ਪੰਜਾਬ ''ਚ ਆਈ. ਟੀ. ਆਈ. ਪ੍ਰੀਖਿਆਵਾਂ ਨਿਰਧਾਰਤ ਸਮੇਂ ''ਤੇ ਹੀ ਹੋਣਗੀਆਂ

Monday, Mar 16, 2020 - 10:33 AM (IST)

ਚੰਡੀਗੜ੍ਹ (ਸ਼ਰਮਾ) : ਪੰਜਾਬ ਦੇ ਤਕਨੀਕੀ ਸਿੱਖਿਆ ਅਦਾਰਿਆਂ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਦੀਆਂ ਪ੍ਰੀਖਿਆਵਾਂ ਪਹਿਲਾਂ ਤੋਂ ਨਿਰਧਾਰਤ ਸ਼ੈਡਿਊਲ ਅਨੁਸਾਰ ਹੀ ਹੋਣਗੀਆਂ। ਜ਼ਿਕਰਯੋਗ ਹੈ ਕਿ ਕਰੋਨਾ ਵਾਇਰਸ ਦੇ ਇਹਤਿਆਤ ਵਜੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ 31 ਮਾਰਚ ਤੱਕ ਸੂਬੇ ਦੇ ਸਾਰੇ ਤਕਨੀਕੀ ਸਿੱਖਿਆ ਅਦਾਰੇ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਸੀ, ਜਿਸ 'ਚ ਸੋਧ ਕੀਤੀ ਗਈ ਹੈ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਨੇ ਪੁਰਾਣੇ ਹੁਕਮਾਂ 'ਚ ਸੋਧ ਕਰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਯੂਨੀਵਰਸਿਟੀਆਂ/ਇੰਜਨੀਅਰਿੰਗ ਕਾਲਜਾਂ/ਬਹੁ ਤਕਨੀਕੀ ਕਾਲਜਾਂ/ਉਦਯੋਗਿਕ ਸਿਖਲਾਈ ਸੰਸਥਾਵਾਂ ਵਿਖੇ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਹ ਪਹਿਲਾਂ ਦੀ ਤਰ੍ਹਾਂ ਨਿਰਧਾਰਤ ਸ਼ੈਡਿਊਲ ਅਨੁਸਾਰ ਹੀ ਹੋਣਗੀਆਂ।
ਤਕਨੀਕੀ ਸਿੱਖਿਆ ਵਿਭਾਗ ਵਲੋਂ ਆਈ. ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ, ਜਲੰਧਰ, ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ, ਬਠਿੰਡਾ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਇੰਜਨੀਅਰਿੰਗ ਕਾਲਜ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਬਹੁ-ਤਕਨੀਕੀ ਕਾਲਜਾਂ ਅਤੇ ਸਮੂਹ ਸਰਕਾਰੀ/ਗੈਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਨੂੰ ਜਾਰੀ ਕੀਤੇ ਪੱਤਰ ਵਿਚ ਲਿਖਿਆ ਗਿਆ ਹੈ ਕਿ ਪਹਿਲਾ ਤੋਂ ਨਿਰਧਾਰਤ ਸ਼ਡਿਊਲ ਅਨੁਸਾਰ ਪ੍ਰੀਖਿਆਵਾਂ ਨੂੰ ਨੇਪਰੇ ਚੜ੍ਹਾਉਣ ਅਤੇ ਇਨ੍ਹਾਂ ਪ੍ਰੀਖਿਆਵਾਂ ਨਾਲ ਸੰਬੰਧਿਤ ਸਟਾਫ ਨੂੰ ਸੰਸਥਾ ਵਿਖੇ ਹਾਜ਼ਰ ਹੋਣ ਲਈ ਆਪਣੇ ਪੱਧਰ 'ਤੇ ਦਿਸ਼ਾ ਨਿਰਦੇਸ਼ ਜਾਰੀ ਕਰਨਾ ਯਕੀਨੀ ਬਣਾਇਆ ਜਾਵੇ। ਪ੍ਰੀਖਿਆਵਾਂ ਲਈ ਸਬੰਧਤ ਟੀਚਿੰਗ/ਨਾਨ ਟੀਚਿੰਗ ਸਟਾਫ ਪ੍ਰੀਖਿਆ ਦੀ ਡਿਊਟੀ 'ਚ ਹਾਜ਼ਰ ਰਹੇਗਾ।         


Babita

Content Editor

Related News