ਪੰਜਾਬ ਵਾਸੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ, ਜਾਣੋ ਆਉਣ ਵਾਲੇ 5 ਦਿਨਾਂ ਦਾ ਹਾਲ

Friday, Jun 23, 2023 - 08:40 AM (IST)

ਲੁਧਿਆਣਾ (ਬਸਰਾ)- ਵੀਰਵਾਰ ਨੂੰ ਸੂਬੇ ਦੇ ਕਈ ਹਿੱਸਿਆਂ ’ਚ ਇਕ ਤੋਂ ਲੈ ਕੇ 4 ਸੈਂਟੀਮੀਟਰ ਤੱਕ ਮੀਂਹ ਪਿਆ ਪਰ ਇਸ ਦੇ ਬਾਵਜੂਦ ਹੁੰਮਸ ਤੇ ਤਪਿਸ਼ ਤੋਂ ਲੋਕ ਪ੍ਰੇਸ਼ਾਨ ਰਹੇ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ 26 ਜੂਨ ਤੱਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ’ਚ ਹਲਕੇ ਤੋਂ ਦਰਮਿਆਨਾ ਮੀਂਹ ਪਵੇਗਾ ਅਤੇ ਗਰਜ ਚਮਕ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਦੱਸੀ ਗਈ ਹੈ।

ਇਹ ਵੀ ਪੜ੍ਹੋ: ਸ਼ਾਰਜਾਹ 'ਚ ਟਰੱਕ ਨਾਲ ਟੱਕਰ ਮਗਰੋਂ ਪਿਕਅੱਪ ਨੇ ਖਾਧੀਆਂ ਕਈ ਪਲਟੀਆਂ, ਭਾਰਤੀ ਸਣੇ 4 ਲੋਕਾਂ ਦੀ ਮੌਤ

ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਸ੍ਰੀ ਮੁਕਤਸਰ ਸਾਹਿਬ ਦਾ 41.7 ਡਿਗਰੀ ਸੈਲਸੀਅਸ ਰਿਹਾ। ਅਗਲੇ 5 ਦਿਨਾਂ ਦੌਰਾਨ ਜਿੱਥੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੀਂਹ ਪਵੇਗਾ , ਉੱਥੇ ਹੀ ਪੱਛਮੀ ਮਾਲਵਾ ’ਚ ਪੈਂਦੇ ਇਲਾਕੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਰੈਸਟੋਰੈਂਟ 'ਚ ਰਸੋਈ ਗੈਸ ਕਾਰਨ ਹੋਇਆ ਜ਼ਬਰਦਸਤ ਧਮਾਕਾ, 31 ਲੋਕਾਂ ਦੀ ਦਰਦਨਾਕ ਮੌਤ

ਜੁਲਾਈ ਦੇ ਪਹਿਲੇ ਹਫ਼ਤੇ ਆਵੇਗਾ ਮਾਨਸੂਨ

ਪੰਜਾਬ ਵਾਸੀਆਂ ਨੂੰ ਅਜੇ ਪ੍ਰੀ-ਮਾਨਸੂਨ ਦੇ ਮੀਂਹ ਲਈ ਉਡੀਕ ਕਰਨੀ ਪਵੇਗੀ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਇਸ ਵਾਰ ਮਾਨਸੂਨ ਦੇ ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਤੱਕ ਹੀ ਸੂਬੇ 'ਚ ਪੁੱਜਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਪੰਜਾਬ ਪੁਲਸ ਨੇ ਸਰਹੱਦ ਪਾਰ ਨਸ਼ਾ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼ , 2 ਗੁਰਗੇ ਪਿਸਤੌਲਾਂ ਸਮੇਤ ਕਾਬੂ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News