ਹੁਣ ਨਹੀਂ ਬਖ਼ਸ਼ਦੀ ਪੰਜਾਬ ਪੁਲਸ, ਖੜ੍ਹੇ ਵਾਹਨਾਂ ਦੇ ਕੱਟ'ਤੇ ‘ਈ ਚਲਾਨ’

Tuesday, Aug 05, 2025 - 01:56 PM (IST)

ਹੁਣ ਨਹੀਂ ਬਖ਼ਸ਼ਦੀ ਪੰਜਾਬ ਪੁਲਸ, ਖੜ੍ਹੇ ਵਾਹਨਾਂ ਦੇ ਕੱਟ'ਤੇ ‘ਈ ਚਲਾਨ’

ਗੁਰਦਾਸਪੁਰ (ਹਰਮਨ)-ਗੁਰਦਾਸਪੁਰ ਸ਼ਹਿਰ ਅੰਦਰ ਜੇਲ੍ਹ ਰੋਡ ਸਮੇਤ ਹੋਰ ਬਾਜ਼ਾਰਾਂ ’ਚ ਆਪਣੀਆਂ ਕਾਰਾਂ ਪਾਰਕ ਕਰ ਕੇ ਕੰਮਾਂ ’ਤੇ ਗਏ ਵਾਹਨ ਚਾਲਕਾਂ ਖਿਲਾਫ ਟ੍ਰੈਫਿਕ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਜਿਹੜੀਆਂ ਵੀ ਕਾਰਾਂ ਵੱਖ-ਵੱਖ ਥਾਵਾਂ ’ਤੇ ਗਲਤ ਢੰਗ ਨਾਲ ਪਾਰਕ ਕੀਤੀਆਂ ਹੋਈਆਂ ਸਨ, ਉਨ੍ਹਾਂ ਦੇ ਈ ਚਲਾਨ ਕੀਤੇ ਗਏ ਹਨ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਕਾਲਜ ਦੇ ਪਹਿਲੇ ਦਿਨ ਹੀ ਨੌਜਵਾਨ ਨਾਲ ਵਾਪਰੀ ਵੱਡੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

ਟ੍ਰੈਫਿਕ ਪੁਲਸ ਦੇ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਕਈ ਵਾਰ ਅਪੀਲ ਕੀਤੀ ਗਈ ਹੈ ਕਿ ਉਹ ਗਲਤ ਢੰਗ ਨਾਲ ਵਾਹਨ ਪਾਰਕ ਨਾ ਕਰਨ ਕਿਉਂਕਿ ਇਸ ਨਾਲ ਗੁਰਦਾਸਪੁਰ ਸ਼ਹਿਰ ਅੰਦਰ ਆਵਾਜਾਈ ’ਚ ਵਿਘਨ ਪੈਂਦਾ ਹੈ ਅਤੇ ਲੋਕ ਪ੍ਰੇਸ਼ਾਨ ਹੁੰਦੇ ਹਨ। ਸਵੇਰੇ ਜੇਲ੍ਹ ਰੋਡ ਗੁਰਦਾਸਪੁਰ ਵਿਖੇ ਬਹੁਤ ਸਾਰੇ ਕਾਰ ਚਾਲਕ ਆਪਣੇ ਵਾਹਨ ਸੜਕ ਦੇ ਕਿਨਾਰੇ ਹੀ ਖੜ੍ਹੇ ਕਰ ਕੇ ਆਪਣੇ ਕੰਮਾਂ ’ਤੇ ਗਏ ਹੋਏ ਸਨ, ਜਿਸ ਕਾਰਨ ਟ੍ਰੈਫਿਕ ’ਚ ਵਿਘਨ ਪੈ ਰਿਹਾ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ ਵਿਭਾਗ ਦੀ ਨਵੀਂ ਅਪਡੇਟ

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਰੀਬ 30 ਅਜਿਹੀਆਂ ਕਾਰਾਂ ਦੇ ਈ ਚਲਾਨ ਕੀਤੇ ਹਨ, ਜੋ ਗਲਤ ਢੰਗ ਨਾਲ ਪਾਰਕ ਕੀਤੀਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਅਜਿਹੀਆਂ ਕਾਰਾਂ ਨੂੰ ਸ਼ਿਕੰਜਾ ਲਗਾ ਕੇ ਉਨ੍ਹਾਂ ਦੇ ਮਾਲਕ ਦੇ ਆਉਣ ’ਤੇ ਚਲਾਨ ਕੀਤਾ ਜਾਂਦਾ ਸੀ ਪਰ ਹੁਣ ਈ ਚਲਾਨ ਪ੍ਰਣਾਲੀ ਸ਼ੁਰੂ ਹੋਣ ਕਾਰਨ ਉਹ ਟ੍ਰੈਫਿਕ ਪੁਲਸ ਨੂੰ ਕਿਸੇ ਦੀ ਇੰਤਜ਼ਾਰ ਕਰਨਾ ਨਹੀਂ ਪੈਂਦਾ ਅਤੇ ਜਿਹੜੇ ਵੀ ਵਾਹਨ ਚਾਲਕ ਵੱਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ, ਉਸ ਦਾ ਆਨਲਾਈਨ ਹੀ ਚਲਾਨ ਕਰ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ ਵਿਭਾਗ ਦੀ ਨਵੀਂ ਅਪਡੇਟ

ਉਨ੍ਹਾਂ ਕਿਹਾ ਕਿ ਜਿਹੜੇ ਵਾਹਨਾਂ ਦੇ ਚਲਾਨ ਕੀਤੇ ਗਏ ਹਨ, ਉਹ ਸਾਰੇ ਆਨਲਾਈਨ ਕੀਤੇ ਸਨ, ਜਿਨ੍ਹਾਂ ਦੇ ਮਾਲਕਾਂ ਨੂੰ ਮੋਬਾਈਲ ਫੋਨ ਉੱਪਰ ਐੱਸ. ਐੱਮ. ਐੱਸ. ਰਾਹੀਂ ਚਲਾਨ ਦਾ ਪਤਾ ਲੱਗ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਈ ਚਲਾਨ ਦੀ ਕਾਪੀ ਕਾਰ ਦੇ ਵਾਈਪਰ ’ਚ ਵੀ ਰੱਖ ਦਿੱਤੀ ਸੀ ਤਾਂ ਜੋ ਵਾਹਨ ਚਾਲਕ ਨੂੰ ਆਉਣ ’ਤੇ ਉਸਦੇ ਹੋਏ ਚਲਾਨ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਵੀ ਟ੍ਰੈਫਿਕ ਪੁਲਸ ਪੂਰੇ ਗੁਰਦਾਸਪੁਰ ਦੀਆਂ ਵੱਖ-ਵੱਖ ਸੜਕਾਂ ਅਤੇ ਬਾਜ਼ਾਰਾਂ ’ਚ ਇਸੇ ਮੁਹਿੰਮ ਨੂੰ ਤੇਜ਼ੀ ਨਾਲ ਸ਼ੁਰੂ ਕਰੇਗੀ ਤਾਂ ਜੋ ਗੁਰਦਾਸਪੁਰ ਵਿਚ ਕਿਸੇ ਵੀ ਤਰ੍ਹਾਂ ਦੀ ਆਵਾਜਾਈ ਸਮੱਸਿਆ ਪੈਦਾ ਨਾ ਹੋਵੇ। ਉਨ੍ਹਾਂ ਵੱਖ-ਵੱਖ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਆਪਣੀਆਂ ਕਾਰਾਂ ਦੇ ਸ਼ੀਸ਼ਿਆਂ ਉੱਪਰ ਕਿਸੇ ਵੀ ਤਰ੍ਹਾਂ ਦਾ ਕੋਈ ਸਟਿੱਕਰ ਜਾਂ ਫਿਲਮ ਨਾ ਲਗਾਉਣ। ਇਸ ਦੇ ਨਾਲ ਹੀ ਹਰੇਕ ਵਾਹਨ ਦੀਆਂ ਸਿਕਿਓਰਟੀ ਨੰਬਰ ਪਲੇਟਾਂ ਲਗਾਈਆਂ ਜਾਣ ਅਤੇ ਮੂੰਹ ਬੰਨ੍ਹ ਕੇ ਕਿਸੇ ਵੀ ਤਰ੍ਹਾਂ ਦਾ ਕੋਈ ਦੋਪਹੀਆ ਵਾਹਨ ਨਾ ਚਲਾਇਆ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ ਵਿਭਾਗ ਦੀ ਨਵੀਂ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Shivani Bassan

Content Editor

Related News