ਵੱਡੀ ਖ਼ਬਰ: ਪਠਾਨਕੋਟ 'ਚ ISI ਦਾ 15 ਸਾਲਾ ਜਾਸੂਸ ਗ੍ਰਿਫ਼ਤਾਰ
Tuesday, Jan 06, 2026 - 10:54 AM (IST)
ਪਠਾਨਕੋਟ (ਧਰਮਿੰਦਰ)- ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਵੱਲੋਂ ਭਾਰਤ ਖ਼ਿਲਾਫ਼ ਨਾਪਾਕ ਸਾਜ਼ਿਸ਼ਾਂ ਲਗਾਤਾਰ ਜਾਰੀ ਹਨ। ਹੁਣ ਆਈਐਸਆਈ ਨੇ ਭਾਰਤ ਦੇ ਨਾਬਾਲਿਗ ਬੱਚਿਆਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦਾ ਗੰਭੀਰ ਮਾਮਲਾ ਪੰਜਾਬ ਦੇ ਪਠਾਨਕੋਟ ਤੋਂ ਸਾਹਮਣੇ ਆਇਆ ਹੈ, ਜਿੱਥੇ ਪਠਾਨਕੋਟ ਪੁਲਸ ਨੇ 15 ਸਾਲ ਦੇ ਇੱਕ ਨਾਬਾਲਿਗ ਬੱਚੇ ਨੂੰ ਜਾਸੂਸੀ ਦੇ ਦੋਸ਼ਾਂ ਹੇਠ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ: ਦਿਨ-ਦਿਹਾੜੇ ਮੋਟਰਸਾਈਕਲ ਵਾਲੇ ਮੁੰਡੇ ਮਾਰ ਗਏ ਸੁਨਿਆਰੇ ਦੀ ਦੁਕਾਨ 'ਤੇ ਗੋਲੀਆਂ
ਪੁਲਸ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਇਹ ਨਾਬਾਲਿਗ ਪਿਛਲੇ ਲਗਭਗ ਇੱਕ ਸਾਲ ਤੋਂ ਪਾਕਿਸਤਾਨ ਦੀ ਆਈਐਸਆਈ ਦੇ ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਭਾਰਤ ਨਾਲ ਜੁੜੀਆਂ ਸੰਵੇਦਨਸ਼ੀਲ ਜਾਣਕਾਰੀਆਂ ਉਨ੍ਹਾਂ ਤੱਕ ਪਹੁੰਚਾ ਰਿਹਾ ਸੀ। ਬੱਚੇ ਦੇ ਮੋਬਾਇਲ ਫ਼ੋਨ ਤੋਂ ਅਹਿਮ ਸਬੂਤ ਵੀ ਬਰਾਮਦ ਕੀਤੇ ਗਏ ਹਨ, ਜਿਸ ਨਾਲ ਇਸ ਜਾਸੂਸੀ ਨੈੱਟਵਰਕ ਦੀ ਪੁਸ਼ਟੀ ਹੋਈ ਹੈ।ਪੁਲਸ ਮੁਤਾਬਕ ਕਾਬੂ ਕੀਤਾ ਗਿਆ ਨਾਬਾਲਿਗ ਜੰਮੂ ਦੇ ਸਾਂਬਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਸ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਬੱਚੇ ਤੋਂ ਪੁੱਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਪਿੰਡਾਂ 'ਚ ਹੋਣ ਲੱਗੀ ਅਨਾਊਂਸਮੈਂਟ, ਅਧਿਕਾਰੀ ਕਰ ਰਹੇ ਲੋਕਾਂ ਨੂੰ ਸੁਚੇਤ
ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਸਿਰਫ਼ ਇਹੀ ਨਹੀਂ, ਸਗੋਂ ਪੰਜਾਬ ਦੇ ਹੋਰ ਕਈ ਜ਼ਿਲ੍ਹਿਆਂ ਵਿੱਚ ਵੀ ਕੁਝ ਨਾਬਾਲਿਗ ਬੱਚੇ ਆਈਐਸਆਈ ਦੇ ਸੰਪਰਕ ਵਿੱਚ ਹਨ। ਇਸ ਸੂਚਨਾ ਤੋਂ ਬਾਅਦ ਪਠਾਨਕੋਟ ਪੁਲਸ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲਸ ਨੂੰ ਚੇਤਾਵਨੀ ਜਾਰੀ ਕਰ ਦਿੱਤੀ ਗਈ ਹੈ, ਤਾਂ ਜੋ ਸਮੇਂ ਰਹਿੰਦਿਆਂ ਅਜਿਹੇ ਮਾਮਲਿਆਂ ‘ਤੇ ਰੋਕ ਲਗਾਈ ਜਾ ਸਕੇ।
ਇਹ ਵੀ ਪੜ੍ਹੋ- 'ਆਪ' ਸਰਪੰਚ ਦੇ ਕਤਲ ਮਗਰੋਂ ਤਰਨਤਾਰਨ ਪੁਲਸ ਨੇ ਕਰ'ਤਾ ਵੱਡਾ ਐਨਕਾਊਂਟਰ
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਪਠਾਨਕੋਟ ਨੇ ਦੱਸਿਆ ਕਿ ਕਾਬੂ ਕੀਤਾ ਗਿਆ ਬੱਚਾ ਪਾਕਿਸਤਾਨ ਦੀ ਆਈਐਸਆਈ ਨਾਲ ਸਿੱਧੇ ਤੌਰ ‘ਤੇ ਸੰਪਰਕ ਵਿੱਚ ਸੀ ਅਤੇ ਇਹ ਖੁਲਾਸਾ ਹੋਇਆ ਹੈ ਕਿ ਉਹ ਕਿਵੇਂ ਅਤੇ ਕਿਹੜੇ ਤਰੀਕੇ ਨਾਲ ਜਾਣਕਾਰੀਆਂ ਸਾਂਝੀਆਂ ਕਰਦਾ ਸੀ। ਐਸਐਸਪੀ ਨੇ ਕਿਹਾ ਕਿ ਇਸ ਨੈੱਟਵਰਕ ਨਾਲ ਜੁੜੇ ਹੋਰ ਬੱਚਿਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਵੀ ਪੁਲਸ ਦੀ ਹਿਰਾਸਤ ਵਿੱਚ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ 6 ਤੇ 7 ਜਨਵਰੀ ਨੂੰ Cold Day ਦਾ Alert, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
