Breaking News: ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਨੇ ਫੜਿਆ ਭਾਜਪਾ ਦਾ ਪੱਲਾ
Tuesday, May 21, 2024 - 06:56 PM (IST)
ਜਲੰਧਰ (ਵੈੱਬ ਡੈਸਕ): ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਉਨ੍ਹਾਂ ਦਾ ਪਾਰਟੀ ਵਿਚ ਸੁਆਗਤ ਕੀਤਾ। ਇਸ ਦੌਰਾਨ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਵੀ ਮੌਜੂਦ ਰਹੇ।
ਇਹ ਖ਼ਬਰ ਵੀ ਪੜ੍ਹੋ - ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਨਵੇਂ ਹੁਕਮ ਹੋਏ ਜਾਰੀ
ਦੱਸ ਦਈਏ ਕਿ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਕੈਂਟ ਤੋਂ ਵਿਧਾਇਕ ਰਹਿ ਚੁੱਕੇ ਹਨ। ਉਹ ਮਨਪ੍ਰੀਤ ਬਾਦਲ ਦੇ ਕਰੀਬੀ ਰਹੇ ਹਨ ਤੇ ਅਕਾਲੀ ਦਲ ਛੱਡ ਕੇ ਮਨਪ੍ਰੀਤ ਬਾਦਲ ਵੱਲੋਂ ਬਣਾਈ ਨਵੀਂ ਪਾਰਟੀ ਵਿਚ ਪੀਪਲਸ ਪਾਰਟੀ ਆਫ਼ ਪੰਜਾਬ ਵਿਚ ਸ਼ਾਮਲ ਹੋ ਗਏ ਸਨ। ਇਸ ਮਗਰੋਂ ਉਹ ਕਾਂਗਰਸ ਵਿਚ ਸ਼ਾਮਲ ਹੋ ਗਏ। 2022 ਵਿਚ ਜਲੰਧਰ ਲੋਕ ਸਭਾ ਸੀਟ ਦੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8