ਦੀਵਾਲੀ ਤੋਂ ਇਕ ਦਿਨ ਪਹਿਲਾਂ ਖ਼ਰੀਦਿਆ ਸੀ ਮੋਟਰਸਾਈਕਲ, ਵਾਪਰੇ ਭਾਣੇ ਨੇ ਘਰ 'ਚ ਵਿਛਾ ਦਿੱਤੇ ਸੱਥਰ

Monday, Nov 04, 2024 - 04:46 PM (IST)

ਦੀਵਾਲੀ ਤੋਂ ਇਕ ਦਿਨ ਪਹਿਲਾਂ ਖ਼ਰੀਦਿਆ ਸੀ ਮੋਟਰਸਾਈਕਲ, ਵਾਪਰੇ ਭਾਣੇ ਨੇ ਘਰ 'ਚ ਵਿਛਾ ਦਿੱਤੇ ਸੱਥਰ

ਲੋਈਆਂ ਖ਼ਾਸ (ਮਨਜੀਤ)- ਲੋਹੀਆਂ ਮਲਸੀਆਂ ਰੋਡ 'ਤੇ ਟਰੱਕ ਯੂਨੀਅਨ ਨੇੜੇ ਅੱਜ ਸਵੇਰੇ ਮੋਟਰਸਾਈਕਲ ਸਵਾਰ ਵੱਲੋਂ ਇਕ ਟਰੱਕ ਨੂੰ ਓਵਰਟੇਕ ਕਰਦੇ ਸਾਹਮਣੇ ਤੋਂ ਆ ਰਹੇ 407 ਕੈਂਟਰ 'ਚ ਟਕਰਾਉਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਨੌਜਵਾਨ ਲੋਹੀਆਂ ਤੋਂ ਮਲਸੀਆਂ ਵੱਲ ਨੂੰ ਕੰਮ 'ਤੇ ਜਾ ਰਿਹਾ ਸੀ। ਹਲਕੀ ਧੁੰਦ ਪਈ ਹੋਣ ਕਾਰਨ ਅੱਗੇ ਜਾ ਰਹੇ ਟਰੱਕ ਨੂੰ ਓਵਰਟੇਕ ਕਰਦਿਆਂ ਸਾਹਮਣੇ ਤੋਂ ਆ ਰਹੇ 47 ਕੈਂਟਰ ਵਿੱਚ ਮੋਟਰਸਾਈਕਲ ਜਾ ਟਕਰਾਇਆ, ਜਿਸ ਦੇ ਚਲਦਿਆਂ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। 

ਇਹ ਵੀ ਪੜ੍ਹੋ- ਮੁੜ ਮਾਸਕ ਪਾਉਣਾ ਹੋਇਆ ਜ਼ਰੂਰੀ, ਹਵਾ ਦੀ ਖ਼ਰਾਬ ਗੁਣਵੱਤਾ ਨੂੰ ਵੇਖਦਿਆਂ ਸਿਹਤ ਮਹਿਕਮੇ ਵੱਲੋਂ ਹਦਾਇਤਾਂ ਜਾਰੀ

PunjabKesari

ਮੌਕੇ ਉਤੇ ਨੌਜਵਾਨ ਨੂੰ ਲੋਹੀਆਂ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਮੌਜੂਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨਿਆ। ਨੌਜਵਾਨ ਦੀ ਪਛਾਣ ਸਾਗਰ (21) ਵਾਸੀ ਲੋਹੀਆਂ ਨੇੜਲੇ ਪਿੰਡ ਜਲਾਲਪੁਰ ਵਜੋਂ ਹੋਈ ਹੈ। ਪਤਾ ਲੱਗਾ ਹੈ ਕਿ ਨੌਜਵਾਨ ਜਿਸ ਮੋਟਰਸਾਈਕਲ ਉੱਤੇ ਸਵਾਰ ਸੀ, ਉਸ ਨੇ ਦੀਵਾਲੀ ਤੋਂ ਇਕ ਦਿਨ ਪਹਿਲਾਂ ਹੀ ਨਵਾਂ ਖ਼ਰੀਦਿਆ ਸੀ।। ਮੌਕੇ 'ਤੇ ਪਹੁੰਚੇ ਪੁਲਸ ਮੁਲਾਜ਼ਮਾਂ ਨੇ ਦੱਸਿਆ ਕਿ ਹਾਦਸਾਗ੍ਰਸਤ ਮੋਟਰਸਾਈਕਲ ਅਤੇ ਗੱਡੀ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਪ੍ਰੇਮਿਕਾ ਦੇ ਪਰਿਵਾਰ ਨੇ ਪ੍ਰੇਮੀ ਨੂੰ ਘਰ ਸੱਦ ਗੁੱਟ 'ਤੇ ਬੰਨ੍ਹਵਾ ਦਿੱਤੀ ਰੱਖੜੀ, ਫਿਰ ਜੋ ਹੋਇਆ...
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News