ਬਹੁ-ਚਰਚਿਤ ਈਸੇਵਾਲ ਗੈਂਗਰੇਪ ਮਾਮਲੇ ’ਚ ਅਦਾਲਤ ਦਾ ਵੱਡਾ ਫ਼ੈਸਲਾ, 5 ਦੋਸ਼ੀਆਂ ਨੂੰ ਉਮਰ ਕੈਦ ਦਾ ਐਲਾਨ

03/04/2022 9:24:10 PM

ਲੁਧਿਆਣਾ : ਬਹੁ-ਚਰਚਿਤ ਈਸੇਵਾਲ ਗੈਂਗਰੇਪ ਮਾਮਲੇ ਵਿਚ ਅਦਾਲਤ ਨੇ ਮਿਸਾਲੀ ਫ਼ੈਸਲਾ ਸੁਣਾਉਂਦੇ ਹੋਏ 5 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਅਤੇ ਇਕ ਲੱਖ ਰੁਪਏ ਜ਼ੁਰਮਾਨਾ ਲਗਾਇਆ ਹੈ। ਇਸ ਮਾਮਲੇ ਵਿਚ ਇਕ ਨਾਬਾਲਗ ਮੁਲਜ਼ਮ ਨੂੰ ਅਦਾਲਤ ਨੇ 20 ਸਾਲ ਦੀ ਸਜ਼ਾ ਸੁਣਾਈ ਹੈ। ਦੱਸਣਯੋਗ ਹੈ ਕਿ 9 ਫਰਵਰੀ 2019 ਵਿਚ ਵਾਪਰੇ ਇਸ ਦਿਲ ਦਹਿਲਾਉਣ ਵਾਲੇ ਕਾਂਡ ਵਿਚ ਅਦਾਲਤ ਨੇ ਬੀਤੇ ਦਿਨੀਂ 6 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਅਦਾਲਤ ਨੇ ਇਸ ਮਾਮਲੇ ਵਿਚ ਫ਼ੈਸਲਾ ਸੁਣਾਉਂਦੇ ਹੋਏ 5 ਦੋਸ਼ੀਆਂ ਨੂੰ ਉਮਰ ਕੈਦ ਜਦਕਿ ਇਕ ਨਾਬਾਲਗ ਮੁਲਜ਼ਮ ਨੂੰ 20 ਸਾਲ ਦੀ ਸਜ਼ਾ ਸੁਣਾਈ ਹੈ।

ਇਹ ਵੀ ਪੜ੍ਹੋ : ਚੱਲਦੇ ਵਿਆਹ ’ਚ ਹੋਈ ਖੂਨੀ ਲੜਾਈ, ਵੀਡੀਓ ’ਚ ਦੇਖੋ ਕਿਵੇਂ ਹੋਈ ਗੁੰਡਾਗਰਦੀ

ਈਸੇਵਾਲ ਦੇ ਸਮੂਹਿਕ ਜਬਰ-ਜ਼ਿਨਾਹ ਮਾਮਲੇ ਵਿਚ ਤਿੰਨ ਸਾਲ ਬਾਅਦ ਸੋਮਵਾਰ ਨੂੰ ਫਾਸਟ ਟਰੈਕ ਅਦਾਲਤ ਨੇ ਪਿਛਲੇ ਦਿਨੀਂ ਛੇ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਨ੍ਹਾਂ ਛੇ ਮੁਲਜ਼ਮਾਂ ਵਿਚ ਇਕ ਨਾਬਾਲਗ ਵੀ ਸ਼ਾਮਲ ਹੈ। ਫਾਸਟ ਟਰੈਕ ਅਦਾਲਤ ਦੀ ਜੱਜ ਰਸ਼ਮੀ ਸ਼ਰਮਾ ਨੇ ਮੁੱਖ ਮੁਲਜ਼ਮ ਜਗਰੂਪ ਸਿੰਘ ਰੂਪੀ, ਸਾਦਿਕ ਅਲੀ, ਸੈਫ਼ ਅਲੀ, ਸੁਰਮੂ, ਅਜੈ ਉਰਫ਼ ਲੱਲਣ ਤੇ ਇੱਕ ਨਾਬਾਲਗ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਈ ਹੈ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਧਾਰਾ 341, 427, 364-ਏ, 342, 354. 354-ਬੀ, 376 ਡੀ, 411, 379, 411, 34, ਆਈਪੀਸੀ ਤੇ 66 ਈ ਆਈਟੀ ਐਕਟ ’ਚ ਦੋਸ਼ੀ ਕਰਾਰ ਦਿੱਤਾ ਹੈ, ਜਦੋਂਕਿ ਧਾਰਾ 397 ਨੂੰ 395 ’ਚ ਤਬਦੀਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ’ਚ ਫਿਰ ਬੇਨਕਾਬ ਹੋਇਆ ਦੇਹ ਵਪਾਰ ਦਾ ਅੱਡਾ, 1 ਹਜ਼ਾਰ ਤੋਂ 1500 ਰੁਪਏ ’ਚ ਤੈਅ ਹੁੰਦੇ ਸੀ ਰੇਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News