Drug Case: ਜੇਲ ''ਚ ਬੰਦ ਭੋਲਾ ਕੋਲੋਂ ਬਰਾਮਦ ਹੋਇਆ ਸ਼ੱਕੀ ਸਾਮਾਨ, ਪ੍ਰਸ਼ਾਸਨ ''ਚ ਮਚਿਆ ਹੜਕੰਪ
Friday, May 27, 2022 - 12:03 AM (IST)
ਪਟਿਆਲਾ : ਪਟਿਆਲਾ ਦੀ ਕੇਂਦਰੀ ਸੁਧਾਰ ਜੇਲ੍ਹ 'ਚ ਬੰਦ ਜਗਦੀਸ਼ ਭੋਲਾ ਕੋਲੋਂ ਇਕ ਮੋਬਾਇਲ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ 'ਤੇ ਪੁਲਸ ਪ੍ਰਸ਼ਾਸਨ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਮੋਬਾਇਲ 'ਚ ਏਅਰਟੈੱਲ ਦੀ ਸਿਮ ਵੀ ਮਿਲੀ। ਇਸ ਤੋਂ ਇਲਾਵਾ ਫੋਨ ਦੇ ਨਾਲ ਚਾਰਜਰ ਵੀ ਬਰਾਮਦ ਹੋਇਆ ਹੈ। ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਸ ਕੋਲ ਮੋਬਾਇਲ ਤੇ ਹੋਰ ਸਾਮਾਨ ਕਿੱਥੋਂ ਆਇਆ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਭੋਲਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਹਾਈ ਕੋਰਟ ਨੇ ਪਿਛਲੇ ਸਾਲ ਦਸੰਬਰ 'ਚ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਇਸ ਪੰਜਾਬੀ ਗਾਇਕ ਖ਼ਿਲਾਫ਼ ਅਦਾਲਤ ਨੇ ਸੁਣਾਇਆ ਫੈਸਲਾ, ਗ੍ਰਿਫ਼ਤਾਰੀ ਵਾਰੰਟ ਜਾਰੀ
ਦੱਸ ਦੇਈਏ ਕਿ ਪੰਜਾਬ ਪੁਲਸ ਦੇ ਡੀ.ਐੱਸ.ਪੀ. ਜਗਦੀਸ਼ ਭੋਲਾ ਪੰਜਾਬ ਵਿੱਚ 6000 ਕਰੋੜ ਰੁਪਏ ਦੇ ਸਿੰਥੈਟਿਕ ਡਰੱਗ ਕੇਸ ਦਾ ਮਾਸਟਰ ਮਾਈਂਡ ਹੋਣ ਦੇ ਦੋਸ਼ 'ਚ ਪਟਿਆਲਾ ਦੀ ਕੇਂਦਰੀ ਸੁਧਾਰ ਜੇਲ੍ਹ ਵਿੱਚ ਬੰਦ ਹੈ। ਮੋਹਾਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਜਗਦੀਸ਼ ਭੋਲਾ ਨੂੰ ਨਸ਼ਾ ਤਸਕਰੀ ਅਤੇ ਅਸਲਾ ਐਕਟ ਤਹਿਤ ਦੋਸ਼ੀ ਕਰਾਰ ਦਿੰਦਿਆਂ 24 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਭੋਲਾ ਨੇ ਕਈ ਪੰਜਾਬੀ ਫਿਲਮਾਂ ਵਿੱਚ ਕੰਮ ਕੀਤਾ ਹੈ। ਉਸ ਦੇ ਖ਼ਿਲਾਫ਼ ਕਈ ਵੱਖ-ਵੱਖ ਥਾਣਿਆਂ ਵਿੱਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ