ਗੈਂਗਸਟਰ ਜੱਗੂ ਭਗਵਾਨਪੁਰੀਆ ਪੁਲਸ ਦੇ ਸਖ਼ਤ ਪਹਿਰੇ ਹੇਠ ਅੰਮ੍ਰਿਤਸਰ ਦੀ ਅਦਾਲਤ ’ਚ ਪੇਸ਼

Tuesday, May 30, 2023 - 06:08 PM (IST)

ਗੈਂਗਸਟਰ ਜੱਗੂ ਭਗਵਾਨਪੁਰੀਆ ਪੁਲਸ ਦੇ ਸਖ਼ਤ ਪਹਿਰੇ ਹੇਠ ਅੰਮ੍ਰਿਤਸਰ ਦੀ ਅਦਾਲਤ ’ਚ ਪੇਸ਼

ਅੰਮ੍ਰਿਤਸਰ (ਜਸ਼ਨ) : ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਮੁੱਖ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਐੱਸ. ਐੱਸ. ਓ. (ਸਟੇਟ ਆਪ੍ਰੇਸ਼ਨ ਸੈੱਲ) ਦੀ ਟੀਮ ਵੱਲੋਂ ਪੁਲਸ ਦੇ ਸਖ਼ਤ ਪਹਿਰੇ ਹੇਠ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਸ ਨੇ ਇਸ ਨੂੰ ਨਸ਼ਾ ਸਮੱਗਲਿੰਗ ਦੇ ਮਾਮਲੇ ਵਿਚ ਪੇਸ਼ ਕੀਤਾ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਗਲੇ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਪਟਿਆਲਾ ’ਚ ਬੇਨਕਾਬ ਹੋਇਆ ਦੇਹ ਵਪਾਰ ਦਾ ਅੱਡਾ, 4 ਲੜਕੀਆਂ ਸਮੇਤ 7 ਗ੍ਰਿਫ਼ਤਾਰ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਐੱਸ. ਐੱਸ. ਓ. ਸੀ. ਦੀ ਟੀਮ ਨੇ ਨਸ਼ਾ ਸਮੱਗਲਿੰਗ ਦੇ ਮਾਮਲਿਆਂ ਵਿਚ 22 ਮਈ ਨੂੰ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲਿਆ ਸੀ। ਜਾਣਕਾਰੀ ਅਨੁਸਾਰ ਸਟੇਟ ਆਪ੍ਰੇਸ਼ਨ ਸੈੱਲ ਵੱਲੋਂ ਜੱਗੂ ਤੋਂ ਕੀਤੀ ਪੁੱਛਗਿੱਛ ਦੌਰਾਨ ਉਕਤ ਡਰੱਗ ਮਾਮਲੇ ਵਿਚ ਕੁਝ ਵੱਡਾ ਖੁਲਾਸਾ ਹੋ ਸਕਦਾ ਹੈ।

ਇਹ ਵੀ ਪੜ੍ਹੋ : ਕੈਨੇਡਾ ’ਚ ਸੈਟਲ ਹੋਣ ਦੇ ਚੱਕਰ ’ਚ ਲੁੱਟਿਆ ਗਿਆ ਪਰਿਵਾਰ, 1 ਕਰੋੜ 76 ਲੱਖ ਦੀ ਵੱਜੀ ਠੱਗੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News