ਇਸ਼ਾਂਕ ਕੁਮਾਰ ਚੱਬੇਵਾਲ ਨੇ ਸਿਆਸੀ ਦਿੱਗਜ਼ਾਂ ਨੂੰ ਦਿੱਤੀ ਮਾਤ, ਜ਼ਿੰਦਗੀ 'ਤੇ ਇਕ ਝਾਤ
Saturday, Nov 23, 2024 - 01:31 PM (IST)
ਹੁਸ਼ਿਆਰਪੁਰ : ਹੁਸ਼ਿਆਰਪੁਰ ਦੀ ਚੱਬੇਵਾਲ ਸੀਟ 'ਤੇ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਇਸ਼ਾਂਕ ਚੱਬੇਵਾਲ 28690 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤੇ ਹਨ। ਉਨ੍ਹਾਂ ਨੂੰ 51904 ਵੋਟਾਂ ਪਈਆਂ ਹਨ।
ਇਸ਼ਾਂਕ ਕੁਮਾਰ ਚੱਬੇਵਾਲ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਹਨ। ਇਸ਼ਾਂਕ ਚੱਬੇਵਾਲ ਨੇ ਹੁਣੇ ਹੀ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਹੈ। ਇਸ਼ਾਂਕ ਚੱਬੇਵਾਲ ਪੇਸ਼ੇ ਤੋਂ ਡਾਕਟਰ ਹਨ। ਇਸ਼ਾਂਕ ਚੱਬੇਵਾਲ ਦੇ ਪਿਤਾ ਰਾਜਕੁਮਾਰ ਚੱਬੇਵਾਲ 2024 ਦੀਆਂ ਲੋਕ ਸਭਾ ਚੋਣਾਂ ਵੇਲੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਸਨ ਅਤੇ ਚੋਣ ਜਿੱਤ ਕੇ ਲੋਕ ਸਭਾ ਪਹੁੰਚੇ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ, ਵੱਡੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ
ਇਸ ਤੋਂ ਬਾਅਦ ਚੱਬੇਵਾਲ ਵਿਧਾਨ ਸਭਾ ਸੀਟ ਖ਼ਾਲੀ ਹੋ ਗਈ ਸੀ, ਜਿੱਥੇ ਹੁਣ ਉਨ੍ਹਾਂ ਨੇ ਪੁੱਤਰ ਨੇ ਜਿੱਤ ਹਾਸਲ ਕੀਤੀ ਹੈ। ਉਹ ਆਪਣੇ ਪਿਤਾ ਨਾਲ ਸਿਆਸਤ 'ਚ ਸਰਗਰਮ ਰਹਿੰਦੇ ਹਨ, ਹਾਲਾਂਕਿ ਉਨ੍ਹਾਂ ਨੂੰ ਸਿਆਸਤ ਦਾ ਘੱਟ ਤਜ਼ੁਰਬਾ ਹੈ।
ਕੌਣ-ਕੌਣ ਸੀ ਮੁਕਾਬਲੇ 'ਚ
ਇਸ਼ਾਂਕ ਕੁਮਾਰ ਚੱਬੇਵਾਲ ਨੂੰ ਆਮ ਆਦਮੀ ਪਾਰਟੀ ਵਲੋਂ ਟਿਕਟ ਦਿੱਤੀ ਗਈ ਸੀ, ਜੋ ਕਿ ਜੇਤੂ ਰਹੇ ਉਨ੍ਹਾਂ ਦੇ ਮੁਕਾਬਲੇ ਕਾਂਗਰਸ ਦੇ ਰਣਜੀਤ ਸਿੰਘ ਅਤੇ ਭਾਜਪਾ ਦੇ ਸੋਹਣ ਸਿੰਘ ਠੰਡਲ ਚੋਣ ਮੈਦਾਨ 'ਚ ਸਨ। ਜਿੱਥੇ ਇਸ਼ਾਂਕ ਕੁਮਾਰ ਚੱਬੇਵਾਲ ਨੂੰ 51904 ਵੋਟਾਂ ਪਈਆਂ, ਉੱਥੇ ਹੀ ਕਾਂਗਰਸ ਦੇ ਰਣਜੀਤ ਕੁਮਾਰ 23214 ਵੋਟਾਂ ਨਾਲ ਦੂਜੇ ਨੰਬਰ 'ਤੇ ਅਤੇ ਭਾਜਪਾ ਦੇ ਉਮੀਦਵਾਰ ਸੋਹਣ ਸਿੰਘ ਠੰਡਲ 8692 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8