ਵੱਡੀ ਖ਼ਬਰ : ਜਗਬਾਣੀ ਦੀ ਖ਼ਬਰ ‘ਤੇ ਲੱਗੀ ਮੋਹਰ, ਪਹਿਲਾਂ ਹੀ ਦੇ ਦਿੱਤੀ ਸੀ ਕਾਨੂੰਨ ਰੱਦ ਹੋਣ ਬਾਰੇ ਜਾਣਕਾਰੀ
Friday, Nov 19, 2021 - 12:46 PM (IST)
ਜਲੰਧਰ (ਬਿਊਰੋ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਦੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਖੇਤੀ ਕਾਨੂੰਨ ਵਾਪਸ ਲੈਣ ’ਤੇ ਕਿਸਾਨਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਦੱਸ ਦੇਈਏ ਕਿ ਜਗਬਾਣੀ ਵੱਲੋਂ ਲਗਾਤਾਰ ਬੀ.ਜੇ.ਪੀ. ਦੇ ਅੰਦਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਲੈ ਕੇ ਚੱਲ ਰਹੀ ਗੱਲਬਾਤ ਦੇ ਬਾਰੇ ਸਾਰੀ ਜਾਣਕਾਰੀ ਦਿੱਤੀ ਜਾਂਦੀ ਰਹੀ ਹੈ। ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਖ਼ਬਰ ਕਰੀਬ ਇੱਕ ਮਹੀਨਾ ਪਹਿਲਾਂ ਜਗਬਾਣੀ ਵੱਲੋਂ ਪ੍ਰਕਾਸ਼ਿਤ ਕਰ ਦਿੱਤੀ ਗਈ ਸੀ।
ਪੜ੍ਹੋ ਇਹ ਵੀ ਖ਼ਬਰ - ਖੇਤੀ ਕਾਨੂੰਨ ਵਾਪਸ ਲੈਣ ’ਤੇ ਬੋਲੇ ਡਿਪਟੀ CM ਸੁਖਜਿੰਦਰ ਰੰਧਾਵਾ, ਕਿਹਾ ‘ਦੇਰ ਆਏ ਦਰੁਸਤ ਆਏ’
ਦੱਸ ਦੇਈਏ ਕਿ ਕੇਂਦਰ ਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਦਿੱਲੀ ਦੀਆਂ ਸਰਹੱਦਾਂ ’ਤੇ ਬੈਠ ਕੇ ਪਿਛਲੇ ਲਗਭਗ ਇਕ ਸਾਲ ਤੋਂ ਵੱਡੀ ਗਿਣਤੀ ’ਚ ਕਿਸਾਨ ਵਿਰੋਧ ਕਰ ਰਹੇ ਹਨ। ਮਾਮਲੇ ਨੂੰ ਹੱਲ ਕਰਨ ਲਈ ਕਈ ਵਾਰ ਕਿਸਾਨ ਨੇਤਾਵਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਵੀ ਹੋ ਚੁੱਕੀ ਹੈ ਪਰ ਇਸ ਦਾ ਕੋਈ ਹੱਲ ਨਹੀਂ ਨਿਕਲ ਸਕਿਆ। ਹੁਣ ਇਸ ਮਾਮਲੇ ਦਾ ਹੱਲ ਕੱਢੇ ਜਾਣ ਦੀ ਤਿਆਰੀ ਚੱਲ ਰਹੀ ਹੈ। ਪਹਿਲਾਂ ਸੰਭਾਵਨਾ ਇਹ ਜਤਾਈ ਜਾ ਰਹੀ ਸੀ ਕਿ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਇਸ ਸਬੰਧੀ ਕੋਈ ਚੰਗੀ ਖ਼ਬਰ ਸਾਹਮਣੇ ਆ ਸਕਦੀ ਹੈ ਪਰ ਅਜਿਹਾ ਕੁਝ ਨਹੀਂ ਹੋਇਆ। ਫਿਰ ਗੁਰਪੁਰਬ ਦੇ ਮੌਕੇ ਇਸ ਸਬੰਧੀ ਚੰਗੀ ਖ਼ਬਰ ਆਉਣ ਦੀਆਂ ਉਮੀਦਾਂ ਲੱਗਣੀਆਂ ਸ਼ੁਰੂ ਹੋ ਗਈਆਂ, ਜੋ ਅੱਜ ਸੱਚ ਸਾਬਿਤ ਹੋ ਗਈਆਂ ਹਨ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਨੋਟ - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ’ਤੇ ਤੁਸੀਂ ਕੀ ਕਹੋਗੇ, ਕੁਮੈਂਟ ਕਰਕੇ ਦਿਓ ਜਵਾਬ