ਜੱਗੀ ਜੌਹਲ ਮਾਮਲੇ ''ਤੇ ਬੋਲੇ ਕੈਪਟਨ ਅਮਰਿੰਦਰ ਸਿੰਘ, ਦਿੱਤਾ ਵੱਡਾ ਬਿਆਨ (ਵੀਡੀਓ)

11/20/2017 7:48:14 PM

ਚੰਡੀਗੜ੍ਹ (ਮਨਮੋਹਨ) : ਬ੍ਰਿਟਿਸ਼ ਨਾਗਰਿਕ ਜੱਗੀ ਜੌਹਲ ਦੇ ਸੰਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਂਝੀ ਜਾਂਚ ਕਰਵਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਦਾ ਅੰਦਰੂਨੀ ਮਾਮਲਾ ਹੈ ਅਤੇ ਪੰਜਾਬ ਪੁਲਸ ਨਿਰਪੱਖਤਾ ਨਾਲ ਜਾਂਚ ਕਰ ਰਹੀ ਹੈ। ਇਸ ਲਈ ਇਸ ਮਾਮਲੇ 'ਚ ਕਿਸੇ ਹੋਰ ਦੇਸ਼ ਨਾਲ ਸਾਂਝੀ ਜਾਂਚ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਦੱਸਣਯੋਗ ਹੈ ਕਿ ਪੰਜਾਬ ਦੇ ਹਾਈ ਪ੍ਰੋਫਾਈਲ ਕਤਲ ਮਾਮਲਿਆਂ ਵਿਚ ਜੱਗੀ ਜੌਹਲ ਦੀ ਗ੍ਰਿਫਤਾਰੀ ਤੋਂ ਬਾਅਦ ਕੈਨੇਡਾ ਦੇ ਦੋ ਮੰਤਰੀਆਂ ਨੇ ਜੱਗੀ ਜੌਹਲ ਦੇ ਹੱਕ ਵਿਚ ਟਵੀਟ ਕੀਤਾ ਸੀ ਅਤੇ ਭਾਰਤ ਸਰਕਾਰ ਨੂੰ ਜੌਹਲ ਮਾਮਲੇ ਵਿਚ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਅਤੇ ਸਾਂਸਦ ਭਗਵੰਤ ਮਾਨ ਨੇ ਵੀ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਤੇ ਕੈਨੇਡਾ ਸਰਕਾਰ ਨਾਲ ਗੱਲਬਾਤ ਕਰਨ ਦੀ ਸਲਾਹ ਦਿੱਤੀ ਸੀ।