ਇਟਲੀ ''ਚ ਮਾਲਕ ਦੀ ਅਣਗਹਿਲੀ ਕਾਰਣ ਮੌਤ ਦੇ ਮੂੰਹ ''ਚ ਗਏ ਸਤਨਾਮ ਦਾ ਪਰਿਵਾਰ ਆਇਆ ਸਾਹਮਣੇ

Tuesday, Jun 25, 2024 - 04:17 PM (IST)

ਮੋਗਾ (ਕਸ਼ਿਸ਼ ਸਿੰਗਲਾ) : ਬੀਤੇ ਦਿਨੀਂ ਦੱਖਣੀ ਇਟਲੀ ਦੇ ਜ਼ਿਲ੍ਹਾ ਲਾਤੀਲਾ 'ਚ ਇਟਾਲੀਅਨ ਮਾਲਕ ਦੀ ਦਰਿੰਦਗੀ ਕਾਰਣ ਮੌਤ ਦੇ ਮੂੰਹ ਵਿਚ ਗਏ ਸਤਨਾਮ ਸਿੰਘ (31) ਦਾ ਪਰਿਵਾਰ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਬਜ਼ੁਰਗ ਮਾਤਾ-ਪਿਤਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਢੇ ਚਾਰ ਸਾਲ ਪਹਿਲਾਂ ਅਸੀਂ ਬੜੇ ਚਾਅ ਨਾਲ ਆਪਣੇ ਪੁੱਤ ਨੂੰ ਵਿਦੇਸ਼ ਤੋਰਿਆ ਸੀ ਕਿ ਉਹ ਕਮਾਈ ਕਰਕੇ ਸਾਡੇ ਬੁਢਾਪੇ ਦਾ ਸਹਾਰਾ ਬਣੇਗਾ ਪਰ ਉਸ ਦੀ ਮੌਤ ਦੀ ਖ਼ਬਰ ਨੇ ਸਾਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਮੌਕੇ ਮਾਂ ਨੇ ਕਿਹਾ ਕਿ ਪਿਛਲੇ ਐਤਵਾਰ ਹੀ ਉਸ ਦੀ ਪੁੱਤ ਨਾਲ ਗੱਲ ਹੋਈ ਸੀ ਪਰ ਉਸ ਤੋਂ ਬਾਅਦ ਉਸ ਦਾ ਫੋਨ ਨਹੀਂ ਲੱਗਿਆ। ਉਨ੍ਹਾਂ ਨੂੰ ਟੀ. ਵੀ. ਚੈਨਲਾਂ ਅਤੇ ਪਿੰਡ ਵਾਸੀਆਂ ਤੋਂ ਪਤਾ ਲੱਗਾ ਕਿ ਉਨ੍ਹਾਂ ਦੇ ਪੁੱਤਰ ਦੀ ਇਕ ਦਰਦਨਾਕ ਹਾਦਸੇ ਦਰਮਿਆਨ ਮੌਤ ਹੋ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਸਨਸਨੀਖੇਜ਼ ਵਾਰਦਾਤ, ਥਾਣੇ 'ਚ ਬੈਠੇ ਮੁਲਾਜ਼ਮਾਂ 'ਤੇ ਤਲਵਾਰ ਨਾਲ ਹਮਲਾ, ਦੇਖੋ ਰੌਂਗਟੇ ਖੜ੍ਹੇ ਕਰਦੀ ਵੀਡੀਓ

ਇਸ ਮੌਕੇ ਬਿਰਧ ਮਾਤਾ ਨੇ ਪੰਜਾਬ ਸਰਕਾਰ ਅਤੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਬੁਢਾਪੇ ਵਿਚ ਆਪਣੇ ਪੁੱਤਰ ਦਾ ਆਖਰੀ ਵਾਰ ਮੂੰਹ ਦੇਖ ਲੈਣ। ਉਨ੍ਹਾਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਵਿਸ਼ੇਸ਼ ਤੌਰ 'ਤੇ ਧਿਆਨ ਦੇ ਕੇ ਇਟਾਲੀਅਨ ਸਰਕਾਰ ਨਾਲ ਗੱਲ ਕਰਕੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਈ ਜਾਵੇ ਅਤੇ ਪਤਾ ਲਗਾਇਆ ਜਾਵੇ ਕਿ ਇਹ ਹਾਦਸਾ ਸੀ ਜਾਂ ਫਿਰ ਜਾਣ ਬੁੱਝ ਕੇ ਕਤਲ ਕੀਤਾ।

ਇਹ ਵੀ ਪੜ੍ਹੋ : ਕੁੜੀ ਨੂੰ ਪ੍ਰਵਾਸੀ ਨੌਜਵਾਨ ਨਾਲ ਫਰੈਂਡਸ਼ਿਪ ਕਰਨੀ ਪਈ ਮਹਿੰਗੀ, ਜੋ ਕੁਝ ਹੋਇਆ ਸੁਣ ਉਡਣਗੇ ਹੋਸ਼

ਕੀ ਹੈ ਪੂਰਾ ਮਾਮਲਾ

ਬੀਤੇ ਦਿਨੀਂ ਦੱਖਣੀ ਇਟਲੀ ਦੇ ਜ਼ਿਲ੍ਹਾ ਲਾਤੀਲਾ 'ਚ ਸ਼ਰਮਸਾਰ ਕਰਨ ਵਾਲੀ ਘਟਨਾ ਵਾਪਰੀ ਸੀ। ਇਸ ਵਿਚ ਪੰਜਾਬ ਦੇ ਮੋਗਾ ਜ਼ਿਲ੍ਹੇ ਨਾਲ ਸੰਬੰਧਤ ਪਿੰਡ ਚੰਦ ਨਵਾਂ ਦੇ ਰਹਿਣ ਵਾਲੇ ਸਤਨਾਮ ਸਿੰਘ (31) ਜੋ ਇਟਲੀ ਵਿਚ ਰਹਿ ਰਿਹਾ ਸੀ। ਸਤਨਾਮ ਇਟਾਲੀਅਨ ਮਾਲਕ ਦੇ ਘਰ ਵਿਚ ਕੰਮ ਕਰਦਾ ਸੀ ਜਿਸ ਦਰਮਿਆਨ ਵਾਪਰੇ ਹਾਦਸੇ ਵਿਚ ਸਤਨਾਮ ਦੀ ਇਕ ਬਾਂਹ ਵੱਢੀ ਗਈ ਪਰ ਮਾਲਕ ਨੇ ਉਸ ਨੂੰ ਹਸਪਤਾਲ ਪਹੁੰਚਾਉਣ ਦੀ ਥਾਂ ਬੁਰੀ ਤਰ੍ਹਾਂ ਜ਼ਖਮੀ ਹਾਲਤ ਵਿਚ ਘਰ ਅੱਗੇ ਸੁੱਟ ਦਿੱਤਾ। ਪੀੜਤ ਸਤਨਾਮ ਸਿੰਘ ਦੀ ਬੁਰੀ ਹਾਲਤ ਨੂੰ ਦੇਖਦੇ ਨੇੜੇ ਰਹਿੰਦੇ ਪੰਜਾਬੀ ਭਾਈਚਾਰੇ ਦੇ ਲੋਕਾਂ ਨੇ  ਐਂਬੂਲੈਂਸ ਅਤੇ ਪੁਲਸ ਨੂੰ ਸੂਚਿਤ ਕੀਤਾ ਪਰ ਜਦੋਂ ਤਕ ਸਤਨਾਮ ਸਿੰਘ ਨੂੰ ਹਸਪਤਾਲ ਪਹੁੰਚਾਇਆ ਗਿਆ ਉਦੋਂ ਤਕ ਜ਼ਿਆਦਾ ਖੂਨ ਵਗਣ ਕਾਰਣ ਉਸ ਦੀ ਮੌਤ ਹੋ ਚੁੱਕੀ ਸੀ। 

ਇਹ ਵੀ ਪੜ੍ਹੋ : ਨੂੰਹ ਨਾਲ ਸਬੰਧਾਂ ਦੇ ਸ਼ੱਕ 'ਚ ਮਾਮਾ ਬਣਿਆ ਹੈਵਾਨ, ਭਾਣਜੇ ਨੂੰ ਦਿੱਤੀ ਰੂਹ ਕੰਬਾਊ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News