ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ ''ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ ਦੇ ਮੁੱਦੇ : ਰਜ਼ੀਆ ਸੁਲਤਾਨਾ

Monday, Nov 02, 2026 - 09:04 AM (IST)

ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ ''ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ ਦੇ ਮੁੱਦੇ : ਰਜ਼ੀਆ ਸੁਲਤਾਨਾ

ਜਲੰਧਰ (ਸ.ਹ.) : ਪੰਜਾਬ ਕਾਂਗਰਸ ਦੀ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦਾ ਮੁਸਲਿਮ ਸੰਗਠਨ ਪੰਜਾਬ ਵੱਲੋਂ ਜਲੰਧਰ ਦੇ ਦੀਪ ਨਗਰ ਵਿੱਚ ਵਿਸ਼ੇਸ਼ ਸਵਾਗਤ ਕੀਤਾ ਗਿਆ। ਇਸ ਮੌਕੇ ਐੱਸ. ਐੱਸ. ਕੰਸਟ੍ਰਕਸ਼ਨ ਦੇ ਐੱਮ. ਡੀ. ਅਤੇ ਪ੍ਰਸਿੱਧ ਬਿਲਡਰ ਕਯੂਮ ਖਾਨ ਦੇ ਨਿਵਾਸ ਵਿਖੇ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ’ਚ ਮੁਸਲਿਮ ਸਮਾਜ ਨਾਲ ਜੁੜੇ ਵਿਭਿੰਨ ਗੰਭੀਰ ਮੁੱਦਿਆਂ, ਸਮਾਜਿਕ ਸਮੱਸਿਆਵਾਂ ਅਤੇ ਭਾਈਚਾਰੇ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮ ਨੇ ਏਕੇ-47 ਨਾਲ ਚਲਾਈਆਂ ਗੋਲ਼ੀਆਂ ! ਇਲਾਕੇ 'ਚ ਫੈਲੀ ਦਹਿਸ਼ਤ

ਮੀਟਿੰਗ ’ਚ ਮੁਸਲਿਮ ਸੰਗਠਨ ਪੰਜਾਬ ਦੇ ਪ੍ਰਧਾਨ ਐਡਵੋਕੇਟ ਨਈਮ ਖਾਨ ਅਤੇ ਸੰਗਠਨ ਦੇ ਜਨਰਲ ਸਕੱਤਰ ਮਜ਼ਹਰ ਆਲਮ ਮਜ਼ਾਹਿਰੀ ਨੇ ਰਜ਼ੀਆ ਸੁਲਤਾਨਾ ਦੇ ਸਾਹਮਣੇ ਜਲੰਧਰ ਦੇ ਮੁਸਲਿਮ ਸਮਾਜ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਮੁਸਲਿਮ ਸਮਾਜ ਨੂੰ ਸਮਾਜਿਕ, ਵਿਦਿਅਕ ਅਤੇ ਆਰਥਿਕ ਖੇਤਰ ਵਿਚ ਅੱਗੇ ਵਧਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣ ਦੀ ਲੋੜ ਹੈ। ਇਸ ਦੇ ਨਾਲ ਹੀ ਭਾਈਚਾਰੇ ਦੀਆਂ ਜਾਇਜ਼ ਮੰਗਾਂ ਅਤੇ ਬੁਨਿਆਦੀ ਸਮੱਸਿਆਵਾਂ ਨੂੰ ਸਿਆਸੀ ਪੱਧਰ ’ਤੇ ਯੋਗ ਨੁਮਾਇੰਦਗੀ ਮਿਲਣਾ ਵੀ ਜ਼ਰੂਰੀ ਹੈ। ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਮੁਸਲਿਮ ਸੰਗਠਨ ਪੰਜਾਬ ਦੇ ਨੁਮਾਇੰਦਿਆਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਸਾਲ 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ (ਮੈਨੀਫੈਸਟੋ) ’ਚ ਪੰਜਾਬ ਦੇ ਮੁਸਲਿਮ ਸਮਾਜ ਦੀਆਂ ਸਮੱਸਿਆਵਾਂ ਅਤੇ ਜਾਇਜ਼ ਮੰਗਾਂ ਨੂੰ ਸ਼ਾਮਲ ਕਰਵਾਉਣ ਲਈ ਉਚਿਤ ਪੱਧਰ ’ਤੇ ਯਤਨ ਕੀਤੇ ਜਾਣਗੇ।

ਇਹ ਵੀ ਪੜ੍ਹੋ : ਮਹਾਦੇਵ ਐਪ ਮਾਮਲੇ 'ਚ ਵੱਡੀ ਸਫਲਤਾ ! ਕਿੰਗਪਿਨ ਸੌਰਭ ਚੰਦਰਾਕਰ ਨੂੰ ਓਮਾਨ ਤੋਂ ਲਿਆਂਦਾ ਭਾਰਤ

ਇਸ ਮੌਕੇ ਮੁਸਲਿਮ ਸੰਗਠਨ ਪੰਜਾਬ ਦੇ ਅਹੁਦੇਦਾਰ ਅਮਜਦ ਅਲੀ ਖਾਨ, ਵਾਰਿਸ ਮਲਿਕ, ਸੱਯਦ ਯਾਸੀਨ, ਖੁਰਸ਼ੀਦ ਅਹਿਮਦ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਮੀਟਿੰਗ ਦਾ ਮਕਸਦ ਮੁਸਲਿਮ ਸਮਾਜ ਦੀ ਆਵਾਜ਼ ਨੂੰ ਸਿਆਸੀ ਲੀਡਰਸ਼ਿਪ ਤੱਕ ਪਹੁੰਚਾਉਣਾ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਭਾਈਚਾਰੇ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਚੋਣ ਏਜੰਡੇ ਦਾ ਹਿੱਸਾ ਬਣਾਉਣ ਲਈ ਯਤਨ ਕਰਨਾ ਰਿਹਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News