ਸਿਟ ਸਾਹਮਣੇ ਪੇਸ਼ ਹੋਏ ਸੁਖਬੀਰ ਬਾਦਲ, ਉਥੇ ਮੁੜ ਚਰਚਾ  ’ਚ ਆਇਆ SYL ਮਾਮਲਾ, ਪੜ੍ਹੋ Top 10

Tuesday, Sep 06, 2022 - 09:33 PM (IST)

ਸਿਟ ਸਾਹਮਣੇ ਪੇਸ਼ ਹੋਏ ਸੁਖਬੀਰ ਬਾਦਲ, ਉਥੇ ਮੁੜ ਚਰਚਾ  ’ਚ ਆਇਆ SYL ਮਾਮਲਾ, ਪੜ੍ਹੋ Top 10

ਜਲੰਧਰ (ਬਿਊਰੋ) : ਅੱਜ ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਵਿਸ਼ੇਸ਼ ਜਾਂਚ ਕਮੇਟੀ (ਐੱਸ. ਆਈ. ਟੀ.) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਮਗਰੋਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸਤ ਕਰ ਰਹੀ ਹੈ। ਇਸੇ ਦਰਮਿਆਨ ਸਤਲੁਜ-ਯਮੁਨਾ ਲਿੰਕ (SYL) ਨਹਿਰ ਵਿਵਾਦ ਮਾਮਲਾ ਇਕ ਵਾਰ ਫਿਰ ਤੋਂ ਭਖ਼ ਗਿਆ ਹੈ। ਸੁਪਰੀਮ ਕੋਰਟ ’ਚ ਇਸ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਿਆ ਹੈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ Top 10 ਖ਼ਬਰਾਂ-

SIT ਵੱਲੋਂ ਸੁਖਬੀਰ ਬਾਦਲ ਤੋਂ ਪੁੱਛਗਿੱਛ ਖ਼ਤਮ, ਮੀਡੀਆ ਨੂੰ ਬਿਆਨ ਦਿੰਦਿਆਂ ਆਖੀ ਇਹ ਗੱਲ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਵਿਸ਼ੇਸ਼ ਜਾਂਚ ਕਮੇਟੀ (ਐੱਸ. ਆਈ. ਟੀ.) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਅੱਜ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸਤ ਕਰ ਰਹੀ ਹੈ। 

ਮੁੜ ਚਰਚਾ 'ਚ SYL ਮਾਮਲਾ, ਕੇਂਦਰ ਨੇ SC ’ਚ ਕਿਹਾ- ਪੰਜਾਬ ਨਹੀਂ ਕਰ ਰਿਹਾ ਸਹਿਯੋਗ

 ਸਤਲੁਜ-ਯਮੁਨਾ ਲਿੰਕ (SYL) ਨਹਿਰ ਵਿਵਾਦ ਮਾਮਲਾ ਇਕ ਵਾਰ ਫਿਰ ਤੋਂ ਭਖ ਗਿਆ ਹੈ। ਸੁਪਰੀਮ ਕੋਰਟ ’ਚ ਇਸ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਿਆ ਹੈ।

ਕ੍ਰਿਕਟਰ ਅਰਸ਼ਦੀਪ ਸਿੰਘ ਦੇ ਹੱਕ ’ਚ ਨਿੱਤਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਦਿੱਤਾ ਵੱਡਾ ਬਿਆਨ

 ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਪਾਕਿਸਤਾਨ ਖ਼ਿਲਾਫ਼ ਐਤਵਾਰ ਨੂੰ ਦੁਬਈ ਵਿਚ ਖੇਡੇ ਗਏ ਏਸ਼ੀਆ ਕ੍ਰਿਕਟ ਕੱਪ ਟੂਰਨਾਮੈਂਟ ਦੇ ਸੁਪਰ-4 ਮੁਕਾਬਲੇ ਵਿਚ ਬੱਲੇਬਾਜ਼ ਆਸਿਫ਼ ਅਲੀ ਦਾ ਕੈਚ ਛੱਡਣ ਕਾਰਨ ਸੋਸ਼ਲ ਮੀਡੀਆ ’ਤੇ ਨਿਸ਼ਾਨਾ ਬਣਾਉਣ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਰੜੇ ਹੱਥੀਂ ਲਿਆ ਹੈ।

ਡੇਰਾ ਬਿਆਸ ਦੇ ਸਮਰਥਕਾਂ ਤੇ ਨਿਹੰਗ ਸਿੰਘਾਂ ’ਚ ਹੋਈ ਝੜਪ ’ਤੇ ਪੁਲਸ ਦੀ ਕਾਰਵਾਈ, 400 ਲੋਕਾਂ ਖ਼ਿਲਾਫ਼ ਪਰਚਾ ਦਰਜ

ਡੇਰਾ ਬਿਆਸ ਅਤੇ ਨਿਹੰਗ ਸਿੰਘਾਂ ਦਰਮਿਆਨ ਬੀਤੇ ਦਿਨ ਹੋਈਆਂ ਝੜਪਾਂ ਤੋਂ ਬਾਅਦ ਪੁਲਸ ਨੇ ਦੋਵਾਂ ਧਿਰਾਂ ’ਤੇ ਕਰਾਸ ਪਰਚਾ ਦਰਜ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਸ ਨੇ ਇਸ ਮਾਮਲੇ ਦੇ ਸਬੰਧ ’ਚ 400 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ।

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਨੂੰ 32 ਕਰੋੜ ਦਾ ਮੁਆਵਜ਼ਾ ਤੁਰੰਤ ਜਾਰੀ ਕਰਨ ਦੇ ਹੁਕਮ

ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਲ੍ਹੇ ’ਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸਾਲ 2020 ਦੀ ਬਕਾਇਆ ਰਹਿੰਦੀ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਪੰਜਾਬ ਦੀ ਨਵੀਂ ਟਰਾਂਸਪੋਰਟ ਨੀਤੀ ’ਤੇ ਕਲੇਸ਼, ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤੇ ਇਹ ਹੁਕਮ

ਪੰਜਾਬ ਸਰਕਾਰ ਵਲੋਂ 23 ਅਗਸਤ ਨੂੰ ਜਾਰੀ ਕੀਤੀ ਗਈ ਨਵੀਂ ਟਰਾਂਸਪੋਰਟ ਅਤੇ ਲੇਬਰ ਪਾਲਿਸੀ ਵਿਰੁੱਧ ਕਈ ਹੋਰ ਜ਼ਿਲ੍ਹਿਆਂ ਦੇ ਠੇਕੇਦਾਰਾਂ ਨੇ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੋਮਵਾਰ ਨੂੰ ਹਾਈਕੋਰਟ ਨੇ ਸਾਰੀਆਂ ਪਟੀਸ਼ਨਾਂ ਨੂੰ 31 ਅਗਸਤ ਦੀ ਪਟੀਸ਼ਨ ਨਾਲ ਜੋੜ ਦਿੱਤਾ ਅਤੇ ਹੁਕਮਾਂ ਨੂੰ ਬਰਕਰਾਰ ਰੱਖਦਿਆਂ ਸਰਕਾਰ ਨੂੰ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ।

ਬਠਿੰਡਾ ਜੇਲ੍ਹ ’ਚ ਬੰਦ ਗੈਂਗਸਟਰ ਸਾਰਜ ਸੰਧੂ ’ਤੇ ਪੁਲਸ ਦੀ ਵੱਡੀ ਕਾਰਵਾਈ, ਲਿਆ ਰਿਮਾਂਡ ’ਤੇ

ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਸਾਰਜ ਸੰਧੂ ਵੱਲੋਂ ਸੋਸ਼ਲ ਮੀਡੀਆ 'ਤੇ ਫੋਟੋਆਂ ਅਪਲੋਡ ਕਰਨ ਦੇ ਮਾਮਲੇ 'ਚ ਪੁਲਸ ਨੇ ਉਸ ਦਾ 1 ਦਿਨ ਦਾ ਰਿਮਾਂਡ ਲਿਆ ਹੈ। ਇਸ ਦੌਰਾਨ ਉਸ ਕੋਲੋਂ ਪੁੱਛਗਿਛ ਕੀਤੀ ਜਾਵੇਗੀ ਕਿ ਉਸ ਨੇ ਜੇਲ੍ਹ ਅੰਦਰ ਬੈਠੇ ਨੇ ਇਸ ਨੂੰ ਕਿਵੇਂ ਅੰਜਾਮ ਦਿੱਤਾ। ਇਸ ਪੁੱਛਗਿਛ ਦੌਰਾਨ ਹੋਰ ਵੀ ਕਈ ਖ਼ੁਲਾਸੇ ਹੋ ਸਕਦੇ ਹਨ।

ਸਾਬਕਾ ਮੰਤਰੀ ਆਸ਼ੂ ਦੇ ਮਾਮਲੇ 'ਚ ਨਵਜੋਤ ਸਿੱਧੂ ਨੇ ਗਵਾਹ ਵਜੋਂ ਤਲਬ ਕਰਨ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਸਾਬਕਾ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਾਇਰ ਇਕ ਸ਼ਿਕਾਇਤ ਮਾਮਲੇ ’ਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਗਵਾਹ ਵੱਜੋਂ ਤਲਬ ਕਰਨ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। 

ਸ੍ਰੀ ਮੁਕਤਸਰ ਸਾਹਿਬ ਦੇ ਕੋਰਟ ਕੰਪਲੈਕਸ ’ਚ ਚੱਲੀ ਗੋਲ਼ੀ, ਏ.ਐੱਸ.ਆਈ. ਦੀ ਮੌਤ

ਸ੍ਰੀ ਮੁਕਤਸਰ ਸਾਹਿਬ ਕੋਰਟ ਕੰਪਲੈਕਸ ਦੇ ਬਖਸ਼ੀਖਾਨੇ 'ਚ ਗੋਲ਼ੀ ਚੱਲਣ ਨਾਲ ਏ.ਐੱਸ.ਆਈ. ਦੀ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਕਤਸਰ ਪੁਲਸ ਲਾਈਨ ਵਿਚ ਹਾਜ਼ਰ ਏ.ਐੱਸ.ਆਈ. ਕੁਲਵਿੰਦਰ ਸਿੰਘ ਕੈਦੀਆਂ ਦੀ ਪੇਸ਼ੀ ਲਈ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਲੈ ਕੇ ਆਇਆ ਸੀ। ਜਿੱਥੇ ਗੋਲ਼ੀ ਲੱਗਣ ਕਾਰਨ ਉਸਦੀ ਮੌਤ ਹੋ ਗਈ।

ਪੰਜਾਬ 'ਚ 'ਚਰਚਾਂ' ਦੀ ਸੁਰੱਖਿਆ ਨੂੰ ਲੈ ਕੇ ਹਾਈਕੋਰਟ ਸਖ਼ਤ, ਸਰਕਾਰ ਨੂੰ ਜਾਰੀ ਕੀਤੇ ਹੁਕਮ

ਪੰਜਾਬ 'ਚ ਚਰਚਾਂ ਦੀ ਸੁਰੱਖਿਆ ਦੇ ਮਾਮਲੇ ਸਬੰਧੀ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਮਾਮਲੇ 'ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਸਟੇਟਸ ਰਿਪੋਰਟ ਦਰਜ ਕਰਾਉਣ ਦੇ ਹੁਕਮ ਪੰਜਾਬ ਸਰਕਾਰ ਨੂੰ ਜਾਰੀ ਕੀਤੇ ਹਨ।

 

 


author

Manoj

Content Editor

Related News