ਜਗਜੀਤ ਡੱਲੇਵਾਲ ਨੇ ਮੈਡੀਕਲ ਸਹਾਇਤਾ ਲੈਣ ਲਈ ਕੀਤੀ ਹਾਂ ! ਖਨੌਰੀ ਬਾਰਡਰ ਤੋਂ ਆਈ ਵੱਡੀ ਖ਼ਬਰ
Saturday, Jan 18, 2025 - 10:59 PM (IST)
ਪਟਿਆਲਾ- ਕਿਸਾਨਾਂ ਦੀ ਕੇਂਦਰ ਸਰਕਾਰ ਦੇ ਵਫ਼ਦ ਨਾਲ ਹੋਈ ਮੁਲਾਕਾਤ ਮਗਰੋਂ ਕਿਸਾਨ ਆਗੂ ਅਭਿਮੰਨਿਊ ਕੋਹਾੜ ਤੇ ਹੋਰ ਕਿਸਾਨਾਂ ਨੇ ਖਨੌਰੀ ਬਾਰਡਰ ਤੋਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 14 ਫ਼ਰਵਰੀ ਨੂੰ ਚੰਡੀਗੜ੍ਹ ਦੇ 26 ਸੈਕਟਰ ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਹੋਵੇਗੀ।
ਇਸ ਮਗਰੋਂ ਉਨ੍ਹਾਂ ਇਕ ਹੋਰ ਵੱਡਾ ਐਲਾਨ ਕਰਦਿਆਂ 54 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਅਪੀਲ ਕੀਤੀ ਕਿ ਉਹ ਹੁਣ ਆਪਣੀ ਵਿਗੜਦੀ ਹੋਈ ਸਿਹਤ ਨੂੰ ਦੇਖ ਕੇ ਮੈਡੀਕਲ ਸਹਾਇਤਾ ਲੈਣ ਲਈ ਮੰਨ ਜਾਣ। ਉਨ੍ਹਾਂ ਅੱਗੇ ਡੱਲੇਵਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਹਾਡੀ ਜ਼ਿੰਦਗੀ ਬਹੁਤ ਕੀਮਤੀ ਹੈ, ਇਸ ਲਈ ਮੈਡੀਕਲ ਸਹਾਇਤਾ ਲੈਣ ਲਈ ਹਾਮੀ ਭਰ ਦੇਣ।
ਇਹ ਵੀ ਪੜ੍ਹੋ- ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ ਖ਼ਤਮ, ਖਨੌਰੀ ਤੋਂ ਹੋ ਗਿਆ ਵੱਡਾ ਐਲਾਨ
ਕਿਸਾਨਾਂ ਨੇ ਇਹ ਵੀ ਕਿਹਾ ਕਿ ਜੇਕਰ ਡੱਲੇਵਾਲ ਨੇ ਇਹ ਅਪੀਲ ਨਾ ਮੰਨੀ ਤਾਂ ਸਭ ਕਿਸਾਨ ਰੋਟੀ-ਪਾਣੀ ਛੱਡ ਉਨ੍ਹਾਂ ਦੀ ਟਰਾਲੀ ਦੁਆਲੇ ਬੈਠ ਜਾਣਗੇ ਤੇ ਉਨ੍ਹਾਂ ਵਾਂਗ ਹੀ ਮਰਨ ਵਰਤ 'ਤੇ ਬੈਠ ਜਾਣਗੇ। ਇਸ ਮਗਰੋਂ ਕਿਸਾਨਾਂ ਦਾ ਜੱਥਾ ਡੱਲੇਵਾਲ ਨਾਲ ਮੁਲਾਕਾਤ ਕਰਨ ਲਈ ਗਿਆ ਤੇ ਸੂਤਰਾਂ ਮੁਤਾਬਕ ਡੱਲੇਵਾਲ ਨੇ ਕਿਸਾਨਾਂ ਦੀ ਇਹ ਅਪੀਲ ਮੰਨ ਲਈ ਹੈ ਤੇ ਉਨ੍ਹਾਂ ਨੇ ਮੈਡੀਕਲ ਏਡ ਲੈਣ ਲਈ ਹਾਂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਹੱਸਦੇ-ਖੇਡਦੇ ਬੱਚੇ ਦੀਆਂ ਨਿਕਲ ਗਈਆਂ ਚੀਕਾਂ, ਸੁਣ ਬਾਹਰ ਆਈ ਮਾਂ ਨੇ ਵੀ ਹਾਲ ਦੇਖ ਛੱਡੇ ਹੱਥ-ਪੈਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e