ਰਾਜ ਸਭਾ 'ਚ ਗੂੰਜਿਆ ਬਸਤੀ ਪੀਰਦਾਦ ਦੇ 50 MLD ਟਰੀਟਮੈਂਟ ਪਲਾਂਟ ਦੇ ਫੇਲ੍ਹ ਹੋਣ ਦਾ ਮੁੱਦਾ

Tuesday, Dec 13, 2022 - 01:16 AM (IST)

ਸੁਲਤਾਨਪੁਰ ਲੋਧੀ : ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਸਰਦ ਰੁੱਤ ਦੇ ਚਲ ਰਹੇ ਸ਼ੈਸ਼ਨ ਦੌਰਾਨ ਪਾਰਲੀਮੈਂਟ ਵਿਚ ਪਾਣੀ ਦੀ ਹੋ ਰਹੀ ਬਰਬਾਦੀ ਦਾ ਮੁੱਦਾ ਗੰਭੀਰਤਾ ਨਾਲ ਚੁੱਕਿਆ। ਰਾਜ ਸਭਾ ਦੇ ਸਦਨ ਵਿਚ ਪਾਣੀ ਦੀ ਹੋ ਰਹੀ ਬਰਬਾਦੀ ਲਈ ਅਧਿਕਾਰੀਆਂ ਨੂੰ ਜਿੰਮੇਵਾਰ ਦੱਸਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਮੁਖਾਤਿਬ ਹੁੰਦਿਆ ਸੰਤ ਸੀਚੇਵਾਲ ਨੇ ਕਿਹਾ ਕਿ ਰਾਸ਼ਟਰੀ ਨੀਤੀ ਅਨੁਸਾਰ ਸ਼ਹਿਰਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਤੀ ਵਿਅਕਤੀ 135 ਲੀਟਰ ਪ੍ਰਤੀ ਦਿਨ ਤੈਅ ਕੀਤੀ ਗਈ ਹੈ। ਇਸ ਦੇ ਅਧਾਰ ‘ਤੇ ਟਰੀਟਮੈਂਟ ਪਲਾਂਟਾਂ ਦੇ ਡਿਜ਼ਾਈਨ ਤਿਆਰ ਕੀਤੇ ਜਾਂਦੇ ਹਨ। ਪਰ ਅਸਲ ਵਿਚ ਇਹ ਸਪਲਾਈ 250 ਲੀਟਰ ਤੋਂ ਲੈ ਕੇ 300 ਲੀਟਰ ਤਕ ਕੀਤੀ ਜਾ ਰਹੀ ਹੈ ਜਿਸ ਕਾਰਨ ਟਰੀਟਮੈਂਟ ਪਲਾਂਟ ਫੇਲ੍ਹ ਹੋ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਤਿੰਨ ਵਿਦਿਆਰਥੀਆਂ ਨੇ ਕੀਤੀ ਖੁਦਕੁਸ਼ੀ, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਕਰ ਰਹੇ ਸਨ ਤਿਆਰੀ

ਸੰਤ ਸੀਚੇਵਾਲ ਨੇ ਸਦਨ ਵਿਚ ਜਲੰਧਰ ਦੇ ਬਸਤੀ ਪੀਰਦਾਦ ਵਿਚ ਲੱਗੇ 50 ਐੱਮ. ਐੱਲ. ਡੀ. ਦੇ ਟਰੀਟਮੈਂਟ ਪਲਾਂਟ ਦਾ ਜ਼ਿਕਰ ਕਰਦਿਆ ਕਿਹਾ ਕਿ ਇਹ ਪਲਾਂਟ 5 ਜੂਨ 2014 ਨੂੰ ਚਾਲੂ ਕੀਤਾ ਗਿਆ ਸੀ ਤੇ ਇਹ ਪਲਾਂਟ ਨੇ 2025 ਤਕ ਸਾਰੇ ਸ਼ਹਿਰ  ਦੇ ਗੰਦੇ ਪਾਣੀ ਨੂੰ ਟ੍ਰੀਟ ਕਰਨਾ ਸੀ, ਪਰ ਪੀਣ ਵਾਲੇ ਪਾਣੀ ਦੀ ਸਪਲਾਈ ਦੁੱਗਣੀ ਹੋਣ ਕਾਰਨ ਸੀਵਰੇਜ ਦੇ ਪਾਣੀ ਦੀ ਮਾਤਰਾ ਵੱਧ ਗਈ ਅਤੇ ਪਲਾਂਟ 2016 ਵਿਚ ਫੇਲ੍ਹ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ - ਮੂਸੇਵਾਲਾ ਦੀ ਮਾਂ ਦੇ ਭਾਵੁਕ ਬੋਲ, "ਫੇਸਬੁੱਕ 'ਤੇ ਲੋਕੀ ਕਹਿੰਦੇ ਨੇ ਸਿੱਧੂ ਕਿਹੜਾ ਇਕੱਲਾ ਮਰਿਆ" (ਵੀਡੀਓ)

ਉਨ੍ਹਾਂ ਕਿਹਾ ਕਿ ਏਹੋ ਜਿਹੇ ਹਾਲਾਤ ਦੇਸ਼ ਦੇ ਲਗਭਗ ਸਾਰੇ ਟਰੀਟਮੈਂਟ ਪਲਾਂਟ ਦੇ ਹਨ ਪਰ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਇਸ ਪ੍ਰਤੀ ਨਾ ਤਾਂ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਦੀ ਜਵਾਬਦੇਹੀ ਤੈਅ ਹੋ ਰਹੀ ਹੈ ਅਤੇ ਨਾ ਹੀ ਇਸ ਵੱਲ ਧਿਆਨ ਦਿੱਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਧੀਆਂ ਦੇ ਵਿਆਹ ਦਾ ਕਰਜ਼ਾ ਮੋੜਨ ਲਈ ਪਿਓ ਬਣ ਗਿਆ ਨਸ਼ਾ ਸਮੱਗਲਰ

ਉਨ੍ਹਾਂ ਕਿਹਾ ਕਿ ਇਸ ਸਭ ਲਈ ਜ਼ਿੰਮੇਵਾਰ ਵਾਟਰ ਸਪਲਾਈ ਵਿਭਾਗ ਦੀ ਮਿਸ ਮੈਨਜਮੈਂਟ ਹੈ। ਟਰੀਟਮੈਂਟ ਪਲਾਂਟਾਂ ‘ਤੇ ਖਰਚ ਕੀਤੇ ਗਏ ਕਰੋੜਾਂ ਰੁਪਏ ਵੀ ਵਿਅਰਥ ਜਾ ਰਹੇ ਹਨ। ਸੰਤ ਸੀਚੇਵਾਲ ਨੇ ਮੰਗ ਕੀਤੀ ਕਿ ਪੀਣ ਵਾਲਾ ਪਾਣੀ ਸਾਰਿਆਂ ਲਈ ਉਪਲਬਧ ਹੋਵੇ ਅਤੇ ਕੇਂਦਰ ਅਤੇ ਰਾਜ ਦੀਆ ਸਰਕਾਰਾਂ ਆਪਣੀ ਜ਼ਿੰਮੇਵਾਰੀ ਪਹਿਲ ਦੇ ਆਧਾਰ ‘ਤੇ ਨਿਭਾਉਣ ਅਤੇ ਰਾਸ਼ਟਰੀ ਨੀਤੀ ਅਨੁਸਾਰ ਸ਼ਹਿਰਾਂ ਵਿਚ 135 ਲੀਟਰ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਪਾਣੀ ਦੀ ਸਪਲਾਈ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਟਰੀਟਮੈਂਟ ਪਲਾਂਟ ਫੇਲ੍ਹ ਨਾ ਹੋਣ ਅਤੇ ਦਰਿਆਵਾਂ ਵਿੱਚ ਵਹਾਏ ਜਾ ਰਹੇ ਗੰਦੇ ਪਾਣੀ ਨੂੰ ਰੋਕਿਆ ਜਾ ਸਕੇ। ਪੂਰਾ ਦੇਸ਼ ਪਹਿਲਾਂ ਹੀ ਪੀਣ ਵਾਲੇ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਇਸ ਲਈ ਪਾਣੀ ਦੀ ਬਰਬਾਦੀ ਨੂੰ ਰੋਕਿਆ ਜਾਵੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News