ਵੱਡੀ ਖ਼ਬਰ : ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

09/25/2022 4:56:07 AM

ਕੈਥਲ (ਜੈਪਾਲ) : ਹਰਿਆਣਾ ਦੇ ਕੈਥਲ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਜਗਦੀਸ਼ ਸਿੰਘ ਝੀਂਡਾ ਨੂੰ ਸਰਬਸੰਮਤੀ ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਝੀਂਡਾ ਨੂੰ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਪ੍ਰਧਾਨ ਬਣਾਇਆ ਗਿਆ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ 11:00 ਵਜੇ ਤੋਂ ਸ਼ਾਮ 6:30 ਵਜੇ ਤੱਕ ਕੈਥਲ ’ਚ ਬਹੁਤ ਹਲਚਲ ਸੀ। ਪੂਰੇ ਹਰਿਆਣਾ ਤੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇਥੇ ਪੁੱਜੇ ਹੋਏ ਸਨ ਤੇ ਕਮਰਿਆਂ ’ਚ ਗੁਪਤ ਮੀਟਿੰਗਾਂ ਕਰ ਰਹੇ ਸਨ। ਇਸ ਦੌਰਾਨ ਸ਼ਾਮ 6:30 ਵਜੇ ਮੀਟਿੰਗ ਤੋਂ ਬਾਹਰ ਆਏ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 26 ਮੈਂਬਰ ਹਾਜ਼ਰ ਸਨ ਅਤੇ 7 ਮੈਂਬਰਾਂ ਨੂੰ ਅਸੀਂ ਵੀਡੀਓ ਕਾਨਫਰੰਸਿਗ ਰਾਹੀਂ ਮੀਟਿੰਗ ’ਚ ਸ਼ਾਮਲ ਕੀਤਾ, ਜਿਸ ’ਚ ਬਲਜੀਤ ਸਿੰਘ ਦਾਦੂਵਾਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਕੀਤਾ ਗਿਆ ਅਤੇ ਉਨ੍ਹਾਂ ਦੀ ਥਾਂ ’ਤੇ ਜਗਦੀਸ਼ ਸਿੰਘ ਝੀਂਡਾ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਣਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਇਤਰਾਜ਼ਯੋਗ ਵੀਡੀਓ ਵਾਇਰਲ ਮਾਮਲਾ, ਪੰਜਾਬ ਪੁਲਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇਕ ਫ਼ੌਜੀ ਨੂੰ ਕੀਤਾ ਗ੍ਰਿਫ਼ਤਾਰ

ਇਸ ਦੌਰਾਨ ਜਗਦੀਸ਼ ਸਿੰਘ ਝੀਂਡਾ ਨੇ ਦੱਸਿਆ ਕਿ ਸਾਡੀ ਅਮਰਿੰਦਰ ਅਰੋੜਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ’ਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਬਲਜੀਤ ਸਿੰਘ ਦਾਦੂਵਾਲ ਆਪਣੀਆਂ ਮਨਮਰਜ਼ੀਆਂ ਕਰ ਰਹੇ ਹਨ, ਉਨ੍ਹਾਂ ਨੇ ਇਕ ਵਾਰ ਵੀ ਹਾਊਸ ਦੀ ਮੀਟਿੰਗ ਨਹੀਂ ਬੁਲਾਈ ਅਤੇ ਉਨ੍ਹਾਂ ਦਾ ਕਮੇਟੀ ਦੇ ਸੰਵਿਧਾਨ ’ਚ ਵਿਸ਼ਵਾਸ ਨਹੀਂ ਹੈ, ਇਸ ਲਈ ਉਨ੍ਹਾਂ ਇਸ ਅਹੁਦੇ ਤੋਂ ਹਟਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਬੀਮਾਰ ਹੋਣ ਕਾਰਨ ਅਸਤੀਫ਼ਾ ਦਿੱਤਾ ਸੀ, ਜੋ ਕਾਨੂੰਨੀ ਤਰੀਕੇ ਨਾਲ ਰਾਜਪਾਲ ਕੋਲ ਜਾਣਾ ਸੀ ਤੇ ਉਸ ਤੋਂ ਬਾਅਦ ਅਸਤੀਫ਼ਾ ਮਨਜ਼ੂਰ ਹੋਣਾ ਸੀ ਪਰ ਕਾਨੂੰਨੀ ਪ੍ਰਕਿਰਿਆ ਪੂਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਹੁਣ ਮੈਂ ਪੂਰੀ ਤਰ੍ਹਾਂ ਠੀਕ ਹਾਂ ਤੇ ਹਰਿਆਣਾ ਸਿੱਖ ਪ੍ਰਬੰਧਕ ਕਮੇਟੀ ਦੇ 36 ਮੈਂਬਰਾਂ ਵਿਚੋਂ 33 ਮੈਂਬਰਾਂ ਨੇ ਸਰਬਸੰਮਤੀ ਨਾਲ ਮੈਨੂੰ ਇਹ ਸੇਵਾ ਸੌਂਪੀ ਹੈ। ਝੀਂਡਾ ਨੇ ਕਿਹਾ ਕਿ ਹੁਣ ਅਸੀਂ ਹਰਿਆਣਾ ਦੇ ਮੁੱਖ ਮੰਤਰੀ ਕੋਲ ਜਾ ਕੇ ਉਨ੍ਹਾਂ ਨੂੰ ਇਸ ਫ਼ੈਸਲੇ ’ਤੇ ਵਧਾਈ ਦੇਵਾਂਗੇ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹੁਣ ਹਰਿਆਣਾ ਦੇ ਗੁਰਦੁਆਰਿਆਂ ਦੀ ਦੇਖਭਾਲ ਕਰੇਗੀ।

ਇਹ ਖ਼ਬਰ ਵੀ ਪੜ੍ਹੋ : ਫ਼ਿਰੋਜ਼ਪੁਰ ’ਚ ਵਪਾਰੀ ’ਤੇ ਦਿਨ-ਦਿਹਾੜੇ ਚਲਾਈਆਂ ਗੋਲ਼ੀਆਂ, ਫ਼ੈਲੀ ਦਹਿਸ਼ਤ


Manoj

Content Editor

Related News