1.30 ਕਰੋੜ ਦੀ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

07/14/2019 12:08:36 PM

ਝਬਾਲ/ਬੀੜ ਸਾਹਿਬ (ਲਾਲੂਘੁੰਮਣ) : ਜ਼ਿਲਾ ਪੁਲਸ ਮੁੱਖੀ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ ਅਤੇ ਡੀ.ਐੱਸ.ਪੀ. ਸਿਟੀ ਕਮਲਦੀਪ ਸਿੰਘ ਔਲਖ ਦੀ ਅਗਵਾਈ 'ਚ ਨਸ਼ਾਖੋਰੀ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਝਬਾਲ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਇਕ ਤਸਕਰ ਤੋਂ 1.30 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਇੰਸਪੈਕਟਰ ਬਲਜੀਤ ਸਿੰਘ ਵੜੈਚ ਨੇ ਦੱਸਿਆ ਕਿ ਸਬ-ਇੰਸਪੈਕਟਰ ਦੇਸਾ ਮਸੀਹ ਦੀ ਅਗਵਾਈ 'ਚ ਬੀਤੀ ਦੇਰ ਸ਼ਾਮ ਪਿੰਡ ਠੱਠਗੜ੍ਹ ਦੀ ਨਹਿਰ ਦੇ ਪੁੱਲ ਨੇੜਿਓਂ ਗਸ਼ਤ ਦੌਰਾਨ ਨਹਿਰ ਦੀ ਪਟੜੀ 'ਤੇ ਪੈਂਦਲ ਆ ਰਹੇ ਇਕ ਸੱਕੀ ਵਿਅਕਤੀ ਨੂੰ ਪੁਲਸ ਪਾਰਟੀ ਵਲੋਂ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਬਲਦੇਵ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਜਗਤਪੁਰਾ ਵਜੋਂ ਹੋਈ ਹੈ, ਜਿਸ ਕੋਲੋਂ ਇਕ ਲਿਫਾਫੇ 'ਚ ਪਾਈ ਗਈ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 1.30 ਕਰੋੜ ਰੁਪਏ ਦੱਸੀ ਜਾ ਰਹੀ ਹੈ। 

ਥਾਣਾ ਮੁੱਖੀ ਵੜੈਚ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਸ਼ਾ ਤਸ਼ਕਰ ਨੇ ਮੰਨਿਆਂ ਹੈ ਕਿ ਉਹ ਪਿੱਛਲੇ ਲੰਮੇਂ ਸਮੇਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰਦਾ ਆ ਰਿਹਾ ਹੈ। ਥਾਣਾ ਮੁੱਖੀ ਇੰਸਪੈਕਟਰ ਬਲਜੀਤ ਸਿੰਘ ਵੜੈਚ ਗ੍ਰਿਫਤਾਰ ਮੁਲਜ਼ਮ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸਨੂੰ ਮਾਣਯੋਗ ਅਦਾਲਤ ਦੇ ਪੇਸ਼ ਕਰਾ ਕਿ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਇਸ ਮੌਕੇ ਸਬ ਇਸਪੈਕਟਰ ਜਸਬੀਰ ਸਿੰਘ, ਸਬ ਇੰਸਪੈਕਟਰ ਦੇਸਾ ਮਸੀਹ, ਏ.ਐੱਸ.ਆਈ. ਸੁਰਿੰਦਰ ਸਿੰਘ ਸੇਰੋਂ, ਮੁੱਖ ਮੁਨਸ਼ੀ ਲਖਵਿੰਦਰ ਸਿੰਘ ਅਤੇ ਹੋਰ ਕਰਮਚਾਰੀ ਹਾਜ਼ਰ ਸਨ।


Baljeet Kaur

Content Editor

Related News