ਪੰਜਾਬ ''ਚ ਹੁਣ ਸਰਕਾਰੀ ਬੱਸਾਂ ਦਾ ਸਫ਼ਰ ਹੋ ਗਿਆ ਔਖਾ, ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ

02/09/2024 12:26:06 PM

ਲੁਧਿਆਣਾ (ਜ.ਬ.) : ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਦੇ ਨਾਲ ਹੋਣੀ ਤੈਅ ਹੋਈ ਸੀ, ਜਿਸ ਕਰਕੇ ਯੂਨੀਅਨ ਦੇ ਨੁਮਾਇੰਦੇ ਚੰਡੀਗੜ੍ਹ ਪਹੁੰਚੇ ਸਨ ਪਰ ਮੀਟਿੰਗ ਹੋਣ ਦੀ ਬਜਾਏ ਅਗਲੀ ਤਾਰੀਖ਼ ਪਾ ਕੇ ਚਿੱਠੀ ਜਾਰੀ ਕਰ ਦਿੱਤੀ ਗਈ। ਇਸ ਚਿੱਠੀ ਨੂੰ ਯੂਨੀਅਨ ਵੱਲੋਂ ਮੌਕੇ 'ਤੇ ਨਕਾਰ ਦਿੱਤਾ ਗਿਆ। ਯੂਨੀਅਨ ਨੇ ਇਸ ਦਾ ਵਿਰੋਧ ਕਰਦਿਆਂ ਮੀਟਿੰਗ ਦੀਆ ਕਾਪੀਆਂ ਡਿਪੂਆਂ ਦੇ ਗੇਟਾ 'ਤੇ 9 ਫਰਵਰੀ ਨੂੰ ਸਾੜਨ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਮਿਡ-ਡੇਅ-ਮੀਲ ਨੂੰ ਲੈ ਕੇ ਨਵੇਂ ਹੁਕਮ ਜਾਰੀ, ਲੱਖਾਂ ਸਕੂਲੀ ਬੱਚਿਆਂ ਨੂੰ ਮਿਲੇਗਾ ਲਾਭ (ਵੀਡੀਓ)

ਜਾਣਕਾਰੀ ਦਿੰਦੇ ਹੋਏ ਕਮਲ ਕੁਮਾਰ, ਰੇਸ਼ਮ ਸਿੰਘ ਗਿੱਲ, ਸ਼ਮਸ਼ੇਰ ਸਿੰਘ, ਬਲਜੀਤ ਸਿੰਘ, ਹਰਕੇਸ਼ ਕੁਮਾਰ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ ਪੰਨੂ, ਬਲਜਿੰਦਰ ਸਿੰਘ ਨੇ ਕਿਹਾ ਸਰਕਾਰ ਬਣਨ ਤੋਂ ਪਹਿਲਾਂ ਟਰਾਂਸਪੋਰਟ ਮੁਲਾਜ਼ਮਾਂ ਨਾਲ ਬੜੇ ਵੱਡੇ ਪੱਧਰ 'ਤੇ ਵਾਅਦੇ ਕੀਤੇ ਗਏ ਸਨ ਪਰ ਅੱਜ ਤੱਕ ਕੋਈ ਸਾਰਥਕ ਹੱਲ ਨਹੀਂ ਕੱਢਿਆ ਗਿਆ। ਗੁੱਸੇ 'ਚ ਆਏ ਟਰਾਂਸਪੋਰਟ ਵਿਭਾਗ ਦੇ ਕਾਮਿਆਂ ਨੇ ਚੱਲਦੇ ਐਕਸ਼ਨਾ ਦੇ ਨਾਲ ਹੋਰ ਵੀ ਸਖ਼ਤ ਫ਼ੈਸਲਾ ਲੈਂਦਿਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਜੋ ਸਿਆਸੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ 'ਚ ਸਰਕਾਰੀ ਬੱਸਾਂ ਕੱਚੇ ਮੁਲਾਜ਼ਮ ਨਹੀਂ ਲੈ ਕੇ ਜਾਣਗੇ ਅਤੇ ਰੈਲੀਆਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਪਹਿਲੀ ਵਾਰ ਮਾਪਿਆਂ ਨੂੰ ਵੱਡੀ ਰਾਹਤ, ਸਰਕਾਰੀ ਸਕੂਲਾਂ 'ਚ ਦਾਖ਼ਲੇ ਲਈ ਨਵੀਆਂ ਸ਼ਰਤਾਂ-ਨਿਯਮ ਲਾਗੂ

ਇਸ ਦੇ ਨਾਲ ਹੀ ਪਨਬੱਸ, ਪੀ. ਆਰ. ਟੀ. ਸੀ. ਦੇ ਵਰਕਰ ਸਿਰਫ ਰੂਟ ਡਿਊਟੀ ਹੀ ਕਰਦੇ ਹੋਏ ਲੋਕਾਂ ਨੂੰ ਟਰਾਂਸਪੋਰਟ ਸਹੂਲਤ ਦੇਣਗੇ। ਇਸ ਦੇ ਨਾਲ ਜੋ ਬੱਸਾਂ 'ਚ 52 ਸਵਾਰੀਆਂ ਤੋਂ ਵੱਧ ਬੈਠਾਉਣ ਦੀ ਛੋਟ ਦਿੱਤੀ ਗਈ ਸੀ। ਹੁਣ ਇਹ ਛੋਟ ਨਹੀਂ ਦਿੱਤੀ ਜਾਵੇਗੀ ਕਿਉਂਕਿ ਯੂਨੀਅਨ ਨੂੰ ਉਮੀਦ ਸੀ ਕਿ ਮੁੱਖ ਮੰਤਰੀ ਪੰਜਾਬ ਨਵੀਆਂ ਬੱਸਾਂ ਪਾਉਣ ਸਮੇਤ ਮੰਗਾਂ ਦਾ ਕੋਈ ਠੋਸ ਹੱਲ ਕੱਢਣਗੇ ਪਰ ਅਜਿਹਾ ਨਹੀਂ ਹੋਇਆ। ਯੂਨੀਅਨ ਨੇ ਕਿਹਾ ਕਿ ਹੁਣ ਮਜਬੂਰੀ ਵਿੱਚ ਯੂਨੀਅਨ ਵਲੋਂ ਰੱਖੀ 13, 14 ਅਤੇ 15 ਫਰਵਰੀ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ 'ਤੇ ਧਰਨਾ ਦਿੱਤਾ ਜਾਵੇਗਾ ਅਤੇ 16 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ 'ਚ ਵੀ ਹਿੱਸਾ ਲਿਆ ਜਾਵੇਗਾ। ਇਸ ਦੌਰਾਨ ਹੋਣ ਵਾਲੇ ਜਾਨੀ-ਮਾਲੀ ਨੁਕਸਾਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8



 

Babita

This news is Content Editor Babita