ਪੰਜਾਬ ''ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਸੋਲਰ CCTV ਉਪਕਰਣ ਸਣੇ ਮੁਲਜ਼ਮ ਗ੍ਰਿਫ਼ਤਾਰ
Thursday, Apr 30, 2026 - 01:43 PM (IST)
ਜਲੰਧਰ (ਵੈੱਬ ਡੈਸਕ)- ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਇਕ ਆਈ. ਐੱਸ. ਆਈ. ਸਮਰਥਿਤ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਸੰਚਾਲਕ ਸੁਖਵਿੰਦਰ ਸਿੰਘ ਉਰਫ਼ ਸੁੱਖਾ (ਫਿਰੋਜ਼ਪੁਰ) ਨੂੰ ਗ੍ਰਿਫ਼ਤਾਰ ਕਰਕੇ ਕਪੂਰਥਲਾ ਤੋਂ 4G ਕਨੈਕਟੀਵਿਟੀ ਵਾਲੇ ਚੀਨ ਤੋਂ ਬਣੇ ਸੋਲਰ ਸੀ. ਸੀ. ਟੀ. ਵੀ. ਉਪਕਰਣ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ ਤਲਵਾਰਾਂ ਤੇ ਹਥਿਆਰ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸੁਖਵਿੰਦਰ ਸਿੰਘ ਆਪਣੇ ਸਾਥੀਆਂ ਨਾਲ ਮਿਲ ਕੇ ਫ਼ੌਜ ਨਾਲ ਜੁੜੇ ਅਦਾਰਿਆਂ ਸਮੇਤ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰਨ ਲਈ ਵੱਖ-ਵੱਖ ਥਾਵਾਂ 'ਤੇ ਇਹ ਸੂਰਜੀ ਊਰਜਾ ਨਾਲ ਚੱਲਣ ਵਾਲੇ ਸੀ. ਸੀ. ਟੀ. ਵੀ. ਕੈਮਰੇ ਲਗਾ ਰਿਹਾ ਸੀ ਅਤੇ ਮੋਬਾਇਲ ਐਪਲੀਕੇਸ਼ਨਾਂ ਰਾਹੀਂ ਪਾਕਿਸਤਾਨ-ਆਧਾਰਿਤ ਹੈਂਡਲਰਾਂ ਨੂੰ ਲਾਈਵ ਫੁਟੇਜ ਭੇਜ ਰਿਹਾ ਸੀ। ਇਸ ਦੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ।
ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਇਕ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਪੁਲਸ ਵੱਲੋਂ ਉਸ ਦੇ ਸਾਰੇ ਲਿੰਕਾਂ ਦਾ ਪਤਾ ਲਗਾਉਣ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਸ ਜਾਸੂਸੀ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਰਾਜ ਭਰ ਵਿੱਚ ਸ਼ਾਂਤੀ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
