...ਤੇ ਹੁਣ ਜਗਦੇਵ ਕਮਾਲੂ ਨੇ ਵੀ ਕੀਤੀ ''ਆਪ'' ਨਾਲ ਸੁਲਾਹ ਦੀ ਗੱਲ

03/13/2020 7:03:50 PM

ਤਲਵੰਡੀ ਸਾਬੋ (ਮੁਨੀਸ਼) : ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਸੁਖਪਾਲ ਖਹਿਰਾ ਧੜੇ ਨਾਲ ਜਾਣ ਵਾਲੇ ਵਿਧਾਨ ਸਭਾ ਹਲਕਾ ਮੋੜ ਮੰਡੀ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਆਮ ਆਦਮੀ ਪਾਰਟੀ ਨੂੰ ਇਕੱਠਾ ਕਰਨ ਦੇ ਹੱਕ ਵਿਚ ਹਾਮੀ ਭਰੀ ਹੈ। ਇਸ ਦੇ ਨਾਲ ਹੀ ਅਜੇ ਤੱਕ ਪਾਰਟੀ ਦੇ ਆਗੂਆਂ ਵੱਲੋਂ ਉਨ੍ਹਾਂ ਨਾਲ ਕੋਈ ਸੰਪਰਕ ਨਾ ਕਰਨ ਦੀ ਵੀ ਗੱਲ ਆਖੀ ਹੈ। ਵਿਧਾਇਕ ਕਮਾਲੂ ਦਾ ਕਹਿਣਾ ਹੈ ਕਿ ਪੰਜਾਬ ਦੇ ਫੈਸਲੇ ਪੰਜਾਬ ਇਕਾਈ ਵੱਲੋਂ ਹੀ ਕੀਤੇ ਜਾਣੇ ਚਾਹੀਦੇ ਹਨ। 

ਦੱਸਣਯੋਗ ਹੈ ਕਿ ਦਿੱਲੀ ਚੋਣਾਂ ਵਿਚ 'ਆਪ' ਦੀ ਸ਼ਾਨਦਾਰ ਜਿੱਤ ਤੋਂ ਬਾਅਦ ਪਾਰਟੀ ਨੇ ਪੰਜਾਬ ਵਿਚ ਸਰਗਰਮੀ ਤੇਜ਼ ਕਰ ਦਿੱਤੀ ਹੈ ਅਤੇ ਪਾਰਟੀ ਦੀ ਅੱਖ ਹੁਣ ਰੁੱਸੇ ਅਤੇ ਪਾਰਟੀ ਤੋਂ ਅਲੱਗ ਹੋਏ ਲੀਡਰਾਂ ਅਤੇ ਵਰਕਰਾਂ 'ਤੇ ਹੈ। ਰੁੱਸਿਆਂ ਨੂੰ ਮਨਾਉਣ ਦੀ ਗੱਲ ਪਾਰਟੀ ਦੇ ਨਵਨਿਯੁਕਤ ਪੰਜਾਬ ਇੰਚਾਰਜ ਜਰਨੈਲ ਸਿੰਘ ਵੀ ਕਰ ਚੱਕੇ ਹਨ। ਦੂਜੇ ਪਾਸੇ ਪਾਰਟੀ ਨਾਲ ਬਗਾਵਤ ਕਰਕੇ ਖਹਿਰਾ ਧੜੇ ਨਾਲ ਗਏ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਵੀ ਹੁਣ ਪੰਜਾਬ ਦੇ ਹਿੱਤਾ ਲਈ ਪਾਰਟੀ ਨੂੰ ਇਕੱਠਾ ਕਰਨ ਦੀ ਗੱਲ ਕੀਤੀ ਹੈ।

ਇਹ ਵੀ ਪੜ੍ਹੋ : ਕੈਪਟਨ ਸਰਕਾਰ ਦੇ 3 ਸਾਲ, ਨਸ਼ੇ ਦੇ ਸੌਦਾਗਰਾਂ ਖਿਲਾਫ ਪੁਲਸ ਦੀਆਂ ਵੱਡੀਆਂ ਕਾਰਵਾਈਆਂ      

ਵਿਧਾਇਕ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸਾਰੇ ਲੀਡਰਾਂ ਨੂੰ ਇੱਕਠੇ ਹੋਣ ਚਾਹੀਦਾ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਹਾਈਕਮਾਨ ਵਲੋਂ ਰੁੱਸੇ ਲੀਡਰਾਂ ਨੂੰ ਮਨਾਉਣ ਦੀ ਗੱਲ ਆਖੀ ਜਾ ਰਹੀ ਹੈ ਪਰ ਉਨ੍ਹਾਂ ਨਾਲ ਅਜੇ ਤਕ ਕਿਸੇ ਵਲੋਂ ਰਾਬਤਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਨਾਲ ਵੀ ਅਜੇ ਤਕ ਕੋਈ ਮੀਟਿੰਗ ਨਹੀਂ ਹੋਈ ਹੈ ਜਦਕਿ ਫੋਨ 'ਤੇ ਗੱਲਬਾਤ ਹੁੰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਪੰਜਾਬ ਦੇ ਮਸਲੇ ਪੰਜਾਬ ਵਿਚ ਹੀ ਵਿਚਾਰੇ ਜਾਣੇ ਚਾਹੀਦੇ ਹਨ।

 


Gurminder Singh

Content Editor

Related News