ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ 'ਤੇ ਲਾਠੀਚਾਰਜ ਦੀ ਈਸ਼ਰਪ੍ਰੀਤ ਸਿੰਘ ਵੱਲੋਂ ਨਿੰਦਾ

Tuesday, Nov 11, 2025 - 12:17 PM (IST)

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ 'ਤੇ ਲਾਠੀਚਾਰਜ ਦੀ ਈਸ਼ਰਪ੍ਰੀਤ ਸਿੰਘ ਵੱਲੋਂ ਨਿੰਦਾ

ਚੰਡੀਗੜ੍ਹ (ਸ਼ੀਨਾ) : ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਇੱਕ ਵੀਡੀਓ ਜਾਰੀ ਕਰਕੇ ਹਾਲ ਹੀ 'ਚ ਵਿਦਿਆਰਥੀਆਂ ‘ਤੇ ਹੋਏ ਪੁਲਸ ਲਾਠੀਚਾਰਜ ਦੀ ਤਿੱਖੀ ਨਿੰਦਾ ਕੀਤੀ ਹੈ। ਈਸ਼ਰਪ੍ਰੀਤ ਨੇ ਕਿਹਾ ਕਿ ਵਿਦਿਆਰਥੀਆਂ ਦਾ ਆਪਣਾ ਹੱਕ ਮੰਗਣਾ ਕੋਈ ਜ਼ੁਰਮ ਨਹੀਂ ਹੈ ਪਰ ਪੁਲਸ ਵੱਲੋਂ ਸ਼ਾਂਤਮਈ ਢੰਗ ਨਾਲ ਬੈਠੇ ਵਿਦਿਆਰਥੀਆਂ ‘ਤੇ ਬਲ ਦਾ ਪ੍ਰਯੋਗ ਕਰਨਾ ਨਿੰਦਣਯੋਗ ਹੈ।

ਉਸ ਨੇ ਕਿਹਾ ਕਿ ਵਿਦਿਆਰਥੀ ਯੂਨੀਵਰਸਿਟੀ ਦੇ ਹੱਕਾਂ ਅਤੇ ਸੁਵਿਧਾਵਾਂ ਦੀ ਮੰਗ ਕਰ ਰਹੇ ਸਨ ਪਰ ਪੁਲਸ ਨੇ ਬੇਵਜ੍ਹਾ ਹਿੰਸਾ ਵਰਤੀ। ਈਸ਼ਰਪ੍ਰੀਤ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਇਸ ਘਟਨਾ ਦੀ ਜਾਂਚ ਕਰੇ ਅਤੇ ਜ਼ਿੰਮੇਵਾਰ ਅਧਿਕਾਰੀਆਂ ‘ਤੇ ਕਾਰਵਾਈ ਕੀਤੀ ਜਾਵੇ। ਉਸਦਾ ਕਹਿਣਾ ਹੈ ਕਿ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣਾ ਕਿਸੇ ਵੀ ਲੋਕਤੰਤਰੀ ਪ੍ਰਣਾਲੀ ਲਈ ਖ਼ਤਰਨਾਕ ਸੰਕੇਤ ਹੈ।


author

Babita

Content Editor

Related News