ਮਾਮਲਾ ਡਾਕਟਰ ਤੋਂ ਫਿਰੋਤੀ ਮੰਗਣ ਦਾ: 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ ਜੱਗੂ ਭਗਵਾਨਪੁਰੀਆ

Wednesday, Sep 28, 2022 - 04:59 PM (IST)

ਮਾਮਲਾ ਡਾਕਟਰ ਤੋਂ ਫਿਰੋਤੀ ਮੰਗਣ ਦਾ: 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ  ਭੇਜਿਆ ਜੱਗੂ ਭਗਵਾਨਪੁਰੀਆ

ਅੰਮ੍ਰਿਤਸਰ (ਸੰਜੀਵ, ਸਾਗਰ) - ਅੰਮ੍ਰਿਤਸਰ ਦੇ ਡਾਕਟਰ ਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਅਤੇ ਤਰਨਤਾਰਨ ਦੀ ਪੁਲਸ ਵੀ ਜੱਗੂ ਨੂੰ ਪੁਲਸ ਰਿਮਾਂਡ 'ਤੇ ਲੈਣ ਆਈ ਸੀ ਪਰ ਦੋਵਾਂ ਨੂੰ ਖਾਲੀ ਹੱਥ ਪਰਤਣਾ ਪਿਆ। ਅਦਾਲਤ ਨੇ ਜੱਗੂ ਨੂੰ ਪੁਲਸ ਰਿਮਾਂਡ 'ਤੇ ਨਾ ਭੇਜਦਿਆਂ ਹੋਇਆ ਉਸਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ਦੇ ਝਬਾਲ ’ਚ ਚੜ੍ਹਦੀ ਸਵੇਰ ਵਾਪਰੀ ਵਾਰਦਾਤ: ਪੁੱਤ ਨੇ ਪਿਓ ਦਾ ਗੋਲੀ ਮਾਰ ਕੀਤਾ ਕਤਲ

ਦੱਸ ਦੇਈਏ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਉਸ ਨੂੰ 6 ਦਿਨਾਂ ਦੇ ਪੁਲਸ ਰਿਮਾਂਡ 'ਤੇ ਲਿਆ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਅੱਜ ਮੁੜ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਪੁਲਸ ਨੇ ਉਸ ਨੂੰ ਹੋਰ ਰਿਮਾਂਡ ’ਤੇ ਭੇਜਣ ਦੀ ਅਰਜ਼ੀ ਦਿੱਤੀ ਸੀ। ਅਦਾਲਤ ਨੇ ਦੋਵਾਂ ਪੁਲਸ ਦੀ ਮੰਗ ਨੂੰ ਰੱਦ ਕਰਦੇ ਹੋਏ ਜੱਗੂ ਨੂੰ ਜੇਲ੍ਹ ਭੇਜ ਦਿੱਤਾ।

ਪੜ੍ਹੋ ਇਹ ਵੀ ਖ਼ਬਰ : ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ


author

rajwinder kaur

Content Editor

Related News