ਦਾਜ ਦੀ ਮੰਗ ਕਰਨ ''ਤੇ ਸਹੁਰਾ ਪਰਿਵਾਰ ਖਿਲਾਫ ਮਾਮਲਾ ਦਰਜ

Wednesday, Dec 06, 2017 - 07:34 AM (IST)

ਵੈਰੋਵਾਲ, (ਗਿੱਲ)- ਵੈਰੋਵਾਲ ਪੁਲਸ ਨੇ ਪਿੰਡ ਰਾਮਪੁਰ ਭੂਤਵਿੰਡ ਦੀ ਵਸਨੀਕ ਇਕ ਔਰਤ ਸੁਖਜੀਤ ਕੌਰ ਪਤਨੀ ਬਲਜਿੰਦਰ ਸਿੰਘ ਦੇ ਬਿਆਨਾਂ 'ਤੇ ਉਸ ਦੇ ਪਤੀ ਬਲਜਿੰਦਰ ਸਿੰਘ, ਸਹੁਰਾ ਸਰਵਣ ਸਿੰਘ ਅਤੇ ਸੱਸ ਸਵਿੰਦਰ ਕੌਰ ਖਿਲਾਫ਼ ਕੁੱਟਮਾਰ ਕਰਨ ਅਤੇ ਦਾਜ ਦੀ ਮੰਗ ਕਰਨ 'ਤੇ ਮਾਮਲਾ ਦਰਜ ਕੀਤਾ ਹੈ।   ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਸੁਖਜੀਤ ਕੌਰ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਪਿਛਲੇ ਕੁਝ ਸਾਲਾਂ ਤੋਂ ਉਸ ਨੂੰ ਉਸ ਦੇ ਸਹੁਰਾ ਪਰਿਵਾਰ ਦੇ ਉਕਤ ਮੈਂਬਰਾਂ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਕਿ ਉਹ ਦਾਜ ਘੱਟ ਲੈ ਕੇ ਆਈ ਹੈ ਅਤੇ ਉਸ ਨੂੰ ਪੇਕਿਆਂ ਤੋਂ ਆਪਣੇ ਹਿੱਸੇ ਦੀ ਜ਼ਮੀਨ ਵੇਚਣ ਅਤੇ ਨਕਦੀ ਲਿਆਉਣ ਦੀ ਮੰਗ ਕੀਤੀ ਜਾ ਰਹੀ ਸੀ, ਜੋ ਉਸ ਵੱਲੋਂ ਪੂਰੀ ਨਾ ਕੀਤੇ ਜਾਣ 'ਤੇ ਸਹੁਰਾ ਪਰਿਵਾਰ ਦੇ ਉਕਤ ਮੈਂਬਰਾਂ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ। ਸਹੁਰਾ ਪਰਿਵਾਰ ਵਾਲੇ ਪਿਛਲੇ ਕਈ ਸਾਲਾਂ ਤੋਂ ਉਸ ਨਾਲ ਅਜਿਹਾ ਵਿਵਹਾਰ ਕਰ ਰਹੇ ਸਨ, ਜਿਸ ਦੇ ਸਬੰਧ ਵਿਚ ਕਈ ਵਾਰ ਪੰਚਾਇਤਾਂ ਵੀ ਹੋਈਆਂ ਸਨ ਪਰ ਮੇਰੇ ਸਹੁਰੇ ਪਰਿਵਾਰ ਦੇ ਸੁਭਾਅ 'ਚ ਕੋਈ ਤਬਦੀਲੀ ਨਹੀਂ ਆਈ। ਸੁਖਜੀਤ ਕੌਰ ਨੇ ਦੱਸਿਆ ਕਿ ਬੀਤੀ 2 ਤਰੀਕ ਨੂੰ ਬਾਅਦ ਦੁਪਹਿਰ ਤਿੰਨ ਵਜੇ ਉਹ ਕੱਪੜੇ ਸਿਲਾਈ ਕਰ ਰਹੀ ਸੀ ਅਤੇ ਉਸ ਦੇ ਸਹੁਰਾ ਪਰਿਵਾਰ ਵੱਲੋਂ 20 ਹਜ਼ਾਰ ਰੁਪਏ ਤੁਰੰਤ ਆਪਣੇ ਪੇਕਿਆਂ ਤੋਂ ਮੰਗਵਾਉਣ ਲਈ ਕਿਹਾ ਗਿਆ ਪਰ ਜਦ ਉਸ ਨੇ ਪੈਸੇ ਲਿਆਉਣ ਤੋਂ ਮਨ੍ਹਾ ਕਰ ਦਿੱਤਾ ਤਾਂ ਉਨ੍ਹਾਂ ਨੇ ਮੇਰੇ ਨਾਲ ਕੁੱਟਮਾਰ ਕੀਤੀ ਤੇ ਮੇਰੇ ਪਤੀ ਨੇ ਮੇਰੇ ਉਪਰ ਤੇਜ਼ਧਾਰ ਹਥਿਆਰ (ਦਾਤਰ) ਨਾਲ ਵਾਰ ਕੀਤੇ। ਜਿਸ ਦੌਰਾਨ ਮੈਨੂੰ ਗੰਭੀਰ ਸੱਟਾਂ ਲੱਗ ਗਈਆਂ ਅਤੇ ਮੇਰੇ ਵੱਲੋਂ ਤੁਰੰਤ ਆਪਣੇ ਪਿਤਾ ਬਲਦੇਵ ਸਿੰਘ ਵਾਸੀ ਪਿੰਡ ਜਵੰਧਪੁਰ ਨੂੰ ਸੂਚਿਤ ਕੀਤਾ ਗਿਆ। ਮੇਰੇ ਪਿਤਾ ਅਤੇ ਹੋਰ ਪਰਿਵਾਰਕ ਮੈਂਬਰ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਵੱਲੋਂ ਤੁਰੰਤ ਥਾਣਾ ਵੈਰੋਵਾਲ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ ਅਤੇ ਮੈਨੂੰ ਨੇੜਲੇ ਹਸਪਤਾਲ ਮੀਆਂਵਿੰਡ ਵਿਖੇ ਦਾਖਲ ਕਰਵਾ ਦਿੱਤਾ ਗਿਆ।   ਏ. ਐੱਸ. ਆਈ ਨੇ ਦੱਸਿਆ ਕਿ ਇਸ ਸਬੰਧ 'ਚ ਥਾਣਾ ਵੈਰੋਵਾਲ ਦੀ ਪੁਲਸ ਵੱਲੋਂ ਪੀੜਤ ਔਰਤ ਕੋਲੋਂ ਦਾਜ ਦੀ ਮੰਗ ਕਰਨ ਤੇ ਕੁਟਮਾਰ ਕਰਨ 'ਤੇ ਉਕਤ ਤਿੰਨਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੂਰੂ ਕਰ ਦਿੱਤੀ ਗਈ ਹੈ। 


Related News