ਜਗਦੀਸ਼ ਭੋਲਾ ਦੋਸ਼ੀ ਕਰਾਰ, CBI ਕੋਰਟ ਦਾ ਵੱਡਾ ਫ਼ੈਸਲਾ

Tuesday, Jul 30, 2024 - 01:55 PM (IST)

ਜਗਦੀਸ਼ ਭੋਲਾ ਦੋਸ਼ੀ ਕਰਾਰ, CBI ਕੋਰਟ ਦਾ ਵੱਡਾ ਫ਼ੈਸਲਾ

ਮੋਹਾਲੀ : 6 ਹਜ਼ਾਰ ਕਰੋੜ ਰੁਪਏ ਦੀ ਡਰੱਗ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਪੰਜਾਬ ਪੁਲਸ ਦੇ ਬਰਖ਼ਾਸਤ ਡੀ. ਐੱਸ. ਪੀ. ਜਗਦੀਸ਼ ਭੋਲਾ ਨੂੰ ਲੈ ਕੇ ਅਦਾਲਤ ਦਾ ਵੱਡਾ ਫ਼ੈਸਲਾ ਆਇਆ ਹੈ। ਮੋਹਾਲੀ ਦੀ ਸੀ. ਬੀ. ਆਈ. ਅਦਾਲਤ ਨੇ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 'ਆਪ' ਦਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਅੱਜ, ਸਾਰੇ ਮੰਤਰੀ ਅਤੇ ਵਿਧਾਇਕ ਲੈਣਗੇ ਹਿੱਸਾ

ਜਾਣਕਾਰੀ ਮੁਤਾਬਕ ਇਸ ਮਾਮਲੇ ਦੀ ਸੁਣਵਾਈ ਅੱਜ ਮੋਹਾਲੀ ਦੀ ਅਦਾਲਤ 'ਚ ਹੋਈ, ਜਿੱਥੇ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਹ ਮਾਮਲਾ ਸਾਲ 2013 'ਚ ਸਾਹਮਣੇ ਆਇਆ ਸੀ।

ਇਹ ਵੀ ਪੜ੍ਹੋ : ਮਾਸੀ ਦੇ ਮੁੰਡਿਆਂ ਦਾ ਇੱਕੋ ਕੁੜੀ 'ਤੇ ਆਇਆ ਦਿਲ, ਇਕ ਦੇ ਘਰ ਵੱਜੇ ਵਾਜੇ, ਦੂਜੇ ਦੇ ਘਰ ਪਏ ਵੈਣ
6 ਹਜ਼ਾਰ ਕਰੋੜ ਦਾ ਡਰੱਗ ਰੈਕਟ

ਇਸ ਮਾਮਲੇ ਦੇ ਖ਼ੁਲਾਸੇ ਨਾਲ ਪੰਜਾਬ ਦੀ ਸਿਆਸਤ 'ਚ ਭੂਚਾਲ ਆ ਗਿਆ ਸੀ ਅਤੇ ਸੂਬੇ ਦੇ ਕਈ ਆਗੂਆਂ ਤੋਂ ਪੁੱਛਗਿੱਛ ਵੀ ਹੋਈ। ਜਾਂਚ 'ਚ ਪਤਾ ਲੱਗਿਆ ਸੀ ਕਿ ਇਹ ਡਰੱਗ ਰੈਕਟ 6 ਹਜ਼ਾਰ ਕਰੋੜ ਰੁਪਏ ਦਾ ਹੈ। ਸਾਲ 2019 'ਚ ਸੀ. ਬੀ.ਆਈ. ਦੀ ਅਦਾਲਤ ਨੇ ਇਸ ਮਾਮਲੇ 'ਚ 25 ਲੋਕਾਂ ਨੂੰ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਸਜ਼ਾ ਸੁਣਾਈ ਸੀ। ਹੁਣ ਅਦਾਲਤ ਨੇ ਜਗਦੀਸ਼ ਭੋਲਾ ਨੂੰ ਇਸ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News