ਪੰਜਾਬ ਸਰਕਾਰ ਨੇ ਸਾਬਕਾ ਵਿਧਾਇਕ ਜਗਬੀਰ ਬਰਾੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Saturday, Sep 07, 2019 - 02:31 PM (IST)

ਜਲੰਧਰ (ਸੋਨੂੰ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਕੈਂਟ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਚੇਅਰਮੈਨ ਦਾ ਅਹੁਦਾ ਦਿੱਤਾ ਹੈ। ਜਗਬੀਰ ਬਰਾੜ ਨੂੰ ਪੰਜਾਬ ਸਰਕਾਰ ਵੱਲੋਂ ਵਾਟਰ ਰਿਸੋਰਸਿਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ ਚੰਡੀਗੜ੍ਹ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਜਗਬੀਰ ਸਿੰਘ ਬਰਾੜ ਦੇ ਚੇਅਰਮੈਨ ਬਣਨ 'ਤੇ ਉਨ੍ਹਾਂ ਦੇ ਸਮਰਥਕਾਂ ਨੇ ਉਸ ਦੇ ਨਿਵਾਸ ਸਥਾਨ 'ਚ ਲੱਡੂ ਵੰਡੇ ਅਤੇ ਬਰਾੜ ਨੂੰ ਵਧਾਈ ਦੇ ਕੇ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਪੰਜਾਬ 'ਚ ਹੇਠਾਂ ਜਾ ਰਹੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਨੂੰ ਵਾਟਰ ਰੀ-ਹਾਰਵੇਸਟਿੰਗ ਦੇ ਜ਼ਰੀਏ ਬਚਾਇਆ ਜਾਵੇਗਾ ਅਤੇ ਪਾਣੀ ਬਚਾਉਣ ਦੀਆਂ ਨਵੀਆਂ ਸਕੀਮਾਂ ਵੀ ਲਿਆਂਦੀਆਂ ਜਾਣਗੀਆਂ।