ਸਿੱਖ ਟੀਵੀ ਐਂਕਰ ਨੂੰ ਧਮਕੀ ਮਿਲਣ ਦੇ ਮਾਮਲੇ ’ਚ ਜਗੀਰ ਕੌਰ ਨੇ ਇਮਰਾਨ ਖਾਨ ਨੂੰ ਲਿਖਿਆ ਪੱਤਰ

Friday, Jan 22, 2021 - 06:05 PM (IST)

ਸਿੱਖ ਟੀਵੀ ਐਂਕਰ ਨੂੰ ਧਮਕੀ ਮਿਲਣ ਦੇ ਮਾਮਲੇ ’ਚ ਜਗੀਰ ਕੌਰ ਨੇ ਇਮਰਾਨ ਖਾਨ ਨੂੰ ਲਿਖਿਆ ਪੱਤਰ

ਅੰਮ੍ਰਿਤਸਰ (ਦੀਪਕ ਸ਼ਰਮਾ) : ਪਾਕਿਸਤਾਨ ’ਚ ਸਿੱਖ ਟੀਵੀ ਐਂਕਰ ਸ. ਹਰਮੀਤ ਸਿੰਘ ਨੂੰ ਧਮਕੀਆਂ ਮਿਲਣ ਦਾ ਨੋਟਿਸ ਲੈਂਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਅਤੇ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਗਵਰਨਰ ਨੂੰ ਇਸ ਮਾਮਲੇ ’ਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਬੀਬੀ ਜਗੀਰ ਕੌਰ ਨੇ ਆਪਣੇ ਪੱਤਰ ’ਚ ਲਿਖਿਆ ਕਿ ਮੀਡੀਆ ਰਿਪੋਰਟਾਂ ਰਾਹੀਂ ਪਾਕਿਸਤਾਨ ਦੇ ਪਹਿਲੇ ਦਸਤਾਰਧਾਰੀ ਸਿੱਖ ਟੀਵੀ ਐਂਕਰ ਸ. ਹਰਮੀਤ ਸਿੰਘ ਨੂੰ ਪਿਸ਼ਾਵਰ ਜੇਲ੍ਹ ’ਚੋਂ ਫੋਨ ’ਤੇ ਧਮਕੀ ਮਿਲੀ ਹੈ, ਜੋ ਮੰਦਭਾਗੀ ਗੱਲ ਹੈ।

ਇਹ ਵੀ ਪੜ੍ਹੋ : ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ

ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਘੱਟਗਿਣਤੀ ’ਚ ਮੌਜੂਦ ਹਨ ਅਤੇ ਸਰਕਾਰ ਦਾ ਫ਼ਰਜ਼ ਹੈ ਕਿ ਉਹ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਸ. ਹਰਮੀਤ ਸਿੰਘ ਦੇ ਭਰਾ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਹੁਣ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਪੰਜਾਬ ਦੇ ਗਵਰਨਰ ਨੂੰ ਇਸ ਮਾਮਲੇ ’ਚ ਸੰਜੀਦਗੀ ਨਾਲ ਦਖ਼ਲ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਐਂਕਰ ਸ. ਹਰਮੀਤ ਸਿੰਘ ਨਾਲ ਨਿਆਂ ਕੀਤਾ ਜਾਵੇ ਅਤੇ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ : ‘ਜਿਸ ਵਿਅਕਤੀ ਦੀ ਹਿਰਾਸਤ ’ਚ ਮੌਤ ਦਾ ਪੁਲਸ ਵਾਲਿਆਂ ਨੂੰ ਬਣਾਇਆ ਮੁਲਜ਼ਮ, ਉਹ ਨਿਕਲਿਆ ਜ਼ਿੰਦਾ’

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

 


author

Anuradha

Content Editor

Related News