ਪੰਜਾਬ ਅੰਦਰ ਸਰਕਾਰੀ ਬੱਸਾਂ ’ਚ ਸਫ਼ਰ ਕਰਨਾ ਹੋਵੇਗਾ ਔਖਾ, ਅੱਜ ਤੋਂ ਲਿਆ ਗਿਆ ਇਹ ਸਖ਼ਤ ਫ਼ੈਸਲਾ

01/23/2024 6:26:04 PM

ਚੰਡੀਗੜ੍ਹ/ਜਲੰਧਰ : ਪੰਜਾਬ ਵਿਚ ਆਧਾਰ ਕਾਰਡ ’ਤੇ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਹੈ। ਦਰਅਸਲ ਸਰਕਾਰੀ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਨੇ ਇਹ ਐਲਾਨ ਕੀਤਾ ਹੈ ਕਿ ਸਰਕਾਰੀ ਬੱਸ ਅੰਦਰ ਤੈਅ ਸੀਟਾਂ ਤੋਂ ਇਲਾਵਾ ਇਕ ਵੀ ਸਵਾਰੀ ਫਾਲਤੂ ਨਹੀਂ ਬੈਠਾਈ ਜਾਵੇਗੀ। ਇਸ ਲਈ ਬਕਾਇਦਾ ਬੱਸਾਂ ’ਤੇ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਦੱਸ ਦੇਈਏ ਕਿ ਪੰਜਾਬ ਰੋਡਵੇਜ਼/ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਕਿਹਾ ਹੈ ਕਿ ਕੇਂਦਰ ਵਿਚ ਭਾਜਪਾ ਸਰਕਾਰ ਟ੍ਰੈਫਿਕ ਨਿਯਮਾਂ ਵਿਚ ਸੋਧ ਦੇ ਨਾਮ ’ਤੇ ਪੂਰੇ ਭਾਰਤ ਦੇ ਡਰਾਈਵਰਾਂ ਅਤੇ ਆਮ ਵਰਗ ’ਤੇ ਮਾਰੂ ਕਾਨੂੰਨ ਲਾਗੂ ਕਰਨ ਵੱਲ ਤੁਰੀ ਹੈ, ਜਿਸ ਦਾ ਪੂਰੇ ਭਾਰਤ ਵਿਚ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਅੰਦਰ ਬੱਸਾਂ ਵਿਚ ਤੈਅ ਹੱਦ ਤੋਂ ਕਿਤੇ ਵੱਧ ਸਵਾਰੀਆਂ ਸਫ਼ਰ ਕਰਦੀਆਂ ਹਨ ਪਰ ਹੁਣ ਭਵਿੱਖ ’ਚ ਅਜਿਹਾ ਨਹੀਂ ਕੀਤਾ ਜਾਵੇਗਾ ਤੇ ਨਿਯਮਾਂ ਅਨੁਸਾਰ ਸਵਾਰੀਆਂ ਚੜ੍ਹਾਈਆਂ ਜਾਣਗੀਆਂ। ਹਾਲਾਂਕਿ ਮੁਲਾਜ਼ਮਾਂ ਵਲੋਂ ਆਪ ਮੁਹਾਰੇ ਲਏ ਗਏ ਇਸ ਫ਼ੈਸਲੇ ’ਤੇ ਸਰਕਾਰ ਦਾ ਅਜੇ ਤਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਮਸ਼ਹੂਰ ਬਿਜ਼ਨੈਸਮੈਨ ’ਤੇ ਚੱਲੀਆਂ ਗੋਲ਼ੀਆਂ, ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਤਾਰ

ਮੁਲਾਜ਼ਮਾਂ ਵੱਲੋਂ 52 ਸੀਟਾਂ ਵਾਲੀ ਬੱਸ ਵਿਚ ਅੱਜ ਤੋਂ 52 ਸਵਾਰੀਆਂ ਨੂੰ ਹੀ ਸਫ਼ਰ ਕਰਵਾਇਆ ਜਾਵੇਗਾ ਅਤੇ ਲੁਧਿਆਣਾ ਵਿਖੇ ਟਰੱਕ ਯੂਨੀਅਨਾਂ ਅਤੇ ਪਨਬੱਸ ਪੀ. ਆਰ. ਟੀ. ਸੀ. ਦੀ ਕੰਨਵੈਨਸ਼ਨ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਯੂਨੀਅਨ ਦੀਆਂ ਹੋਰ ਵੀ ਕਈ ਮੰਗਾਂ ਹਨ ਜਿਸ ਦੇ ਚੱਲਦੇ ਆਉਣ ਵਾਲੇ ਸਮੇਂ ’ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।  

ਇਹ ਵੀ ਪੜ੍ਹੋ : ਜਲੰਧਰ ’ਚ ਵੱਡੀ ਵਾਰਦਾਤ, ਵਿਆਹ ਤੋਂ ਪਰਤ ਰਹੇ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

ਉਕਤ ਮੁਲਾਜ਼ਮਾਂ ਦਾ ਆਖਣਾ ਹੈ ਫਰੀ ਸਫ਼ਰ ਹੋਣ ਕਾਰਣ ਜਿੱਥੇ ਵੱਡੀ ਗਿਣਤੀ ਵਿਚ ਬੀਬੀਆਂ ਬੱਸਾਂ ਵਿਚ ਚੜ੍ਹਦੀਆਂ ਹਨ ਉਥੇ ਹੀ ਪੁਰਸ਼ ਸਵਾਰੀ ਵੀ ਬੱਸਾਂ ਵਿਚ ਚੜ੍ਹਦੀ ਹੈ ਜਿਸ ਕਾਰਣ ਕਈ ਵਾਰ ਸਵਾਰੀਆਂ ਖਿੜਕੀ ਵਿਚ ਵੀ ਲਟਕ ਜਾਂਦੀਆਂ ਹਨ। ਅਜਿਹੇ ਵਿਚ ਉਨ੍ਹਾਂ ਦੇ ਵਾਰ ਵਾਰ ਕਹਿਣ ਦੇ ਬਾਵਜੂਦ ਵੀ ਲੋਕ ਨਹੀਂ ਟਲਦੇ ’ਤੇ ਹਾਦਸੇ ਵਾਪਰ ਜਾਂਦੇ ਹਨ। ਲਿਹਾਜ਼ਾ ਹੁਣ ਉਨੀਆਂ ਹੀ ਸਵਾਰੀਆਂ ਬੱਸ ਵਿਚ ਬਿਠਾਈਆਂ ਜਾਣਗੀਆਂ ਜਿੰਨੀਆਂ ਬੱਸ ਅੰਦਰ ਸੀਟਾਂ ਹਨ। 

ਇਹ ਵੀ ਪੜ੍ਹੋ : ਪੰਜਾਬ ਵਿਚ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਬਸਪਾ ਸੁਪਰੀਮੋ ਮਾਇਆਵਤੀ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh