ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਨੂੰ ਵੱਡਾ ਝਟਕਾ

01/17/2017 7:25:26 PM

ਨਵੀਂ ਦਿੱਲੀ\ਚੰਡੀਗੜ੍ਹ : ਐੱਸ. ਜੀ. ਪੀ. ਸੀ. ਦੀ ਸਾਬਕਾ ਪ੍ਰਧਾਨ ਤੇ ਭੁਲੱਥ (ਕਪੂਰਥਲਾ) ਤੋਂ ਵਿਧਾਇਕਾ ਅਕਾਲੀ ਆਗੂ ਬੀਬੀ ਜਗੀਰ ਕੌਰ ਨੂੰ ਸੁਪਰੀਮ ਕੋਰਟ ਨੇ ਕੋਈ ਰਾਹਤ ਨਾ ਦਿੰਦੇ ਹੋਏ ਸੁਣਾਈ ਗਈ 5 ਸਾਲ ਦੀ ਸਜ਼ਾ ਖਿਲਾਫ ਸਟੇਅ ਲਈ ਪਾਈ ਗਈ ਅਪੀਲ ਖਾਰਜ ਕਰ ਦਿੱਤੀ ਹੈ। ਚਾਰ ਫਰਵਰੀ ਨੂੰ ਪੰਜਾਬ ਵਿਚ ਹੋਣ ਵਾਲੀਆਂ ਚੋਣਾਂ ਦੇ ਚੱਲਦੇ ਜਸਟਿਸ ਏ. ਕੇ. ਗੋਇਲ ਤੇ ਜਸਟਿਸ ਲਲਿਤ ਦੇ ਬੈਂਚ ਨੇ ਉਕਤ ਫੈਸਲਾ ਸੁਣਾਇਆ ਹੈ।
ਦੱਸਣਯੋਗ ਹੈ ਕਿ ਪਹਿਲਾਂ ਪੰਜਾਬ-ਹਰਿਆਣਾ ਹਾਈਕੋਰਟ ਨੇ ਵੀ ਬੀਬੀ ਜਗੀਰ ਕੌਰ ਵਲੋਂ ਪਾਈ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਜਿਸ ਤੋਂ ਬਾਅਦ ਬੀਬੀ ਵਲੋਂ ਸੁਪਰੀਮ ਕੋਰਟ ਤਕ ਪਹੁੰਚ ਕੀਤੀ ਗਈ ਸੀ ਪਰ ਸੁਪਰੀਮ ਕੋਰਟ ਨੇ ਵੀ ਹਾਈਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਸੁਪਰੀਮ ਕੋਰਟ ਵਲੋਂ ਦਿੱਤੇ ਝਟਕੇ ਤੋਂ ਬਾਅਦ ਹੁਣ ਬੀਬੀ ਜਗੀਰ ਕੌਰ ਦੇ ਵਿਧਾਨ ਸਭਾ ਚੋਣਾਂ ਲੜਨ ਦਾ ਰਾਹ ਲਗਭਗ ਬੰਦ ਹੋ ਗਿਆ ਹੈ।

Gurminder Singh

This news is Content Editor Gurminder Singh