ਸੱਪ ਦੇ ਡੰਗਣ ਨਾਲ ਹਾਲਤ ਵਿਗੜੀ

07/04/2017 7:14:29 AM

ਕਪੂਰਥਲਾ, (ਮਲਹੋਤਰਾ)- ਮੱਕੀ ਦੀ ਫਸਲ ਕੱਟ ਰਹੇ ਇਕ ਮਜ਼ਦੂਰ ਦੀ ਸੱਪ ਦੇ ਡੰਗਣ ਨਾਲ ਹਾਲਤ ਵਿਗੜਣ ਉਪਰੰਤ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਇਲਾਜ ਅਧੀਨ ਰਾਹੁਲ ਪੁੱਤਰ ਅਮਰੀਸ਼ ਨਿਵਾਸੀ ਫੌਜੀ ਕਾਲੋਨੀ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਉਹ ਸੁਲਤਾਨਪੁਰ 'ਚ ਕਿਸਾਨ ਸੁਖਵਿੰਦਰ ਸਿੰਘ ਤੇ ਖੇਤਾਂ 'ਚ ਮੱਕੀ ਦੀ ਫਸਲ ਕੱਟ ਰਿਹਾ ਸੀ ਕਿ ਜਿਸ ਦੌਰਾਨ ਉਸਨੂੰ ਇਕ ਸੱਪ ਨੇ ਡੰਗ ਮਾਰ ਦਿੱਤਾ, ਜਿਸ ਨਾਲ ਉਸਦੀ ਹਾਲਤ ਵਿਗੜ ਗਈ। ਉਸਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾਖਲ ਕਰਵਾਇਆ ਗਿਆ, ਜਿਥੇ ਉਸਦੀ ਹਾਲਤ ਚਿੰਤਾਜਨਕ ਦੇਖਦੇ ਹੋਏ ਉਸਦੇ ਪਰਿਵਾਰਕ ਮੈਂਬਰ ਉਸਨੂੰ ਕਪੂਰਥਲਾ ਲੈ ਆਏ।