ਪੰਜਾਬ ''ਚ ਲਗਾਤਾਰ 3 ਦਿਨ ਪਵੇਗਾ ਮੀਂਹ! ਪੜ੍ਹੋ Weather ਦੀ ਤਾਜ਼ਾ ਅਪਡੇਟ, ਇਹ ਜ਼ਿਲ੍ਹੇ ਹੋਣਗੇ ਪ੍ਰਭਾਵਿਤ
Wednesday, Sep 17, 2025 - 06:01 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਦੇ ਮੌਸਮ ਵਿਚ ਅਗਲੇ ਦੋ ਦਿਨ ਫਿਰ ਤੋਂ ਤਬਦੀਲੀ ਵੇਖਣ ਨੂੰ ਮਿਲੇਗੀ। ਵਿਭਾਗ ਮੁਤਾਬਕ ਪੰਜਾਬ ਦੇ ਕਈ ਹਿੱਸਿਆਂ ਵਿਚ ਬੱਦਲਵਾਈ ਰਹੇਗੀ ਅਤੇ 17, 18 ਅਤੇ 19 ਸਤੰਬਰ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ।
ਇਹ ਵੀ ਪੜ੍ਹੋ: ਹੁਣ ਹੁਸ਼ਿਆਰਪੁਰ ਦੇ ਇਸ ਪਿੰਡ ਨੇ ਪ੍ਰਵਾਸੀਆਂ ਖ਼ਿਲਾਫ਼ ਚੁੱਕਿਆ ਵੱਡਾ ਕਦਮ
ਆਈ .ਐੱਮ. ਡੀ. ਵੱਲੋਂ ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿਚ ਖ਼ਾਸ ਤੌਰ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿਚ ਵੀ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਆਬਜ਼ਰਵਰਾਂ ਦਾ ਐਲਾਨ, ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਇਥੇ ਇਹ ਵੀ ਦੱਸਣਯੋਗ ਹੈ ਕਿ ਚੰਡੀਗੜ੍ਹ ਟ੍ਰਾਈਸਿਟੀ ਵਿੱਚ ਮੰਗਲਵਾਰ ਨੂੰ ਮੌਸਮ ਨੇ ਅਚਾਨਕ ਆਪਣਾ ਮਿਜ਼ਾਜ ਬਦਲ ਲਿਆ ਸੀ, ਜਿਸ ਕਰਕੇ ਦਿਨ ਸਮੇਂ ਸ਼ਹਿਰ ਵਿੱਚ ਠੰਢੀਆਂ ਹਵਾਵਾਂ ਚੱਲੀਆਂ। ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿੱਚ ਕਈ ਥਾਵਾਂ 'ਤੇ ਭਾਰੀ ਮੀਂਹ ਪਿਆ ਹੈ। ਹੁਣ ਮੌਮਸ ਵਿਭਾਗ ਨੇ ਚੰਡੀਗੜ੍ਹ ਵਿਚ ਅਗਲੇ ਤਿੰਨ ਦਿਨ 17, 18 ਅਤੇ 19 ਸਤੰਬਰ ਨੂੰ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੀਂਹ ਦੇ ਮੱਦੇਨਜ਼ਰ ਫ਼ਸਲਾਂ ਦੀ ਦੇਖਭਾਲ ਕਰਨ ਅਤੇ ਖੇਤਾਂ ਵਿੱਚ ਪਹਿਲਾਂ ਤੋਂ ਜ਼ਰੂਰੀ ਪ੍ਰਬੰਧ ਕਰਨ ਤਾਂ ਜੋ ਕੋਈ ਨੁਕਸਾਨ ਨਾ ਹੋਵੇ। 19 ਤਾਰੀਖ਼ ਦੇ ਬਾਅਦ 20 ਅਤੇ 21 ਨੂੰ ਪੰਜਾਬ ਵਿਚ ਮੌਸਮ ਖ਼ੁਸ਼ਕ ਰਹੇਗਾ। ਮੌਸਮ ਵਿਭਾਗ ਵੱਲੋਂ 20 ਤੇ 21 ਤਾਰੀਖ਼ ਲਈ ਅਜੇ ਬਾਰਿਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਸਾਬਕਾ MP ਮਹਿੰਦਰ ਕੇਪੀ ਦੇ ਬੇਟੇ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਗ੍ਰੈਂਡ ਵਿਟਾਰਾ ਕਾਰ ਦੇ ਮਾਲਕ ਨੇ ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8