, ਸਗੋਂ ਸਿੱਧੇ ਤੌਰ ’ਤੇ ਸਾਬਕਾ ਪ੍ਰਮੁੱਖ ਸਕੱਤਰ ਕਾਹਨ ਸਿੰਘ ਪੰਨੂ ਤੋਂ ਪੁੱਛਗਿੱਛ ਨਾਲ ਸ਼ੁਰੂ ਹੋਈ ਹੈ। ਪਤਾ ਲੱਗਾ ਹੈ ਕਿ ਕਾਹਨ ਸਿੰਘ ਪੰਨੂ ਨੂੰ ਵਿਜੀਲੈਂਸ ਬਿਊਰੋ ਨੇ 18 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਹੈ, ਜਿਸ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਅਤੇ ਵਧੀਕ ਮੁੱਖ ਸਕੱਤਰ ਕੇ. ਬੀ. ਐੱਸ. ਸਿੱਧੂ ਨੂੰ ਵੀ ਬੁਲਾਇਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News